ਅਨੰਦਪੁਰ ਸਾਹਿਬ- ਭਾਰਤੀ ਜਨਤਾ ਪਾਰਟੀ ਦੀ ਕੇਂਦਰੀ ਕਮੇਟੀ ਦੀ ਮੈਂਬਰ ਬੀਬਾ ਅਮਨਜੋਤ ਕੌਰ ਰਾਮੂਵਾਲੀਆ ਨੇ ਰੇਲਵੇ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਮੁਲਾਕਾਤ ਮਗਰੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪਿੰਡ ਲੋਧੀਪੁਰ, ਅਗੰਮਪੁਰ, ਚੁੰਗੀਆਂ, ਵਾਸ ਬਰੋਟੂ ਅਤੇ ਆਸ ਪਾਸ ਦੇ ਪਿੰਡਾਂ ਨੂੰ ਸਹੂਲਤ ਮਿਲਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਥੋਂ ਦੇ ਮੌਹਤਬਰ ਲੋਕਾਂ, ਸਮਾਜ ਸੇਵਕਾਂ ਅਤੇ ਬੁੱਧੀਜੀਵੀਆਂ ਨੇ ਮੇਰੇ ਤੱਕ ਪਹੁੰਚ ਕਰਕੇ ਚਰਨ ਗੰਗਾ ਰੇਲਵੇ ਕਰੋਸਿੰਗ ਥੱਲੇ ਅੰਡਰਪਾਥ ਬਣਾਉਣ ਲਈ ਦਰਖ਼ਾਸਤ ਦਿੱਤੀ ਸੀ, ਜਿਸ ਨੂੰ ਉਨ੍ਹਾਂ ਨੇ ਰੇਲਵੇ ਦੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਇਸ ਅੰਡਰ ਪਾਥ ਬ੍ਰਿਜ ਬਣਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ:ਪੰਜਾਬ 'ਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ ਜਾਰੀ! ਮੌਸਮ ਵਿਭਾਗ ਨੇ ਕੀਤੀ 25 ਤਾਰੀਖ਼ ਤੱਕ ਦੀ ਵੱਡੀ ਭਵਿੱਖਬਾਣੀ

ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਉਸੇ ਸਮੇਂ ਉਸ ਮੰਗ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਧੰਨਭਾਗ ਹਨ ਕਿ ਅਨੰਦਪੁਰ ਸਾਹਿਬ ਵਰਗੀ ਪਵਿੱਤਰ ਧਰਤੀ 'ਤੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਮਨਾਏ ਜਾ ਰਹੇ ਹਨ ਅਤੇ ਉਹ ਇਸ ਕਾਰਜ ਨੂੰ ਪਹਿਲ ਦੇ ਆਧਾਰ 'ਤੇ ਕਰਵਾਉਣਗੇ।
ਇਹ ਵੀ ਪੜ੍ਹੋ: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕੱਠੀਆਂ 5 ਛੁੱਟੀਆਂ ਦਾ ਐਲਾਨ! ਸਾਰੇ ਸਕੂਲ ਰਹਿਣਗੇ ਬੰਦ
ਉਨ੍ਹਾਂ ਨੇ ਆਪਣੇ ਵੱਲੋਂ ਉਸ ਨੂੰ ਪਾਸ ਕਰਕੇ ਮਹਿਕਮੇ ਨੂੰ ਭੇਜ ਦਿੱਤਾ ਹੈ ਅਤੇ ਵਿਸ਼ਵਾਸ ਦਿਵਾਇਆ ਕਿ ਆਉਣ ਵਾਲੇ ਸਮੇਂ ਵਿੱਚ ਜਲਦੀ ਹੀ ਇਸ ਦੇ ਕੰਮ ਨੂੰ ਸ਼ੁਰੂ ਕੀਤਾ ਜਾਵੇਗਾ। ਬੀਬਾ ਅਮਨਜੋਤ ਰਾਮੂਵਾਲੀਆ ਨੇ ਕਿਹਾ ਕਿ ਉਹ ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਇਲਾਕੇ ਦੀ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਸਵੀਕਾਰ ਕਰਕੇ ਕੇਂਦਰ ਸਰਕਾਰ ਕੋਲ ਮਨਜ਼ੂਰੀ ਲਈ ਭੇਜ ਦਿੱਤਾ ਹੈ। ਬੀਬਾ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਦੇ ਵਸਨੀਕਾਂ ਦੀ ਸੇਵਾ ਕਰਨਾ ਮੇਰੇ ਲਈ ਵੱਡੇ ਸੁਭਾਗ ਦੀ ਗੱਲ ਹੈ ਅਤੇ ਉਹ ਭਵਿੱਖ ਵਿਚ ਵੀ ਲੋਕਾਂ ਦੀ ਸੇਵਾ ਕਰ ਆਪਣਾ ਜੀਵਨ ਸਫ਼ਲਾ ਕਰਨਗੇ।
ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! 25 ਨਵੰਬਰ ਲਈ ਕਿਸਾਨਾਂ ਵੱਲੋਂ ਵੱਡਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਜ਼ਾਇਜ ਸ਼ਰਾਬ ਦੀਆਂ ਬੋਤਲਾਂ ਸਮੇਤ ਕਾਰ ਸਵਾਰ ਗ੍ਰਿਫ਼ਤਾਰ
NEXT STORY