ਰੋਪੜ (ਵੈੱਬ ਡੈਸਕ)- 2024 ਦੀਆਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਅਖਾੜਾ ਭੱਖਣਾ ਸ਼ੁਰੂ ਹੋ ਗਿਆ ਹੈ। ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਹਰ ਪਾਰਟੀ ਦੇ ਆਗੂ ਸਰਗਰਮ ਹੋਣ ਲੱਗ ਗਏ ਹਨ। ਇਸੇ ਦਰਮਿਆਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਭਾਜਪਾ ਪਾਰਟੀ ਨੇ ਚੋਣਾਂ ਦੇ ਪ੍ਰਚਾਰ ਦਾ ਬਿਗੁਲ ਵਜਾ ਦਿੱਤਾ ਹੈ।
ਚੋਣਾਂ ਦੇ ਪ੍ਰਚਾਰ ਦਾ ਬਿਗੁਲ ਵਜਾਉਂਦੇ ਹੋਏ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਸ. ਪਰਮਿੰਦਰ ਸਿੰਘ ਬਰਾੜ ਅਤੇ ਅਜੇਵੀਰ ਸਿੰਘ ਲਾਲਪੁਰਾ ਨੇ ਰੋਪੜ ਵਿਖੇ ਲੇਖਣ ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਪਰਮਿੰਦਰ ਸਿੰਘ ਬਰਾੜ ਅਤੇ ਅਜੇਵੀਰ ਸਿੰਘ ਲਾਲਪੁਰਾ ਵੱਲੋਂ ਦੀਵਾਰਾਂ 'ਤੇ 'ਤੀਜੀ ਵਾਰ ਮੋਦੀ ਸਰਕਾਰ' ਲਿਖ ਕੇ ਚੋਣਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੋਕਾਂ ਨੂੰ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਵੀ ਗਿਣਵਾਈਆਂ ਜਾ ਰਹੀਆਂ ਹਨ।
ਇਹ ਵੀ ਪੜ੍ਹੋ : ਜਲੰਧਰ ਤੋਂ ਵੱਡੀ ਖ਼ਬਰ, ਨਾਬਾਲਗ ਕੁੜੀ ਨਾਲ ਦੋ ਨੌਜਵਾਨਾਂ ਵੱਲੋਂ ਗੈਂਗਰੇਪ, ਵੀਡੀਓ ਹੋਈ ਵਾਇਰਲ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਜਲੰਧਰ ਤੋਂ ਵੱਡੀ ਖ਼ਬਰ, ਨਾਬਾਲਗ ਕੁੜੀ ਨਾਲ ਦੋ ਨੌਜਵਾਨਾਂ ਵੱਲੋਂ ਗੈਂਗਰੇਪ, ਵੀਡੀਓ ਹੋਈ ਵਾਇਰਲ
NEXT STORY