ਜਲੰਧਰ (ਰੱਤਾ)- ਕੋਰੋਨਾ ਦੇ ਨਾਲ-ਨਾਲ ਹੁਣ ਦਹਿਸ਼ਤ ਦਾ ਕਾਰਨ ਬਣੇ ਬਲੈਕ ਫੰਗਸ (ਮਿਊਕੋਰਮਾਈਕੋਸਿਸ) ਪੀੜਤ ਦੋ ਹੋਰ ਮਰੀਜ਼ਾਂ ਦੀ ਮੌਤ ਹੋ ਜਾਣ ਨਾਲ ਹੁਣ ਤਕ ਜ਼ਿਲ੍ਹੇ ’ਚ ਬਲੈਕ ਫੰਗਸ ਪੀੜਤ ਮਰਨ ਵਾਲਿਆਂ ਦੀ ਗਿਣਤੀ 6 ਹੋ ਗਈ ਹੈ। ਐਤਵਾਰ ਨੂੰ ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਾਨਗਰ ਦੇ ਵੱਖ-ਵੱਖ ਹਸਪਤਾਲਾਂ ’ਚ ਇਲਾਜ ਅਧੀਨ 54 ਅਤੇ 87 ਸਾਲਾ ਮਰਦਾਂ ਦੀ ਮੌਤ ਹੋ ਗਈ। ਇਹ ਦੋਵੇਂ ਹੋਰ ਬੀਮਾਰੀਆਂ ਦੇ ਨਾਲ-ਨਾਲ ਬਲੈਕ ਫੰਗਸ ਤੋਂ ਵੀ ਪੀੜਤ ਸਨ। ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ’ਚ ਹੁਣ ਤਕ ਬਲੈਕ ਫੰਗਸ ਦੇ ਮਿਲ ਚੁੱਕੇ 39 ਮਰੀਜ਼ਾਂ ’ਚੋਂ 13 ਦੂਜੇ ਜ਼ਿਲ੍ਹਿਆਂ ਜਾਂ ਸੂਬੇ ਨਾਲ ਸੰਬੰਧਤ ਪਾਏ ਗਏ। ਜ਼ਿਲ੍ਹੇ ਦੇ 26 ਮਰੀਜ਼ਾਂ ’ਚੋਂ 6 ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਗੈਂਗਰੇਪ ਮਾਮਲੇ ਦੇ ਦੋਸ਼ੀ ਅਸ਼ੀਸ਼ ਤੇ ਇੰਦਰ ਪੁੱਜੇ ਜੇਲ੍ਹ, ਅਰਸ਼ਦ ਨੂੰ ਬਚਾਉਣ ਲਈ ਨਵੇਂ ਪੈਂਤੜੇ ਦੀ ਭਾਲ 'ਚ ਕਾਂਗਰਸੀ ਆਗੂ
ਇਹ ਹਨ ਬਲੈਕ ਫੰਗਸ ਦੇ ਲੱਛਣ
ਅੱਖਾਂ ’ਚ ਤੇਜ਼ੀ ਨਾਲ ਸੜਨ ਪੈਣੀ।
ਪਲਕਾਂ ਹੇਠਾਂ ਸੋਜ ਆਉਣੀ।
ਅੱਖਾਂ ਦਾ ਲਾਲ ਹੋਣਾ।
ਖ਼ੂਨ ਦੀ ਉਲਟੀ ਆਉਣਾ।
ਦੰਦ ਢਿੱਲੇ ਹੋ ਜਾਣੇ।
ਨੱਕ ਬੰਦ ਹੋਣਾ।
ਇਹ ਵੀ ਪੜ੍ਹੋ: 'ਜਗ ਬਾਣੀ' ਨਾਲ ਗੱਲਬਾਤ ਦੌਰਾਨ ਬੋਲੇ ਹਰੀਸ਼ ਰਾਵਤ, ਪੰਜਾਬ ’ਚ ਤਖ਼ਤਾ ਪਲਟਣ ਦੀ ਕੋਈ ਤਿਆਰੀ ਨਹੀਂ
ਬੀਮਾਰੀ ਵੱਧਣ ਦੇ ਬਾਅਦ ਕੀ ਹੁੰਦਾ ਹੈ
ਅੱਖਾਂ ਦਾ ਘੁੰਮਣਾ ਘੱਟ ਹੋਣਾ।
ਦਿੱਸਣ ’ਚ ਧੁੰਦਲਾ ਵਿਖਾਈ ਦੇਣਾ।
ਚੀਜ਼ਾਂ ਦੋ-ਦੋ ਵਿਖਾਈ ਦੇਣੀਆਂ।
ਅੱਖਾਂ ਦਾ ਬਾਹਰ ਨਿਕਲਣਾ।
ਇਹ ਵੀ ਪੜ੍ਹੋ: ਗੈਂਗਰੇਪ ਮਾਮਲੇ 'ਚ ਅਰਸ਼ਦ ਨੂੰ ਬਚਾਉਣ ਲਈ ਸਾਹਮਣੇ ਆਈ ਇਹ ਕਹਾਣੀ, ਸਪਾ ਸੈਂਟਰ ’ਚ ਗਿਆ ਸੀ ਆਪਣੀ ਪੇਮੈਂਟ ਲੈਣ
ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ
ਕੋਰੋਨਾ ਦੇ ਮਰੀਜ਼ ਨੱਕ ਬੰਦ ਹੋਣ ’ਤੇ ਇਸ ਨੂੰ ਬੈਕਟੀਰੀਅਲ ਇਨਫੈਕਸ਼ਨ ਨਾ ਸਮਝਣ। ਇਸ ਦੀ ਜਾਂਚ ਜ਼ਰੂਰ ਕਰਵਾਉਣ।
ਇਲਾਜ ਸ਼ੁਰੂ ਕਰਨ ’ਚ ਦੇਰੀ ਨਾ ਕਰੋ।
ਆਕਸੀਜਨ ਥੈਰੇਪੀ ਦੌਰਾਨ ਉਬਲਿਆ ਹੋਇਆ ਸਾਫ਼ ਪਾਣੀ ਦੀ ਵਰਤੋਂ ਕਰੋ।
ਡਾਕਟਰ ਦੀ ਸਲਾਹ ਤੋਂ ਬਾਅਦ ਹੀ ਐਂਟੀਬਾਓਟਿਕ ਅਤੇ ਐਂਟੀਫੰਗਲ ਦਵਾਈਆਂ ਦੀ ਵਰਤੋਂ ਕਰੋ।
ਸ਼ੂਗਰ ਦੇ ਮਰੀਜ਼ਾਂ ਨੂੰ ਜ਼ਿਆਦਾ ਸਾਵਧਾਨੀ ਵਰਤਣ ਦੀ ਲੋੜ ਹੈ। ਕੋਰੋਨਾ ਤੋਂ ਠੀਕ ਹੋ ਕੇ ਘਰ ਪਰਤੇ ਮਰੀਜ਼ ਰੋਜ਼ਾਨਾ ਬਲੱਡ ਸ਼ਗੂਰ ਨੂੰ ਚੈੱਕ ਕਰਦੇ ਰਹਿਣ।
ਮਿੱਟੀ-ਘੱਟੇ ਵਾਲੀ ਜਗ੍ਹਾ ’ਤੇ ਜਾਉਣ ਵੇਲੇ ਮੂੰਹ ’ਤੇ ਮਾਸਕ ਜ਼ਰੂਰ ਲਗਾ ਕੇ ਜਾਓ।
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ
ਪਿੰਡ ਝਾਂਵਾ ਨੇੜਿਓਂ ਬਰਾਮਦ ਹੋਈਆਂ ਕਈ ਮਰੀਆਂ ਮੁਰਗੀਆਂ, ਪੁਲਸ ਕਰ ਰਹੀ ਹੈ ਜਾਂਚ
NEXT STORY