ਦਸੂਹਾ (ਝਾਵਰ)-ਦਸੂਹਾ ਪੁਲਸ ਨੇ ਇਕ ਨਸ਼ੇੜੀ ਤੋਂ 45 ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਏ. ਐੱਸ. ਆਈ. ਲਖਬੀਰ ਸਿੰਘ ਅਤੇ ਐੱਚ. ਸੀ. ਰਾਜੀਵ ਕੁਮਾਰ ਨੇ ਦੱਸਿਆ ਕਿ ਦਸੂਹਾ ਪੁਲਸ ਨੇ ਧਨੋਆ ਵਿਖੇ ਨਾਕਾਬੰਦੀ ਕੀਤੀ ਸੀ ਅਤੇ ਵਾਹਨਾਂ ਦੀ ਜਾਂਚ ਕਰ ਰਹੇ ਸਨ। ਜਦੋਂ ਉਨ੍ਹਾਂ ਨੇ ਗੁਰਦਾਸਪੁਰ ਤੋਂ ਆ ਰਹੇ ਇਕ ਨੌਜਵਾਨ ਨੂੰ ਵੇਖਿਆ ਤਾਂ ਉਨ੍ਹਾਂ ਨੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਭੱਜਦੇ ਹੋਏ ਆਪਣੀ ਜੇਬ ’ਚੋਂ ਇਕ ਮੋਮੀ ਲਿਫ਼ਾਫ਼ਾ ਸੁੱਟ ਦਿੱਤਾ। ਜਦੋਂ ਮੋਮੀ ਲਿਫ਼ਾਫ਼ਾ ਖੋਲ੍ਹਿਆ ਤਾਂ 45 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁਲਸ ਨੇ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਿਸ ਦੀ ਪਛਾਣ ਅਕਸ਼ੈ ਲੌਟ ਪੁੱਤਰ ਵਿਕਰਾਂਤ ਲੌਟ, ਵਾਸੀ ਸੁਭਾਸ਼ ਨਗਰ, ਹਾਜੀਪੁਰ, ਹੁਸ਼ਿਆਰਪੁਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਉਸ ਵਿਰੁੱਧ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ।
ਇਹ ਵੀ ਪੜ੍ਹੋ: ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9 ਜ਼ਿਲ੍ਹਿਆਂ 'ਚ ਜਾਰੀ ਹੋਇਆ Alert
NEXT STORY