ਫਗਵਾੜਾ (ਜਲੋਟਾ)-ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਵਿੱਢੀ ਗਈ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਦਰ ਫਗਵਾੜਾ ਦੀ ਪੁਲਸ ਟੀਮ ਨੇ ਮੁਸਤੈਦੀ ਵਿਖਾਉਂਦੇ ਹੋਏ ਗਸ਼ਤ ਦੌਰਾਨ ਇਕ ਸ਼ੱਕੀ ਨਸ਼ਾ ਸਮੱਗਲਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਪੁਲਸ ਟੀਮ ਵੱਲੋਂ ਕੀਤੀ ਗਈ ਵਿਸ਼ੇਸ਼ ਨਾਕਾਬੰਦੀ ਅਤੇ ਚੈਕਿੰਗ ਦੌਰਾਨ ਸੈਫ਼ ਅਲੀ ਖ਼ਾਨ ਪੁੱਤਰ ਰੌਸ਼ਨ ਦੀਨ, ਵਾਸੀ ਪਿੰਡ ਬਹਿਰਾਮ, ਥਾਣਾ ਬਹਿਰਾਮ, ਜ਼ਿਲ੍ਹਾ ਐੱਸ. ਬੀ. ਐੱਸ. ਨਗਰ (ਸ਼ਹੀਦ ਭਗਤ ਸਿੰਘ ਨਗਰ) ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ: ਦੁਬਈ 'ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਦਾ ਸੀ ਇਕਲੌਤਾ ਪੁੱਤ
ਜਦੋਂ ਪੁਲਸ ਵੱਲੋਂ ਬਾਰੀਕੀ ਨਾਲ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਪੁਲਸ ਨੇ ਮੁਲਜ਼ਮ ਸੈਫ਼ ਅਲੀ ਖ਼ਾਨ ਖ਼ਿਲਾਫ਼ ਥਾਣਾ ਸਦਰ ਫਗਵਾੜਾ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21-61-85 ਤਹਿਤ ਪੁਲਸ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਨਸ਼ੇ ਦੇ ਨੈੱਟਵਰਕ ਦੇ ਹੋਰ ਤਾਰਾਂ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ: ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ, ਘਰ-ਘਰ ਪਹੁੰਚਣਗੇ BLO
NEXT STORY