ਰੂਪਨਗਰ/ਸ੍ਰੀ ਕੀਰਤਪੁਰ ਸਾਹਿਬ (ਵਿਜੇ ਸ਼ਰਮਾ)- ਭਰਤਗੜ੍ਹ ਦੇ ਨਜ਼ਦੀਕੀ ਪਿੰਡ ਹਿੰਮਤਪੁਰ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਸ ਚੌਕੀ ਭਰਤਗੜ੍ਹ ਦੇ ਇੰਚਾਰਜ ਏ. ਐੱਸ. ਆਈ. ਅੰਗਰੇਜ਼ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਲਖਵਿੰਦਰ ਸਿੰਘ ਵਾਸੀ ਪਿੰਡ ਦਬੋਟਾ, ਥਾਣਾ ਨਾਲਾਗੜ੍ਹ, ਹਿਮਾਚਲ ਪ੍ਰਦੇਸ਼ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 28 ਜੁਲਾਈ ਦੀ ਰਾਤ ਨੂੰ ਉਹ ਅਤੇ ਉਸ ਦਾ ਗੁਆਂਢੀ ਬਲਵਿੰਦਰ ਸਿੰਘ ਉਰਫ਼ ਗੋਵਿੰਦ ਵਾਸੀ ਪਿੰਡ ਦਬੋਟਾ ਕਿਸੇ ਨਿੱਜੀ ਕੰਮ ਲਈ ਆਪਣੇ-ਆਪਣੇ ਮੋਟਰਸਾਈਕਲਾਂ 'ਤੇ ਘਨੌਲੀ ਜਾ ਰਹੇ ਸਨ।
ਇਹ ਵੀ ਪੜ੍ਹੋ: ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
ਜਦੋਂ ਉਹ ਪਿੰਡ ਹਿੰਮਤਪੁਰ ਸਥਿਤ ਅਲਪਾਈਨ ਢਾਬੇ ਤੋਂ ਕੁਝ ਅੱਗੇ ਪਹੁੰਚੇ ਤਾਂ ਬਲਵਿੰਦਰ ਸਿੰਘ ਉਸ ਦੇ ਅੱਗੇ ਮੋਟਰਸਾਈਕਲ 'ਤੇ ਚੱਲ ਰਿਹਾ ਸੀ। ਇਸ ਦੌਰਾਨ ਰਾਤ ਕਰੀਬ 9:50 ਵਜੇ ਭਰਤਗੜ੍ਹ ਵੱਲੋਂ ਆ ਰਹੀ ਇਕ ਤੇਜ਼ ਰਫ਼ਤਾਰ ਕਾਰ ਨੰਬਰ ਐੱਚ. ਆਰ. 02 ਡਬਲਿਊ -8139 ਦੇ ਚਾਲਕ ਨੇ ਲਾਪਰਵਾਹੀ ਨਾਲ ਕਾਰ ਚਲਾਉਂਦੇ ਹੋਏ ਬਲਵਿੰਦਰ ਸਿੰਘ ਦੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ।
ਟੱਕਰ ਲੱਗਣ ਕਾਰਨ ਬਲਵਿੰਦਰ ਸਿੰਘ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ ਅਤੇ ਉਸ ਦੇ ਸਿਰ ਸਮੇਤ ਸਰੀਰ ਦੇ ਹੋਰ ਹਿੱਸਿਆਂ 'ਤੇ ਗੰਭੀਰ ਸੱਟਾਂ ਲੱਗੀਆਂ। ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਤੁਰੰਤ ਸੜਕ 'ਤੇ ਡਿੱਗੇ ਬਲਵਿੰਦਰ ਸਿੰਘ ਨੂੰ ਸੰਭਾਲਣ ਲੱਗ ਪਿਆ। ਇਸ ਦੌਰਾਨ ਕਾਰ ਚਾਲਕ ਕੁਝ ਸਮੇਂ ਲਈ ਉਸ ਕੋਲ ਆਇਆ ਅਤੇ ਪੁੱਛਣ 'ਤੇ ਉਸ ਨੇ ਆਪਣਾ ਨਾਮ ਗੁਰਦੀਪ ਸਿੰਘ ਦੱਸਿਆ ਪਰ ਮੌਕੇ ਦਾ ਫ਼ਾਇਦਾ ਚੁੱਕਦਿਆਂ ਆਪਣੀ ਕਾਰ ਸਮੇਤ ਉੱਥੋਂ ਫ਼ਰਾਰ ਹੋ ਗਿਆ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
ਇਸ ਤੋਂ ਬਾਅਦ ਮੌਕੇ 'ਤੇ ਇਕੱਠੇ ਹੋਏ ਲੋਕਾਂ ਦੀ ਮਦਦ ਨਾਲ ਬਲਵਿੰਦਰ ਸਿੰਘ ਨੂੰ ਇਲਾਜ ਲਈ ਸੀ. ਐੱਚ. ਸੀ. ਭਰਤਗੜ੍ਹ ਲਿਜਾਇਆ ਗਿਆ, ਜਿੱਥੇ ਉਸ ਦੇ ਪਰਿਵਾਰਕ ਮੈਂਬਰ ਵੀ ਪਹੁੰਚ ਗਏ ਸਨ। ਬਲਵਿੰਦਰ ਸਿੰਘ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਡਾਕਟਰਾਂ ਨੇ ਉਸ ਨੂੰ ਜੀ. ਐੱਮ. ਸੀ. ਐੱਚ. ਚੰਡੀਗੜ੍ਹ ਰੈਫ਼ਰ ਕਰ ਦਿੱਤਾ ਪਰ ਉੱਥੇ ਪਹੁੰਚਣ ਤੋਂ ਪਹਿਲਾਂ ਹੀ ਰਸਤੇ ਵਿਚ ਉਸ ਦੀ ਮੌਤ ਹੋ ਗਈ।
ਲਖਵਿੰਦਰ ਸਿੰਘ ਨੇ ਆਪਣੇ ਬਿਆਨਾਂ ਵਿਚ ਕਿਹਾ ਕਿ ਇਹ ਹਾਦਸਾ ਕਾਰ ਚਾਲਕ ਗੁਰਦੀਪ ਸਿੰਘ ਦੀ ਤੇਜ਼ ਰਫ਼ਤਾਰੀ ਅਤੇ ਲਾਪਰਵਾਹੀ ਕਾਰਨ ਵਾਪਰਿਆ ਹੈ, ਇਸ ਲਈ ਉਸ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਏ.ਐੱਸ.ਆਈ. ਅੰਗਰੇਜ਼ ਸਿੰਘ ਨੇ ਦੱਸਿਆ ਕਿ ਪੁਲਸ ਨੇ ਲਖਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਦੇ ਚਾਲਕ ਗੁਰਦੀਪ ਸਿੰਘ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬਲਵਿੰਦਰ ਸਿੰਘ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਲਾਸ਼ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਚੋਰਾਂ ਦੇ ਹੌਸਲੇ ਬੁਲੰਦ! ਛੱਤ ਪਾੜ ਕੇ ਕਰਿਆਨੇ ਦੀ ਦੁਕਾਨ 'ਚ ਕੀਤੀ ਚੋਰੀ
NEXT STORY