ਜਲੰਧਰ (ਗੁਲਸ਼ਨ)–ਭਾਜਪਾ ਦੇ ਰਾਸ਼ਟਰੀ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਨੇ ਇਕ ਪ੍ਰੈੱਸ ਕਾਨਫ਼ਰੰਸ ਦੌਰਾਨ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ’ਤੇ ਵੱਡਾ ਸਵਾਲ ਖੜ੍ਹੇ ਕਰਦੇ ਹੋਏ ਕਿਹਾ ਕਿ ਸਰਕਾਰ ਇਸ ਯੋਜਨਾ ਦੇ ਨਾਂ ’ਤੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ। ਕਾਲੀਆ ਨੇ ਕਿਹਾ ਕਿ ਸਰਕਾਰ ਇਸ ਬੀਮਾ ਯੋਜਨਾ ਤਹਿਤ 65 ਲੱਖ ਪਰਿਵਾਰਾਂ ਦੇ ਲੱਗਭਗ 3 ਕਰੋੜ ਲੋਕਾਂ ਨੂੰ 10 ਲੱਖ ਰੁਪਏ ਤਕ ਦਾ ਸਿਹਤ ਬੀਮਾ ਕਵਰ ਦੇਣ ਦਾ ਦਾਅਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬੀਮਾ ਯੋਜਨਾ ਤਹਿਤ ਸਟੇਟ ਹੈਲਥ ਏਜੰਸੀ ਵੱਲੋਂ ਸਿਰਫ 1 ਲੱਖ ਰੁਪਏ ਦੇ ਬੀਮਾ ਕਵਰ ਦੇ ਹਿਸਾਬ ਨਾਲ ਹੀ ਪ੍ਰੀਮੀਅਮ ਅਦਾ ਕੀਤਾ ਜਾ ਰਿਹਾ ਹੈ। ਅਜਿਹੇ ਵਿਚ ਬਾਕੀ 9 ਲੱਖ ਰੁਪਏ ਦੀ ਰਾਸ਼ੀ ਕਿਥੋਂ ਲਿਆਂਦੀ ਜਾਵੇਗੀ, ਇਸ ਬਾਰੇ ਸਪੱਸ਼ਟ ਨਹੀਂ ਕੀਤਾ ਜਾ ਰਿਹਾ।
ਇਹ ਵੀ ਪੜ੍ਹੋ: Punjab: ਪ੍ਰਾਪਰਟੀ ਵਾਲਿਆਂ ਲਈ ਵੱਡੀ ਖ਼ਬਰ! ਟੈਕਸ ਵਸੂਲੀ ਨੂੰ ਲੈ ਕੇ ਨਵੇਂ ਹੁਕਮ ਜਾਰੀ
ਕਾਲੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ 4 ਸਾਲ ਬੀਤ ਜਾਣ ਦੇ ਬਾਅਦ ਵੀ ਪੂਰਾ ਨਹੀਂ ਕੀਤਾ ਗਿਆ। ਹੁਣ ਸਿਹਤ ਬੀਮਾ ਦੇ ਨਾਂ ’ਤੇ ਸਰਕਾਰ ਖਜ਼ਾਨੇ ਵਿਚੋਂ ਇੰਨਾ ਵੱਡਾ ਖਰਚ ਕਿਵੇਂ ਕਰ ਸਕਦੀ ਹੈ। ਸਰਕਾਰ ਕੋਲ ਤਾਂ ਬੁਢਾਪਾ ਅਤੇ ਵਿਧਵਾ ਪੈਨਸ਼ਨ ਲਈ ਵੀ ਲੋੜੀਂਦਾ ਧਨ ਨਹੀਂ ਹੈ। ਭਾਜਪਾ ਆਗੂ ਨੇ ਕਿਹਾ ਕਿ ਸੂਬੇ ’ਤੇ ਪਹਿਲਾਂ ਹੀ 4.55 ਲੱਖ ਕਰੋੜ ਰੁਪਏ ਤੋਂ ਵੱਧ ਦਾ ਕਰਜ਼ਾ ਚੜ੍ਹ ਚੁੱਕਾ ਹੈ। ਪੀ. ਐੱਸ. ਪੀ. ਸੀ. ਐੱਲ. ਨੂੰ ਦਿੱਤੀ ਜਾਣ ਵਾਲੀ ਬਿਜਲੀ ਸਬਸਿਡੀ ਦੇ 10,500 ਕਰੋੜ ਰੁਪਏ ਅਜੇ ਤਕ ਬਕਾਇਆ ਹਨ। ਇਸ ਦੇ ਇਲਾਵਾ ਸਰਕਾਰੀ ਕਰਮਚਾਰੀਆਂ ਨੂੰ ਡੀ. ਏ. ਨਹੀਂ ਦਿੱਤਾ ਗਿਆ ਹੈ। ਪੀ. ਆਰ. ਟੀ. ਸੀ. ਨੂੰ ਵੀ ਸੈਂਕੜੇ ਕਰੋੜ ਰੁਪਏ ਦਾ ਭੁਗਤਾਨ ਹੁਣ ਤਕ ਨਹੀਂ ਕੀਤਾ ਗਿਆ ਤਾਂ ਸਰਕਾਰ ਇਸ ਯੋਜਨਾ ਨੂੰ ਕਿਵੇਂ ਪੂਰਾ ਕਰੇਗੀ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੁਸ਼ੀਲ ਸ਼ਰਮਾ, ਸਾਬਕਾ ਵਿਧਾਇਕ ਅਤੇ ਸੂਬਾਈ ਮੀਤ ਪ੍ਰਧਾਨ ਕੇ. ਡੀ. ਭੰਡਾਰੀ, ਸਾਬਕਾ ਵਿਧਾਇਕ ਜਗਬੀਰ ਬਰਾੜ, ਜ਼ਿਲਾ ਜਨਰਲ ਸਕੱਤਰ ਅਸ਼ੋਕ ਸਰੀਨ ਹਿੱਕੀ ਅਤੇ ਮੀਡੀਆ ਇੰਚਾਰਜ ਤਰੁਣ ਕੁਮਾਰ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਸਪੋਰਟਸ ਦੀ ਦੁਕਾਨ 'ਤੇ ਹੋਈ ਲੁੱਟ ਦੇ ਮਾਮਲੇ 'ਚ ਨਵਾਂ ਮੋੜ! ਬਜ਼ੁਰਗ ਦਾ ਕੀਤਾ ਕਤਲ, ਤੇ ਫਿਰ...
ਕੈਸ਼ਲੈੱਸ ਇਲਾਜ ਲਈ ਪ੍ਰਕਿਰਿਆ ਕੀ ਹੋਵੇਗੀ, ਇਸ ’ਤੇ ਸਰਕਾਰ ਚੁੱਪ
ਮਨੋਰੰਜਨ ਕਾਲੀਆ ਨੇ ਕਿਹਾ ਕਿ ਸਰਕਾਰ ਨੇ ਬੀਮਾ ਯੋਜਨਾ ਦਾ ਐਲਾਨ ਤਾਂ ਕਰ ਦਿੱਤਾ ਹੈ ਪਰ ਇਹ ਨਹੀਂ ਦੱਸਿਆ ਕਿ ਇਹ ਯੋਜਨਾ ਜ਼ਮੀਨੀ ਪੱਧਰ ’ਤੇ ਕਿਸ ਤਰ੍ਹਾਂ ਲਾਗੂ ਹੋਵੇਗੀ। ਕੈਸ਼ਲੈੱਸ ਇਲਾਜ ਦੀ ਪ੍ਰਕਿਰਿਆ ਕੀ ਹੋਵੇਗੀ ਅਤੇ ਹਸਪਤਾਲਾਂ ਨੂੰ ਭੁਗਤਾਨ ਕਿਸ ਤਰ੍ਹਾਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਹ ਚੁੱਪ ਆਪਣੇ-ਆਪ ਵਿਚ ਕਈ ਸਵਾਲ ਖੜ੍ਹੇ ਕਰਦੀ ਹੈ। ਕਾਲੀਆ ਨੇ ਕਿਹਾ ਕਿ ਸਰਕਾਰ ਦੀ ਇਹ ਯੋਜਨਾ ਵੀ ਹੋਰ ਅਧੂਰੀਆਂ ਗਾਰੰਟੀਆਂ ਦੀ ਤਰ੍ਹਾਂ ਜਨਤਾ ਨਾਲ ਧੋਖਾ ਸਾਬਿਤ ਹੋਵੇਗੀ ਅਤੇ ਕੈਸ਼ਲੈੱਸ ਇਲਾਜ ਦਾ ਦਾਅਵਾ ਸਿਰਫ ਕਾਗਜ਼ਾਂ ਤਕ ਹੀ ਸੀਮਤ ਰਹਿ ਜਾਵੇਗਾ।
ਇਹ ਵੀ ਪੜ੍ਹੋ: ਅਗਲੇ 24 ਘੰਟੇ ਅਹਿਮ! ਅਚਾਨਕ ਖੜਕਣ ਲੱਗੇ ਪੰਜਾਬੀਆਂ ਦੇ ਫੋਨ, 27 ਜਨਵਰੀ ਤੱਕ Alert ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਠਾਨਕੋਟ ਹਾਈਵੇ ’ਤੇ ਸਥਿਤ ਫੈਕਟਰੀ ’ਚ ਭਿਆਨਕ ਅੱਗ, 50 ਫੁੱਟ ਉੱਚੀਆਂ ਉੱਠੀਆਂ ਲਪਟਾਂ
NEXT STORY