ਜਲੰਧਰ- ਪੰਜਾਬ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਨੇ ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਬਾਰੇ ਕੀਤੇ ਗਏ ਬਿਆਨਾਂ ਦੀ ਕੜੀ ਨਿੰਦਾ ਕੀਤੀ ਹੈ। ਮਨੋਰੰਜਨ ਕਾਲੀਆ ਨੇ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਜੀ 'ਤੇ ਟਿੱਪਣੀ ਕੀਤੀ ਹੈ ਕਿ “ਨਸ਼ਾ ਵੇਚਣ ਵਾਲੇ ਬਾਬਾ ਜੀ ਦੇ ਰਿਸ਼ਤੇਦਾਰ” ਹਨ। ਇਸ ਤੋਂ ਇਲਾਵਾ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਐਕਸ ’ਤੇ ਟਵੀਟ ਕੀਤਾ ਕਿ “ਕੱਲ੍ਹ ਬਣ ਜਾਣ ਭਾਵੇਂ ਅੱਜ ਬਣ ਜਾਣ, ਅਦਾਲਤਾਂ ਦਾ ਓਥੇ ਰੱਬ ਰਾਖਾ, ਜਿੱਥੇ ਮੁਲਾਕਾਤੀ ਹੀ ਜੱਜ ਬਣ ਜਾਣ”। ਉਨ੍ਹਾਂ ਕਿਹਾ ਕਿ ਇਨ੍ਹਾਂ ਦੀਆਂ ਟਿੱਪਣੀਆਂ ਨਾਲ ਕਰੋੜਾਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਮਨੋਰੰਜਨ ਕਾਲੀਆ ਨੇ ਕਿਹਾ ਕਿ ਉਹ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦੋਵਾਂ ਦੇ ਬਿਆਨਾਂ ਦੀ ਸਖ਼ਤ ਨਿਖੇਧੀ ਕਰਦੇ ਹਨ ਅਤੇ ਮੰਗ ਕੀਤੀ ਕਿ ਦੋਵਾਂ ਨੂੰ ਸਮਾਜ ਅਤੇ ਸ਼ਰਧਾਲੂਆਂ ਕੋਲੋਂ ਮੁਆਫ਼ੀ ਮੰਗਣੀ ਚਾਹੀਦੀ ਹੈ।
ਇਹ ਵੀ ਪੜ੍ਹੋ- ਪੰਜਾਬ: ਭਰੇ ਬਾਜ਼ਾਰ 'ਚ ਚੱਲੀਆਂ ਠਾਹ-ਠਾਹ ਗੋਲੀਆਂ, ਦੁਕਾਨਦਾਰਾਂ ਨੇ ਤੁਰੰਤ ਬੰਦ ਕਰ'ਤੀਆਂ ਦੁਕਾਨਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ ਮਾਨ': ਸੁਖਪਾਲ ਸਿੰਘ ਖਹਿਰਾ
NEXT STORY