ਸੁਲਤਾਨਪੁਰ ਲੋਧੀ (ਧੀਰ)- ਸੁਲਤਾਨਪੁਰ ਲੋਧੀ ਦੇ ਆਰੀਆ ਸਮਾਜ ਚੌਂਕ ਵਿਖੇ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਖ਼ੂਨੀ ਝੜਪ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿਚ ਜ਼ੇਰੇ ਇਲਾਜ ਰੋਹਨ ਹੰਸ ਪੁੱਤਰ ਸੁਖਜੀਵਨ ਹੰਸ ਮੁਹੱਲਾ ਰਿਸ਼ੀ ਨਗਰ ਨੇ ਦੱਸਿਆ ਕਿ ਉਹ ਆਰੀਆ ਸਮਾਜ ਚੌਂਕ ਵਿਚ ਸਬਜ਼ੀ ਖ਼ਰੀਦਣ ਗਿਆ ਸੀ। ਜਦੋਂ ਉਹ ਸਬਜ਼ੀ ਲੈ ਕੇ ਥੋੜ੍ਹਾ ਅੱਗੇ ਗਿਆ ਤਾਂ ਉਥੇ ਕੁਝ ਹਥਿਆਰਬੰਦ ਨੌਜਵਾਨਾਂ ਨੇ ਮੇਰੇ ’ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਮੈਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ। ਹਾਲਤ ਨਾਜ਼ੁਕ ਹੋਣ ਕਾਰਨ ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ ਰੈਫਰ ਕਰ ਦਿੱਤਾ ਗਿਆ ਹੈ। ਉਕਤ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਪੁਲਸ ਪ੍ਰਸ਼ਾਸਨ ਤੋਂ ਉਕਤ ਦੋਸ਼ੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ CM ਮਾਨ ਤੇ ਕੇਜਰੀਵਾਲ, 867 ਕਰੋੜ ਦੀਆਂ ਯੋਜਨਾਵਾਂ ਦੀ ਕੀਤੀ ਸ਼ੁਰੂਆਤ
ਡੀ. ਐੱਸ. ਪੀ. ਬਬਨ ਦੀਪ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਏ. ਐੱਸ. ਆਈ. ਨੂੰ ਸਾਡੇ ਵੱਲੋਂ ਮੌਕੇ ’ਤੇ ਭੇਜਿਆ ਗਿਆ ਹੈ। ਜ਼ਖ਼ਮੀ ਨੌਜਵਾਨ ਦੇ ਬਿਆਨ ਕਲਮਬੰਦ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਸੁਖਬੀਰ ਬਾਦਲ 'ਤੇ CM ਮਾਨ ਦਾ ਤਿੱਖਾ ਹਮਲਾ, ਕਿਹਾ-ਕਰੋ ਮੇਰੇ 'ਤੇ ਕੇਸ, ਕੋਰਟ 'ਚ ਨਜਿੱਠਾਂਗਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਲੜਾਈ-ਝਗੜੇ ਦੇ ਮਾਮਲੇ ’ਚ ਦੋ ਖ਼ਿਲਾਫ਼ ਪਰਚਾ ਦਰਜ
NEXT STORY