ਜਲੰਧਰ (ਗੁਲਸ਼ਨ)–ਨਗਰ ਨਿਗਮ ਵਿਚ ਭਾਜਪਾ ਵੱਲੋਂ ਆਗੂ ਵਿਰੋਧੀ ਧਿਰ ਅਤੇ ਵਾਰਡ ਨੰਬਰ 50 ਦੇ ਕੌਂਸਲਰ ਮਨਜੀਤ ਸਿੰਘ ਟੀਟੂ ਦੀ ਅਗਵਾਈ ਵਿਚ ਭਾਜਪਾ ਕੌਂਸਲਰਾਂ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਨਗਰ ਨਿਗਮ ਦੇ ਅਧਿਕਾਰੀਆਂ ’ਤੇ ਭੇਦਭਾਵ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਕੌਂਸਲਰਾਂ ਦੇ ਵਾਰਡਾਂ ਵਿਚ ਕੰਮ ਨਹੀਂ ਹੋ ਰਹੇ ਹਨ, ਜਦਕਿ ਸੱਤਾ ਧਿਰ ਦੇ ਕੌਂਸਲਰਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਜਾ ਰਹੀ ਹੈ। ਟੀਟੂ ਨੇ ਕਿਹਾ ਕਿ ਉਦਘਾਟਨੀ ਪੱਥਰ ’ਤੇ ਵੀ ਭਾਜਪਾ ਕੌਂਸਲਰਾਂ ਦਾ ਨਾਂ ਨਹੀਂ ਲਿਖਿਆ ਜਾ ਰਿਹਾ।
ਇਹ ਵੀ ਪੜ੍ਹੋ:ਪੰਜਾਬੀਓ ਰਹੋ ਸਾਵਧਾਨ! ਖ਼ਤਰਾ ਅਜੇ ਟਲਿਆ ਨਹੀਂ, ਡੈਮ ਤੋਂ ਛੱਡਿਆ ਜਾ ਰਿਹਾ ਲਗਾਤਾਰ ਪਾਣੀ
ਟੀਟੂ ਨੇ ਕਿਹਾ ਕਿ ਕੌਂਸਲਰ ਹੋਣ ਦੇ ਬਾਵਜੂਦ ਉਨ੍ਹਾਂ ਦੇ ਘਰ ਨੂੰ ਜਾਂਦੀ ਸੜਕ ਪਿਛਲੇ 3 ਮਹੀਨਿਆਂ ਤੋਂ ਟੁੱਟੀ ਹੋਈ ਹੈ। ਲੋਕਾਂ ਨੂੰ ਉਨ੍ਹਾਂ ਦੇ ਦਫਤਰ ਆਉਣ ਵਿਚ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਏ ਹਨ। ਬਰਸਾਤ ਦੇ ਮੌਸਮ ਵਿਚ ਗੰਦਗੀ ਨਾਲ ਡੇਂਗੂ, ਟਾਈਫਾਈਡ, ਮਲੇਰੀਆ ਵਰਗੀਆਂ ਬੀਮਾਰੀਆਂ ਫੈਲਣ ਦਾ ਖਤਰਾ ਬਣਿਆ ਹੋਇਆ ਹੈ। ਫੌਗਿੰਗ ਦੇ ਨਾਂ ’ਤੇ ਨਗਰ ਨਿਗਮ ਸਿਰਫ ਖਾਨਾਪੂਰਤੀ ਕਰ ਰਿਹਾ ਹੈ। ਬਰਸਾਤ ਦੇ ਦਿਨਾਂ ਵਿਚ ਮਾਡਲ ਟਾਊਨ ਸਮੇਤ ਕਈ ਇਲਾਕਿਆਂ ਦੇ ਘਰਾਂ, ਬੇਸਮੈਂਟ ਅਤੇ ਸ਼ੋਅਰੂਮ ਵਿਚ ਪਾਣੀ ਵੜਨ ਨਾਲ ਲੋਕਾਂ ਦਾ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਪਰ ਅਜੇ ਤਕ ਕਿਸੇ ਦੀ ਜਵਾਬਦੇਹੀ ਤੈਅ ਨਹੀਂ ਹੋਈ। ਸ਼ਹਿਰ ਦੇ ਕਈ ਇਲਾਕੇ ਹਨੇਰੇ ਵਿਚ ਡੁੱਬੇ ਹੋਏ ਹਨ। ਸਟਰੀਟ ਲਾਈਟਾਂ ਦੀ ਚੋਰੀ ਆਮ ਗੱਲ ਹੋ ਗਈ ਹੈ। ਇਤਿਹਾਸਕ ਸੋਢਲ ਮੇਲੇ ਦੌਰਾਨ ਵੀ ਟੁੱਟੀਆਂ ਸੜਕਾਂ ਨੇ ਨਗਰ ਨਿਗਮ ਦੀ ਕਾਰਗੁਜ਼ਾਰੀ ਦੀ ਪੋਲ ਖੋਲ੍ਹ ਦਿੱਤੀ।
ਇਹ ਵੀ ਪੜ੍ਹੋ: ਗੜ੍ਹਸ਼ੰਕਰ ਦੇ ਨੌਜਵਾਨ ਨੇ ਚਮਕਾਇਆ ਪੰਜਾਬ ਦਾ ਨਾਂ, ਭਾਰਤੀ ਫ਼ੌਜ 'ਚ ਬਣਿਆ ਲੈਫਟੀਨੈਂਟ
ਉਪ ਆਗੂ ਵਿਰੋਧੀ ਧਿਰ ਅਤੇ ਕੌਂਸਲਰ ਚਰਨਜੀਤ ਕੌਰ ਸੰਧਾ ਨੇ ਕਿਹਾ ਕਿ ਨਗਰ ਨਿਗਮ ਵੱਡੇ-ਵੱਡੇ ਦਾਅਵੇ ਸਿਰਫ਼ ਕਾਗਜ਼ਾਂ ਤਕ ਹੀ ਸੀਮਤ ਰਹਿ ਜਾਂਦੇ ਹਨ। ਇਸ ਮੌਕੇ ਗੁਰਦੀਪ ਸਿੰਘ (ਆਰਮੀ), ਕੌਂਸਲਰ ਕੰਵਰ ਸਰਤਾਜ, ਰਵੀ ਕੁਮਾਰ, ਸ਼ਿਵਮ ਸ਼ਰਮਾ, ਮਨਜੀਤ ਕੌਰ, ਮੀਨੂੰ ਢੰਡ, ਰਾਜੀਵ ਢੀਂਗਰਾ, ਭਗਵੰਤ ਪ੍ਰਭਾਕਰ, ਤਰਵਿੰਦਰ ਸੋਈ, ਅਜੈ ਕੁਮਾਰ ਬੱਬਲ, ਸੰਨੀ ਭਗਤ, ਜੋਤੀ, ਸ਼ੋਭਾ ਮੀਨੀਆ ਆਦਿ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਦੀਵਾਲੀ ਤੇ ਹੋਰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਲੱਗੀਆਂ ਇਹ ਪਾਬੰਦੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬੀਓ ਰਹੋ ਸਾਵਧਾਨ! ਖ਼ਤਰਾ ਅਜੇ ਟਲਿਆ ਨਹੀਂ, ਡੈਮ ਤੋਂ ਛੱਡਿਆ ਜਾ ਰਿਹਾ ਲਗਾਤਾਰ ਪਾਣੀ
NEXT STORY