ਜਲੰਧਰ (ਸੋਨੂੰ)- ਜਲੰਧਰ ਦੇ ਰਾਮਾਮੰਡੀ ਇਲਾਕੇ ਦੇ ਅਰਮਾਨ ਨਗਰ 'ਚ ਕਿਰਾਏ 'ਤੇ ਰਹਿਣ ਵਾਲੇ ਫਾਸਟ ਵੇਅ ਕੇਬਲ 'ਚ ਕੰਮ ਕਰਦੇ 27 ਸਾਲਾ ਨੌਜਵਾਨ ਨੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਆਕਾਸ਼ ਕੁਮਾਰ ਪੁੱਤਰ ਸੰਜੀਵ ਕੁਮਾਰ ਵਾਸੀ ਉੱਤਰ ਪ੍ਰਦੇਸ਼ ਹਾਲ ਵਾਸੀ ਅਰਮਾਨ ਨਗਰ ਰਾਮਾਮੰਡੀ ਵਜੋਂ ਹੋਈ ਹੈ।
ਮੌਕੇ 'ਤੇ ਪਹੁੰਚੇ ਥਾਣਾ ਇੰਚਾਰਜ ਅਜਾਇਬ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦੁਪਹਿਰ ਵੇਲੇ ਫਾਸਟ ਵੇਅ ਦਫ਼ਤਰ ਤੋਂ ਫੋਨ ਆਇਆ। ਉਸ ਨੇ ਦੱਸਿਆ ਕਿ ਵੀਰਵਾਰ ਸ਼ਾਮ ਤੋਂ ਆਕਾਸ਼ ਨਾਂ ਦਾ ਨੌਜਵਾਨ ਫੋਨ ਨਹੀਂ ਚੁੱਕ ਰਿਹਾ। ਸੂਚਨਾ ਦੇ ਆਧਾਰ 'ਤੇ ਪੁਲਸ ਨੇ ਮੌਕੇ 'ਤੇ ਜਾ ਕੇ ਆਕਾਸ਼ ਦੀ ਲਾਸ਼ ਪੱਖੇ ਨਾਲ ਲਟਕਦੀ ਮਿਲੀ, ਹਾਲਾਂਕਿ ਕਮਰੇ 'ਚੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੇ ਵਾਰਸਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਸ ਅਨੁਸਾਰ ਨੌਜਵਾਨ ਵੱਲੋਂ ਖ਼ੁਦਕੁਸ਼ੀ ਕਰਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਲਵੇਗਾ ਕਰਵਟ, ਧੁੱਪ ਮਗਰੋਂ ਹੁਣ ਪਵੇਗਾ ਮੀਂਹ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਚੈਕਿੰਗ ਟੀਮ ਵੱਲੋਂ ਮਾਈਨਿੰਗ ’ਚ ਜੁਟੀ ਪੋਕਲੇਨ ਮਸ਼ੀਨ ਕਾਬੂ, ਕਰੈਸ਼ਰ ਤੋਂ ਕੱਚਾ ਮਾਲ ਵੀ ਬਰਾਮਦ
NEXT STORY