ਫਗਵਾੜਾ (ਜਲੋਟਾ)-ਫਗਵਾੜਾ ਪੁਲਸ ਨੇ ਆਬਕਾਰੀ ਵਿਭਾਗ ਦੀ ਟੀਮ ਸਮੇਤ ਬੀਤੀ ਰਾਤ ਸ਼ਹਿਰ ਦੇ ਸੰਘਣੀ ਆਬਾਦੀ ਵਾਲੇ ਕਟੈਹਰਾ ਚੌਂਕ ਇਲਾਕੇ ਵਿਚ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਨ ਵਾਲੇ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਸ਼ਰਾਬ ਦੀਆਂ ਕਈ ਪੇਟੀਆਂ ਬਰਾਮਦ ਕੀਤੀਆਂ ਹਨ। 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਐੱਸ. ਪੀ. ਫਗਵਾੜਾ ਰੁਪਿੰਦਰ ਕੌਰ ਭੱਟੀ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਗੌਰਵ ਤੂਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ. ਅਮਨਦੀਪ ਕੁਮਾਰ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਆਬਕਾਰੀ ਵਿਭਾਗ ਦੀ ਟੀਮ ਨਾਲ ਕਟੈਹਰਾ ਚੌਂਕ ਇਲਾਕੇ ਵਿੱਚ ਛਾਪਾ ਮਾਰਿਆ ਹੈ। ਇਸ ਦੌਰਾਨ ਪੁਲਸ ਨੇ ਪ੍ਰਿੰਸ ਸੂਰੀ ਪੁੱਤਰ ਅੰਮ੍ਰਿਤ ਲਾਲ ਵਾਸੀ ਕਟੈਹਰਾ ਚੌਂਕ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਨਾਜਾਇਜ਼ ਸ਼ਰਾਬ ਦੀਆਂ 27 ਪੇਟੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਸਾਵਧਾਨ ! ਘਰ ਬੈਠੇ ਬਿਠਾਏ ਸਾਬਕਾ ਫ਼ੌਜੀ ਨਾਲ ਹੋ ਗਿਆ ਵੱਡਾ ਕਾਂਡ, ਹੋਸ਼ ਉਡਾ ਦੇਵੇਗੀ ਇਹ ਘਟਨਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਿਊਲਰਜ਼ ਨੂੰ 5 ਲੁਟੇਰਿਆਂ ਨੇ ਬੰਧਕ ਬਣਾ ਕੇ ਗਹਿਣੇ ਤੇ ਨਕਦੀ ਲੁੱਟੀ
NEXT STORY