ਜਲੰਧਰ (ਰਮਨਦੀਪ ਸਿੰਘ ਸੋਢੀ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮ ਦਿਨ ਮੌਕੇ ਸੂਬੇ ਭਰ ਵਿਚ ਖ਼ੂਨ ਦਾਨ ਕੈਂਪ ਲਗਾਏ ਜਾ ਰਹੇ ਹਨ। ਦਰਅਸਲ ਪੰਜਾਬ ਰਾਜ ਬਲੱਡ ਟਰਾਂਸਫਿਊਜ਼ਨ ਕੌਂਸਲ ਨੇ 17 ਅਕਤੂਬਰ ਨੂੰ ਯਾਨੀ ਮੁੱਖ ਮੰਤਰੀ ਮਾਨ ਦੇ ਜਨਮ ਦਿਨ ਵਾਲੇ ਦਿਨ ਸੂਬੇ ਭਰ ਦੇ ਸਰਕਾਰੀ ਅਤੇ ਪ੍ਰਾਈਵੇਟ ਬਲੱਡ ਸੈਂਟਰਾਂ ਵਿਚ ਮੈਗਾ ਖ਼ੂਨਦਾਨ ਕੈਂਪ ਲਾਉਣ ਦੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਦਰਮਿਆਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਦੀਪਕ ਬਾਲੀ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਜਨਮਦਿਨ ਮੌਕੇ ਖੂਨ ਦਾਨ ਕੈਂਪ ਮਿਤੀ 17 ਅਕਤੂਬਰ 2023 ਦਿਨ ਮੰਗਲਵਾਰ ਨੂੰ ਲਗਾਇਆ ਜਾਵੇਗਾ। ਇਹ ਖੂਨ ਦਾਨ ਕੈਂਪ ਜਲੰਧਰ ਦੇ ਵਿਰਸਾ ਵਿਹਾਰ, ਨਾਮਦੇਵ ਚੌਕ ਲਗਾਇਆ ਜਾਵੇਗਾ।
ਇਹ ਵੀ ਪੜ੍ਹੋ- ਤਰਨਤਾਰਨ 'ਚ ਗੁੰਡਾਗਰਦੀ ਦਾ ਨੰਗਾ ਨਾਚ, ਮਾਮੂਲੀ ਗੱਲ ਨੂੰ ਲੈ ਕੇ ਚੱਲੀਆਂ ਗੋਲੀਆਂ, ਜਾਣੋ ਪੂਰਾ ਮਾਮਲਾ
ਇਸ ਦੇ ਨਾਲ 'ਆਪ' ਪੰਜਾਬ ਦੇ ਕਾਰਜਕਾਰਨੀ ਪ੍ਰਧਾਨ ਬੁੱਧ ਰਾਮ ਵੱਲੋਂ ਆਮ ਆਦਮੀ ਪਾਰਟੀ ਦੇ ਪੰਜਾਬ ਪੇਜ 'ਤੇ ਜਾਣਕਾਰੀ ਵੀ ਸਾਂਝੀ ਕੀਤੀ ਗਈ ਹੈ। ਜਿਸ 'ਚ ਲਿਖਿਆ ਹੈ ਕਿ ਖ਼ੂਨਦਾਨ ਕਰਨਾ ਸਭ ਤੋਂ ਵੱਡੀ ਸਮਾਜਿਕ ਸੇਵਾ ਹੈ, ਮੈਂ ਸਾਰੇ ਵਲੰਟੀਅਰਾਂ ਅਤੇ ਨੌਜਵਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਅੱਗੇ ਆਉਣ ਅਤੇ ਇਸ ਪਹਿਲ ਦਾ ਸਮਰਥਨ ਕਰਨ।
ਇਹ ਵੀ ਪੜ੍ਹੋ- ਸਾਬਕਾ ਵਿਧਾਇਕ ਸੇਖੜੀ ਨੇ ਮੁੰਡੇ ਨਾਲ ਰਲ਼ ਕੁੱਟਿਆ ਆਪਣਾ ਭਰਾ, ਵੇਖੋ ਵੀਡੀਓ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
CM ਭਗਵੰਤ ਮਾਨ ਦੇ ਜਨਮ ਦਿਨ ’ਤੇ ਸੂਬੇ ਭਰ 'ਚ ਹੋਵੇਗਾ ਇਹ ਨੇਕ ਕਾਰਜ
NEXT STORY