ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਨੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਇਕ ਨੌਜਵਾਨ ਨੂੰ ਨਸ਼ੇ ਦੀ ਹਾਲਤ 'ਚ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਐੱਸ. ਐੱਚ. ਓ. ਹਾਜੀਪੁਰ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸਵਿੰਦਰ ਸਿੰਘ ਸਮੇਤ ਪੁਲਸ ਪਾਰਟੀ ਦੇ ਨਾਲ ਸ਼ੱਕੀ ਪੁਰਸ਼ਾ ਦੇ ਸੰਬੰਧ ’ਚ ਗਸ਼ਤ 'ਤੇ ਸਨ ਤਾਂ ਇਕ ਨੌਜਵਾਨ ਝਾੜੀਆ ਵਿੱਚ ਨਸ਼ੇ ਦੀ ਹਾਲਤ ਵਿਚ ਬੈਠਾ ਵਿਖਾਈ ਦਿੱਤਾ, ਜਿਸ ਨੂੰ ਏ. ਐੱਸ. ਆਈ. ਨੇ ਸਮੇਤ ਸਾਥੀ ਕਰਮਚਾਰੀਆ ਦੀ ਮਦਦ ਨਾਲ ਕਾਬੂ ਕਰਕੇ ਉਸ ਦਾ ਨਾਮ ਪਤਾ ਪੁੱਛਿਆ। ਉਕਤ ਵਿਅਕਤੀ ਨੇ ਆਪਣਾ ਨਾਮ ਰਣਜੀਤ ਸਿੰਘ ਪੁੱਤਰ ਭੁੱਲਾ ਰਾਮ ਵਾਸੀ ਦਗਨ ਦੱਸਿਆ। ਪੁਲਸ ਵੱਲੋਂ ਰਣਜੀਤ ਸਿੰਘ ਨੂੰ ਕਾਬੂ ਕਰਕੇ ਸਿਵਲ ਹਸਪਤਾਲ ਮੁਕੇਰੀਆਂ ਤੋਂ ਉਸ ਦਾ ਡੋਪ ਟੈਸਟ ਕਰਵਾਇਆ ਗਿਆ, ਰਿਪੋਰਟ ਪਾਜ਼ੇਟਿਵ ਆਉਣ 'ਤੇ ਥਾਣਾ ਹਾਜੀਪੁਰ ਵਿਖੇ ਰਣਜੀਤ ਸਿੰਘ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
ਇਹ ਵੀ ਪੜ੍ਹੋ: ਪੰਜਾਬ: ਉਜੜਿਆ ਪਰਿਵਾਰ! ਗੁਰਦੁਆਰਾ ਸਾਹਿਬ ਤੋਂ ਸੇਵਾ ਕਰਕੇ ਪਰਤ ਰਹੇ ਦੋ ਭੈਣਾਂ ਦੇ ਇਕਲੌਤੇ ਭਰਾ ਦੀ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੈਂਕ ਨੇ ਵਿਧਵਾ ਦੀ FD ਦੀ ਰਕਮ ਬਿਨਾ ਸਹਿਮਤੀ ਦੇ ਪਾਲਿਸੀਆਂ 'ਚ ਲਗਾਈ, 10.73 ਲੱਖ ਵਾਪਸ ਕਰਨ ਦਾ ਹੁਕਮ
NEXT STORY