ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਬੇਬੇ ਨਾਨਕੀ ਰੋਡ 'ਤੇ ਅੱਜ ਦੁਪਹਿਰ ਸਮੇਂ ਨੌਜਵਾਨਾਂ ਦੇ ਦੋ ਗੁੱਟਾਂ ਵਿਚਾਲੇ ਖੂਨੀ ਝੜਪ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਿਵਲ ਹਸਪਤਾਲ ਵਿੱਚ ਜ਼ੇਰੇ ਇਲਾਜ ਅਕਾਸ਼ਦੀਪ ਸਿੰਘ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਭਾਗੋ ਅਰਾਈਆਂ ਨੇ ਦੱਸਿਆ ਕਿ ਜਦੋਂ ਉਹ ਛੁੱਟੀ ਦੌਰਾਨ ਸਕੂਲੋਂ ਬਾਹਰ ਆਇਆ ਤਾਂ ਰੋਹਿਨ, ਰੌਬਿਨ ਅਤੇ ਉਨ੍ਹਾਂ ਦੇ ਸਾਥੀਆਂ ਨੇ ਮੇਰੇ 'ਤੇ ਜਾਨਲੇਵਾ ਹਮਲਾ ਕਰ ਦਿੱਤਾ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ।

ਅਕਾਸ਼ਦੀਪ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ। ਅਕਾਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰੋਹਿਨ, ਰੌਬਿਨ ਦੇ ਪਿਤਾ ਪੁਲਸ ਵਿੱਚ ਨੌਕਰੀ ਕਰਦੇ ਹਨ, ਉਹ ਸਾਡੇ ਲੜਕੇ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹਨ ਅਤੇ ਕਹਿੰਦੇ ਹਨ ਕਿ ਉਹ ਅਕਾਸ਼ਦੀਪ ਸਿੰਘ ਚੀਮਾ ਦਾ ਕਤਲ ਕਰਕੇ ਹੀ ਸਾਹ ਲਵੇਗਾ।ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਉਪਰੋਕਤ ਦੋਸ਼ੀਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਜਿਹੜੇ ਨੌਜਵਾਨ ਇਲਾਕੇ 'ਚ ਗੁੰਡਾਗਰਦੀ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਉਕਤ ਨੌਜਵਾਨ ਪਹਿਲਾਂ ਵੀ ਕਈ ਵਾਰ ਲੋਕਾਂ ਨਾਲ ਲੜ ਚੁੱਕਾ ਹੈ ਪਰ ਉਨ੍ਹਾਂ ਦੇ ਪਿਤਾ ਪੁਲਸ ਵਿੱਚ ਹਨ, ਜਿਸ ਕਰਕੇ ਉਹ ਬੱਚ ਜਾਂਦੇ ਹਨ।
ਇਹ ਵੀ ਪੜ੍ਹੋ : ਸੁਲਤਾਨਪੁਰ ਲੋਧੀ ਵਿਖੇ ਦੋ ਭਰਾਵਾਂ 'ਚ ਹੋਏ ਝਗੜੇ ਨੇ ਧਾਰਿਆ ਖ਼ੂਨੀ ਰੂਪ, ਚੱਲੇ ਤੇਜ਼ਧਾਰ ਹਥਿਆਰ, ਘਰ 'ਚ ਰੱਖਿਆ ਧੀ ਦਾ ਵਿਆਹ
ਕੀ ਕਹਿਣਾ ਹੈ ਦੂਜੇ ਪੱਖ ਦਾ
ਇਸੇ ਸਿਵਲ ਹਸਪਤਾਲ 'ਚ ਇਲਾਜ ਅਧੀਨ ਰੋਹਿਨ ਪੁੱਤਰ ਰਣਜੀਤ ਕੁਮਾਰ ਵਾਸੀ ਸਬਜ਼ੀ ਮੰਡੀ ਨੇ ਆਪਣੇ 'ਤੇ ਲਗਾਏ ਗਏ ਸਾਰੇ ਦੋਸ਼ਾਂ ਨੂੰ ਝੂਠਾ ਦੱਸਿਆ। ਉਨ੍ਹਾਂ ਕਿਹਾ ਕਿ ਅਕਾਸ਼ਦੀਪ ਸਿੰਘ ਨੇ ਮੇਰੇ 'ਤੇ ਜਾਨਲੇਵਾ ਹਮਲਾ ਕੀਤਾ ਹੈ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਉਨ੍ਹਾਂ ਕਿਹਾ ਕਿ ਮੈਂ ਇਕੱਲਾ ਉਥੋਂ ਲੰਘ ਰਿਹਾ ਸੀ। ਇਸ ਲਈ ਅਕਾਸ਼ਦੀਪ ਸਿੰਘ ਚੀਮਾ ਨੇ ਮੈਨੂੰ ਘੇਰ ਲਿਆ ਅਤੇ ਮੇਰੇ 'ਤੇ ਹਮਲਾ ਕੀਤਾ। ਉਨ੍ਹਾਂ ਪੁਲਸ ਪ੍ਰਸ਼ਾਸਨ ਤੋਂ ਕਾਨੂੰਨੀ ਕਾਰਵਾਈ ਦੀ ਵੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ : ਟਾਂਡਾ ਵਿਖੇ ਵਿਆਹ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਨਸ਼ੇ ਦੀ ਓਵਰਡੋਜ਼ ਨਾਲ ਵਿਅਕਤੀ ਦੀ ਹੋਈ ਮੌਤ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਜਲੰਧਰ: ਸ਼ਿਵਜੋਤੀ ਪਬਲਿਕ ਸਕੂਲ ਦੇ ਬਾਹਰ ਕਿਰਪਾਨਾਂ ਲੈ ਕੇ ਆਏ ਨੌਜਵਾਨਾਂ ਵੱਲੋਂ ਹੁੱਲੜਬਾਜ਼ੀ, ਬੱਚੇ ਤੇ ਸਟਾਫ਼ ਸਹਿਮੇ
NEXT STORY