ਗੜ੍ਹਸ਼ੰਕਰ (ਵਿਸ਼ੇਸ਼)-ਗੜ੍ਹਸ਼ੰਕਰ ਤੋਂ ਭਾਜਪਾ ਦੀ ਉਮੀਦਵਾਰ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਜੇਕਰ ਹਲਕੇ ਦੇ ਵੋਟਰ ਉਨ੍ਹਾਂ ਨੂੰ ਵੋਟਰ ਦਾ ਆਸ਼ੀਰਵਾਦ ਦੇ ਕੇ ਵਿਧਾਨ ਸਭਾ 'ਚ ਭੇਜਦੇ ਹਨ ਤਾਂ ਉਹ ਸਭ ਤੋਂ ਪਹਿਲਾਂ ਸ਼ਹਿਰ 'ਚ ਸੀਵਰੇਜ ਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਕਰੇਗੀ ਅਤੇ ਸ਼ਹਿਰ 'ਚ ਨਵੀਂ ਸੀਵਰੇਜ ਲਾਈਨ ਪਾਈ ਜਾਵੇਗੀ ਤਾਂ ਕਿ ਸ਼ਹਿਰ ਦੇ ਲੋਕਾਂ ਨੂੰ ਗੰਦੇ ਪਾਣੀ ਕਾਰਨ ਹੋਣ ਵਾਲੀਆਂ ਬੀਮਾਰੀਆਂ ਤੋਂ ਵੀ ਰਾਹਤ ਮਿਲੇ। ਗੜ੍ਹਸ਼ੰਕਰ ਦੇ ਵਾਰਡ ਨੰਬਰ-7 'ਚ ਇਕ ਚੋਣ ਸਭਾ ਨੂੰ ਸੰਬੋਧਨ ਕਰਦਿਆਂ ਨਿਮਿਸ਼ਾ ਮਹਿਤਾ ਨੇ ਕਿਹਾ ਕਿ ਪਾਲੇਵਾਲ, ਗੜ੍ਹਸ਼ੰਕਰ ਅਤੇ ਦਿਨਵਲ ਕਲਾਂ ਦੇ ਸੀਵਰੇਜ ਦੇ ਗੰਦੇ ਪਾਣੀ ਦੀ ਸਮੱਸਿਆ ਦਾ ਹੱਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪਤਨੀ ਨੂੰ ਮੁੱਖ ਮੰਤਰੀ ਬਣਾਉਣਾ ਚਾਹੁੰਦੇ ਹਨ ਕੇਜਰੀਵਾਲ : ਆਰ. ਪੀ. ਸਿੰਘ
ਨਿਮਿਸ਼ਾ ਮਹਿਤਾ ਨੂੰ ਇਸ ਚੋਣ ਸਭਾ 'ਚ ਸਥਾਨਕ ਲੋਕਾਂ ਦਾ ਬਿਹਤਰੀਨ ਰਿਸਪਾਂਸ ਮਿਲਿਆ। ਇਸ ਦੌਰਾਨ ਉਨ੍ਹਾਂ ਨੇ ਸ਼ਹਿਰ ਦੀਆਂ ਟੁੱਟੀਆਂ ਸੜਕਾਂ ਦੀ ਥਾਂ ਨਵੀਆਂ ਸੜਕਾਂ ਬਣਾਉਣ ਦੇ ਨਾਲ-ਨਾਲ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਣ ਵਾਲੇ ਮਾਰਗ ਨੂੰ ਫੋਰ ਲੇਨ ਬਣਾਉਣ ਅਤੇ ਬਾਈਪਾਸ ਬਣਾਉਣ ਦੀ ਪੁਰਾਣੀ ਮੰਗ ਨੂੰ ਵੀ ਪੂਰਾ ਕਰਨ ਦੀ ਗੱਲ ਕਹੀ। ਇਸ ਦੌਰਾਨ ਨਿਮਿਸ਼ਾ ਮਹਿਤਾ ਨੂੰ ਲੋਕਾਂ ਨੇ ਭਾਰੀ ਸਮਰਥਨ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਕ੍ਰਿਪਾਲ ਰਾਮ ਪਾਲਾ , ਕੌਂਸਲਰ ਰਾਜੂ ਜੂਮੀ ਅਤੇ ਹੋਰ ਲੋਕ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਭਾਰਤ ਕਵਾਡ ਨੂੰ ਅਗੇ ਵਧਾਉਣ ਵਾਲੀ ਤਾਕਤ ਹੈ : ਵ੍ਹਾਈਟ ਹਾਊਸ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਪੰਜਾਬ ਦੀ ਮਿੱਟੀ ਵੇਚਣ ਵਾਲਿਆਂ ਨੂੰ ‘ਆਪ’ ਦੀ ਸਰਕਾਰ ਭੇਜੇਗੀ ਜੇਲ੍ਹ : ਰਾਘਵ ਚੱਢਾ
NEXT STORY