ਭੋਗਪੁਰ,(ਰਾਣਾ ਭੋਗਪੁਰੀਆ)- ਬਲਾਕ ਸੰਮਤੀ ਭੋਗਪੁਰ ਦੇ ਮੈਂਬਰ ਅਤੇ ਸੀਨੀਅਰ ਕਾਂਗਰਸ ਆਗੂ ਗੁਰਪ੍ਰੀਤ ਸਿੰਘ ਗੋਪੀ ਭੱਟੀਆਂ ਦਾ ਅੱਜ ਤੜ੍ਕੇ ਜਲੰਧਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ । ਉਹ ਪਿਛਲੇ ਕੁੱਝ ਦਿਨਾਂ ਤੋਂ ਹਸਪਤਾਲ 'ਚ ਕੋਰੋਨਾ ਨਾਲ ਲੜਾਈ ਲੜ ਰਹੇ ਸੀ। ਅੱਜ ਦੁਪਹਿਰ ਪਿੰਡ ਭੱਟੀਆ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ । ਇਸ ਮੌਕੇ ਸਾਬਕਾ ਵਿਧਾਇਕ ਕਵਲਜੀਤ ਸਿੰਘ ਲਾਲੀ, ਸ਼੍ਰੀ ਭੁਪਿੰਦਰ ਸਿੰਘ ਸੈਣੀ ਸੀਨੀਅਰ ਆਗੂ, ਚੇਅਰਮੈਨ ਸਰਬਜੀਤ ਸਿੰਘ, ਚੇਅਰਮੈਨ ਸਤਨਾਮ ਸਿੰਘ ਕੌਹਜਾ, ਨੰਬਰਦਾਰ ਬਿੱਲਾ ਸਨੌਰਾ, ਚੇਅਰਮੈਨ ਪਰਮਵੀਰ ਸਿੰਘ ਤੇ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਹਾਜ਼ਰ ਸਨ। ਉਨ੍ਹਾਂ ਦੇ ਅਚਨਚੇਤ ਵਿਛੋੜੇ 'ਤੇ ਸਮੂਹ ਕਾਂਗਰਸ ਆਗੂਆਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ।
ਜਲੰਧਰ 'ਚ ਕੋਰੋਨਾ ਦਾ ਸ਼ਿਕਾਰ ਹੋਏ 20 ਦਿਨਾਂ ਦੇ ਬੱਚੇ ਨੂੰ ਇੰਝ ਮਿਲੀ ਨਵੀਂ ਜ਼ਿੰਦਗੀ
NEXT STORY