ਸ਼ਾਹਕੋਟ (ਅਰੁਣ)- ਸ਼ਾਹਕੋਟ ਪੁਲਸ ਵਲੋਂ 10 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ।ਜਾਣਕਾਰੀ ਦਿੰਦਿਆਂ ਥਾਣਾ ਮੁਖੀ ਸ਼ਾਹਕੋਟ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਸਮੇਤ ਪੁਲਸ ਪਾਰਟੀ ਦੇ ਬੇਰੀਆਂ ਵਾਲਾ ਚੌਕ ਢੰਡੋਵਾਲ ਤੋਂ ਮਨਪ੍ਰੀਤ ਉਰਫ ਬਿੱਟਾ ਵਾਸੀ ਮੁਹੱਲਾ ਬਾਗਵਾਲਾ ਸ਼ਾਹਕੋਟ ਨੂੰ ਕਾਬੂ ਕਰਕੇ ਇਸ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਵਲੋਂ ਮੁਲਜ਼ਮ ਖਿਲਾਫ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21-61-85 ਅਧਿਨ ਮਾਮਲਾ ਦਰਜ਼ ਕਰ ਲਿਆ ਗਿਆ ਹੈ। ਪੁਲਸ ਅਧਿਕਾਰੀ ਮੁਤਾਬਕ ਬਿੱਟਾ ਨੇ ਦੱਸਿਆ ਕਿ ਉਹ ਚੱਪਲਾਂ ਵੇਚਣ ਦੀ ਰੇਹੜੀ ਲਗਾਉਂਦਾ ਹੈ ਅਤੇ ਉਹ ਕਾਫੀ ਸਮੇਂ ਤੋਂ ਇਹ ਨਸ਼ਾ ਪਿੰਡ ਲਾਟੀਆਵਾਲ ਤੋਂ ਕਿਸੇ ਨਾਮਲੂਮ ਵਿਅਕਤੀ ਪਾਸੋਂ ਲਿਆ ਕੇ ਚੱਪਲਾਂ ਦੀ ਰੇਹੜੀ ਦੀ ਆੜ ‘ਚ ਸ਼ਾਹਕੋਟ ਦੇ ਇਲਾਕੇ ‘ਚ ਨਸ਼ਾ ਸਪਲਾਈ ਕਰਦਾ ਸੀ। ਥਾਣਾ ਮੁਖੀ ਨੇ ਦੱਸਿਆ ਕਿ ਬਿੱਟਾ ਉਪਰ ਪਹਿਲਾਂ ਵੀ ਨਸ਼ਾ ਸਪਲਾਈ ਕਰਨ ਦੇ ਮਾਮਲੇ ਦਰਜ਼ ਹਨ।
ਪੰਜਾਬ ਨੂੰ ਬਚਾਉਣ ਲਈ ਕਿਸਾਨ ਆਰਗੈਨਿਕ ਖੇਤੀ ਵੱਲ ਪਰਤਣ: ਸੰਤ ਸੀਚੇਵਾਲ
NEXT STORY