ਗੜ੍ਹਸ਼ੰਕਰ- ਭਾਜਪਾ ਦੀ ਗੜ੍ਹਸ਼ੰਕਰ ਹਲਕਾ ਇੰਚਾਰਜ ਨਿਮਿਸ਼ਾ ਮਹਿਤਾ ਨੇ 2027 ਵਿਚ ਆਉਣ ਵਾਲੀ ਗੁਰੂ ਰਵਿਦਾਸ ਜੀ ਦੀ 650ਵੀਂ ਜਯੰਤੀ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖ ਕੇ ਇਸ ਜਯੰਤੀ ਸਮਾਰੋਹ ਨੂੰ ਯਾਦਗਾਰੀ ਅਤੇ ਖ਼ਾਸ, ਵਿਸ਼ੇਸ਼ ਪ੍ਰਬੰਧ ਅਤੇ ਲੜੀਵਾਰ ਸਮਾਗਮ ਕਰਵਾਏ ਜਾਣ ਦੀ ਮੰਗੀ ਕੀਤੀ ਹੈ। ਇਸ ਦੇ ਨਾਲ ਹੀ ਨਿਮਿਸ਼ਾ ਮਹਿਤਾ ਨੇ ਗੜ੍ਹਸ਼ੰਕਰ ਹਲਕਾ ਵਿਚ ਸਥਿਤ ਗੁਰੂ ਰਵਿਦਾਸ ਜੀ ਦੇ ਤਪ ਸਥਾਨ ਸ਼੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੀ ਸੜਕ ਨੂੰ ਜਲਦੀ ਤੋਂ ਜਲਦੀ ਚਹੁ-ਮਾਰਗੀ ਬਣਾਉਣ ਦੀ ਮੰਗ ਵੀ ਰੱਖੀ ਹੈ। ਉਨ੍ਹਾਂ ਕਿਹਾ ਕਿ ਇਸ ਤੀਰਥ ਨੂੰ ਜਾਣ ਵਾਲਾ ਰਸਤਾ ਬੇਹੱਦ ਤੰਗ ਅਤੇ ਅਸਰੁੱਖਿਅਤ ਹੋਣ ਕਰਕੇ ਹਰ ਸਾਲ ਭਿਆਨਕ ਸੜਕ ਹਾਦਸੇ ਇਸ ਰਸਤੇ ਵਿਚ ਹੁੰਦੇ ਹਨ ਅਤੇ ਸਾਲ 2022 ਤੋਂ ਲੈ ਕੇ ਹੁਣ ਤੱਕ ਇਨ੍ਹਾਂ ਸੜਕ ਹਾਦਸਿਆਂ ਵਿਚ 14 ਤੋਂ ਵਧੇਰੇ ਲੋਕ ਆਪਣੀ ਜਾਨ ਵੀ ਗੁਆ ਚੁੱਕੇ ਹਨ।
ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਘਟਨਾ! ਫਲੈਟ 'ਚ ਲਿਜਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ, ਖ਼ੂਨ ਨਾਲ ਮਿਲੀ ਲਥਪਥ
ਉਨ੍ਹਾਂ ਕਿਹਾ ਕਿ ਸ਼੍ਰੀ ਖੁਰਾਲਗੜ ਸਾਹਿਬ ਮੱਥਾ ਟੇਕਣ ਲਈ ਪੰਜਾਬ ਹੀ ਨਹੀਂ ਸਗੋਂ ਬਾਹਰੀ ਸੂਬਿਆ ਤੋਂ ਵੀ ਲੋਕ ਆਉਂਦੇ ਹਨ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇਹ ਜ਼ਰੂਰੀ ਹੈ ਕਿ ਇਸ ਤੀਰਥ ਨੂੰ ਜਾਣ ਵਾਲੇ ਰਾਹ ਨੂੰ ਚਹੁ-ਮਾਰਗੀ, ਸੁਰੱਖਿਅਤ ਅਤੇ ਬਕਾਇਕਾ ਸੋਲਰ ਲਾਈਟਾਂ ਨਾਲ ਲੈਸ ਰਸਤਾ ਬਣਾਇਆ ਜਾਵੇ ਤਾਂਕਿ ਪੰਜਾਬ ਅਤੇ ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਖ਼ਤਰੇ ਅਤੇ ਖੱਜਲ-ਖੁਆਰੀ ਤੋਂ ਬਚਾਇਆ ਜਾ ਸਕੇ।
ਇਹ ਵੀ ਪੜ੍ਹੋ: ਕੀ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਖ਼ਿਲਾਫ਼ ਕੀਤੀ ਸੀ ਸਾਜ਼ਿਸ਼ ? ਦਲਜੀਤ ਚੀਮਾ ਦਾ ਬਿਆਨ
ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਦਿਹਾੜੇ ਦੇ 650ਵੇਂ ਸਾਲ ਦੀ ਸ਼ੁਰੂਆਤ ਫਰਵਰੀ 2026 ਤੋਂ ਹੋ ਜਾਵੇਗੀ ਅਤੇ ਪੰਜਾਬ ਸਰਕਾਰ ਲੋਕਾਂ ਦੀ ਸ਼ਰਧਾ ਭਾਵਨਾ ਨੂੰ ਮੁੱਖ ਰੱਖਦਿਆਂ ਇਸ ਅਰਧ ਸ਼ਤਾਬਦੀ ਨੂੰ ਮਨਾਉਣ ਲਈ ਸਾਲ ਭਰ ਲਈ ਵੱਖ-ਵੱਖ ਸਰਕਾਰੀ ਸਮਾਗਮਾਂ ਦਾ ਪ੍ਰਬੰਧ ਕਰੇ। ਨਿਮਿਸ਼ਾ ਮਹਿਤਾ ਨੇ ਆਪਣੇ ਪੱਤਰ ਵਿਚ ਮੁੱਖ ਮੰਤਰੀ ਭਗਵੰਤ ਮਾਨ ਨੂੰ ਕਿਹਾ ਕਿ ਗੁਰੂਆਂ ਦੀ ਸ਼ਤਾਬਦੀ ਜਾਂ ਅਰਧ ਸ਼ਤਾਬਦੀ ਭਾਗਾਂ ਵਾਲਿਆਂ ਨੂੰ ਹੀ ਮਨਾਉਣ ਦਾ ਮੌਕਾ ਜੀਵਨ ਵਿਚ ਮਿਲਦਾ ਹੈ ਅਤੇ ਉਹ ਅਤਿ ਭਾਗਾਂ ਵਾਲੇ ਹਨ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਅਰਧ ਸ਼ਤਾਬਦੀ ਦਾ ਅਜਿਹਾ ਸੁਭਾਗਾ ਮੌਕਾ ਆ ਰਿਹਾ ਹੈ ਤੇ ਉਹ ਇਸ ਨੂੰ ਮਨਾਉਣ ਲਈ ਪੰਜਾਬ ਦੀ ਸਭ ਤੋਂ ਤਾਕਤਵਰ ਕੁਰਸੀ 'ਤੇ ਬੈਠ ਕੇ ਸਾਰੇ ਦਿਸ਼ਾ-ਨਿਰਦੇਸ਼ ਦੇ ਸਕਣਗੇ। ਨਿਮਿਸ਼ਾ ਮਹਿਤਾ ਨੇ ਕਿਹਾ ਕਿ ਉਹ ਆਸ ਕਰਦੇ ਹਨ ਕਿ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਪੰਜਾਬ ਸਰਕਾਰ ਉਨ੍ਹਾਂ ਦੀ ਇਸ ਮੰਗ ਨੂੰ ਜ਼ਰੂਰ ਪ੍ਰਵਾਨ ਕਰੇਗੀ ਅਤੇ ਇਲਾਕਾ ਗੜ੍ਹਸ਼ੰਕਰ ਵਿਚ ਸਥਿਤ ਗੁਰੂ ਰਵਿਦਾਸ ਤੀਰਥ ਸ਼੍ਰੀ ਖੁਰਾਲਗੜ੍ਹ ਸਾਹਿਬ ਨੂੰ ਜਾਣ ਵਾਲੇ ਰਸਤੇ ਨੂੰ ਵੀ ਚਹੁ-ਮਾਰਗੀ ਜ਼ਰੂਰ ਬਣਵਾਏਗੀ।
ਇਹ ਵੀ ਪੜ੍ਹੋ: ਖ਼ਪਤਕਾਰਾਂ ਨੂੰ ਵੱਡੀ ਰਾਹਤ: ਸਬਜ਼ੀਆਂ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਤਾਜ਼ਾ Rate
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਕੀ ਗਿਆਨੀ ਹਰਪ੍ਰੀਤ ਸਿੰਘ ਨੇ ਸੁਖਬੀਰ ਬਾਦਲ ਖ਼ਿਲਾਫ਼ ਕੀਤੀ ਸੀ ਸਾਜ਼ਿਸ਼ ? ਦਲਜੀਤ ਚੀਮਾ ਦਾ ਬਿਆਨ
NEXT STORY