ਬੰਗਾ (ਰਾਕੇਸ਼)- ਥਾਣਾ ਸਦਰ ਬੰਗਾ ਪੁਲਸ ਵੱਲੋਂ ਨਸ਼ੇ ਦਾ ਸੇਵਨ ਕਰ ਰਹੇ ਇਕ ਨੌਜਵਾਨ ਨੂੰ ਇਕ ਸਿਲਵਰ ਹੈਰੋਇਨ ਆਲੂਦ ਪੰਨੀ, ਇਕ ਅੱਗ ਬਾਲਣ ਵਾਲਾ ਛੋਟਾ ਲਾਈਟਰ ਅਤੇ 20 ਰੁਪਏ ਦੀ ਬਣਾਈ ਹੋਈ ਪਾਈਪ ਸਮੇਤ ਕਾਬੂ ਕਰਕੇ ਐੱਨ. ਡੀ. ਪੀ. ਐੱਸ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਐੱਸ. ਐੱਚ. ਓ. ਐੱਸ. ਆਈ. ਪਰਗਟ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਸੰਦੀਪ ਕੁਮਾਰ ਸਮੇਤ ਪੁਲਸ ਪਾਰਟੀ ਜਨਰਲ ਚੈਕਿੰਗ ਅਤੇ ਗਸ਼ਤ ਦੌਰਾਨ ਸਰਕਾਰੀ ਗੱਡੀ ’ਤੇ ਸਵਾਰ ਹੋ ਕੇ ਥਾਣਾ ਸਦਰ ਬੰਗਾ ਤੋਂ ਪਿੰਡ ਮਜਾਰੀ ਹੁੰਦੇ ਹੋਏ ਪਿੰਡ ਮੱਲੂਪੋਤਾ ਵੱਲ ਨੂੰ ਜਾ ਰਹੇ ਸਨ।
ਇਹ ਵੀ ਪੜ੍ਹੋ- ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
ਉਨ੍ਹਾਂ ਦੱਸਿਆ ਜਦੋਂ ਉਹ ਸਮੇਤ ਪੁਲਸ ਪਾਰਟੀ ਸ਼ਮਸ਼ਾਨਘਾਟ ਪਿੰਡ ਮਜਾਰੀ ਨੇੜੇ ਪੁੱਜੇ ਤਾਂ ਸਾਹਮਣੇ ਇਕ ਨੌਜਵਾਨ ਸ਼ਮਸ਼ਾਨਘਾਟ ਦੇ ਗੇਟ ਅੱਗੇ ਬੈਠ ਕੇ ਪਾਈਪਨੁੰਮਾ ਚੀਜ਼ ਨਾਲ ਧੂੰਆਂ ਸੁੰਘਦਾ ਹੋਇਆ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਸ ਨੇ ਆਪਣੇ ਹੱਥ ਵਿਚ ਫੜਿਆ ਹੋਇਆ ਸਾਮਾਨ ਨੇੜੇ ਉੱਘੇ ਹੋਏ ਘਾਹ ਫੂਸ ਵੱਲ ਨੂੰ ਸੁੱਟ ਦਿੱਤਾ। ਜਿਸ 'ਤੇ ਸ਼ੱਕ ਪੈਣ 'ਤੇ ਏ. ਐੱਸ. ਆਈ. ਸੰਦੀਪ ਕੁਮਾਰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਕਾਬੂ ਕੀਤਾ ਗਿਆ।
ਇਹ ਵੀ ਪੜ੍ਹੋ- ਚੰਡੀਗੜ੍ਹ: ਹੈੱਡ ਕਾਂਸਟੇਬਲ ਕਤਲ ਮਾਮਲੇ 'ਚ ਵੱਡਾ ਖ਼ੁਲਾਸਾ! ਵਿਆਹ ਲਈ ਪੁੱਤ ਨੇ ਰਚੀ ਅਜਿਹੀ ਸਾਜਿਸ਼ ਕਿ...
ਉਨ੍ਹਾਂ ਦੱਸਿਆ ਸ਼ੁਰੂਆਤੀ ਜਾਂਚ ਦੌਰਾਨ ਨੌਜਵਾਨ ਦੀ ਪਛਾਣ ਪਰਮਿੰਦਰ ਕੁਮਾਰ ਉਰਫ਼ ਪਵਨ ਪੁੱਤਰ ਹਰੀ ਰਾਮ ਨਿਵਾਸੀ ਪਿੰਡ ਹੀਉ ਥਾਣਾ ਸਿਟੀ ਬੰਗਾ ਵਜੋਂ ਹੋਈ, ਜਿਸ ਨੇ ਮੰਨਿਆ ਕਿ ਉਹ ਨਸ਼ੇ ਕਰਨ ਦਾ ਆਦੀ ਹੈ ਅਤੇ ਅੱਜ ਵੀ ਇਥੇ ਬੈਠ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ। ਜਿਸ ਉਪਰੰਤ ਪੁਲਸ ਪਾਰਟੀ ਵੱਲੋਂ ਉਸ ਵੱਲੋਂ ਸੁੱਟੇ ਗਏ ਸਾਮਾਨ ਜਿਸ ਵਿਚ ਇਕ ਹੈਰੋਇਨ ਸਿਲਵਰ ਆਲੂਦ ਪੰਨੀ, ਇਕ ਅੱਗ ਬਾਲਣ ਵਾਲਾ ਛੋਟਾ ਲਾਈਟਰ ਅਤੇ 20 ਰੁਪਏ ਦੀ ਬਣਾਈ ਹੋਈ ਪਾਈਪ ਬਰਾਮਦ ਹੋਈ, ਜਿਸ ਤੋਂ ਬਾਅਦ ਉਪਰੋਕਤ ਨੌਜਵਾਨ ਨੂੰ ਕਾਬੂ ਕਰਕੇ ਥਾਣਾ ਲਿਆਂਦਾ ਗਿਆ ਅਤੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ। ਮੁਲਜ਼ਮ ਨੂੰ ਅੱਜ ਡਾਕਟਰੀ ਜਾਂਚ ਉਪਰੰਤ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਖੇਤਰਾਂ 'ਚ ਵਧਾਈ ਸੁਰੱਖਿਆ! ਪੁਲਸ ਤੇ BSF ਨੇ ਖੰਗਾਲੇ ਸੰਵੇਦਨਸ਼ੀਲ ਇਲਾਕੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਭਾਜਪਾ ਦੇ ਪੰਜਾਬ 'ਚ ਗਠਜੋੜ ਨੂੰ ਲੈ ਕੇ ਹਰਿਆਣਾ CM ਨਾਇਬ ਸੈਣੀ ਦਾ ਵੱਡਾ ਬਿਆਨ
NEXT STORY