ਜਲੰਧਰ (ਸੋਨੂੰ)— ਲੁਧਿਆਣਾ ਤੋਂ ਸੰਸਦ ਰਵਨੀਤ ਸਿੰਘ ਬਿੱਟੂ ਦੇ ਭੜਕਾੳੂ ਬਿਆਨਾਂ ’ਤੇ ਲਗਾਤਾਰ ਰਾਜਨੀਤੀ ਗਰਮ ਹੋ ਰਹੀ ਹੈ। ਬਿੱਟੂ ’ਤੇ ਕਾਨੂੰਨੀ ਕਾਰਵਾਈ ਦੀ ਮੰਗ ਨੂੰ ਲੈ ਕੇ ਜਲੰਧਰ ਦੇ ਭਾਜਪਾ ਦਿਹਾਤੀ ਪ੍ਰਧਾਨ ਅਮਰਜੀਤ ਸਿੰਘ ਅਮਰੀ ਨੇ ਇਕ ਵੱਡੇ ਕਾਗਜ਼ ’ਤੇ ਮੰਗ ਪੱਤਰ ਬਣਾ ਕੇ ਐੱਸ. ਐੱਸ. ਪੀ. ਨੂੰ ਸੌਂਪਿਆ ਹੈ।
ਇਹ ਵੀ ਪੜ੍ਹੋ : ਹੌਂਸਲੇ ਨੂੰ ਸਲਾਮ: ਸਰੀਰ ਨੇ ਛੱਡ ਦਿੱਤੀ ਸੀ ਉਮੀਦ ਪਰ ਨਹੀਂ ਹਾਰੀ ਹਿੰਮਤ
ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਪਹਿਲਾਂ ਛੋਟਾ ਮੰਗ ਪੱਤਰ ਦਿੱਤਾ ਪਰ ਅਜੇ ਤੱਕ ਉਸ ’ਤੇ ਕਾਰਵਾਈ ਨਹੀਂ ਹੋਈ ਹੈ, ਇਸ ਲਈ ਉਹ ਹੁਣ ਇਕ ਵੱਡੇ ਕਾਗਜ਼ ’ਤੇ ਮੰਗ ਪੱਤਰ ਦੇ ਰਹੇ ਹਨ, ਜਿਸ ਨਾਲ ਲੁਧਿਆਣਾ ਦੇ ਰਵਨੀਤ ਬਿੱਟੂ ’ਤੇ ਕਾਰਵਾਈ ਹੋਵੇ ਅਤੇ ਪੰਜਾਬ ’ਚ ਹਿੰਦੂ ਸਿੱਖ ਏਕਤਾ ਬਰਕਰਾਰ ਰਹੇ।
ਇਹ ਵੀ ਪੜ੍ਹੋ : ਦੋਆਬਾ ਵਾਸੀਆਂ ਨੂੰ ਲੋਹੜੀ ਦਾ ਤੋਹਫ਼ਾ, ਇਸ ਤਾਰੀਖ਼ ਤੋਂ ਰੋਜ਼ਾਨਾ ਦਿੱਲੀ ਲਈ ਉਡਾਣ ਭਰੇਗੀ ਫਲਾਈਟ
ਜਲੰਧਰ ਦੇ ਦਿਹਾਤੀ ਪ੍ਰਧਾਨ ਅਮਰਜੀਤ ਸਿੰਘ ਅਮਰੀ ਨੇ ਕਿਹਾ ਕਿ ਅਜਿਹੀ ਗਲਤ ਬਿਆਨਬਾਜ਼ੀ ਨਾਲ ਸਿੱਖ ਏਕਤਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਜਦਕਿ ਭਾਜਪਾ ਅਜਿਹਾ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਰਵਨੀਤ ਬਿੱਟੂ ਖੂਨ ਦੀਆਂ ਨਦੀਆਂ ਵਹਾਉਣ ਦੀ ਗੱਲ ਕਰ ਰਹੇ ਹਨ ਜਦਕਿ ਉਹ ਆਪਣੇ 10 ਵਰਕਰਾਂ ਦੇ ਨਾਲ ਉਨ੍ਹਾਂ ਦੇ ਕੋਲ ਪਿਆਰ ਦਾ ਸੰਦੇਸ਼ ਲੈ ਕੇ ਜਾਣਗੇ , ਜਿਸ ਨਾਲ ਹਿੰਦੂ ਸਿੱਖ ਏਕਤਾ ਬਰਕਰਾਰ ਰਹੇ ਅਤੇ ਉਨ੍ਹਾਂ ਵੱਲੋਂ ਐੱਸ. ਐੱਸ. ਪੀ. ਦਿਹਾਤੀ ਨੂੰ ਇਕ ਵੱਡਾ ਮੰਗ ਪੱਤਰ ਸੌਂਪਿਆ ਗਿਆ ਹੈ, ਜਿਸ ’ਚ ਉਨ੍ਹਾਂ ਨੇ ਸੰਸਦ ਮੈਂਬਰ ਰਵਨੀਤ ਬਿੱਟੂ ’ਤੇ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ
ਰਿਸਰਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ ਕਿਸ ਕੰਮ ਆ ਸਕਦੀ ਹੈ ਵਰਿਆਣਾ ਡੰਪ ਦੀ ਜ਼ਮੀਨ
NEXT STORY