ਜਲੰਧਰ (ਮਹੇਸ਼)- ਜਲੰਧਰ ਕੈਂਟ ਰੇਲਵੇ ਸਟੇਸ਼ਨ ਦੇ ਪਲੇਟਫਾਰਮ ਨੰ. 1 ’ਤੇ ਸ਼ਨੀਵਾਰ ਅਪ-ਜੰਮੂ ਮੇਲ ਰੇਲਗੱਡੀ (14033) ’ਤੇ ਚੜ੍ਹਦੇ ਸਮੇਂ ਇਕ ਨੌਜਵਾਨ ਹੇਠਾਂ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਚੁੱਕ ਕੇ ਐਂਬੂਲੈਂਸ ਦੀ ਮਦਦ ਨਾਲ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਰੇਲਵੇ ਪੁਲਸ ਚੌਂਕੀ ਜਲੰਧਰ ਛਾਉਣੀ ਦੇ ਇੰਚਾਰਜ ਅਸ਼ੋਕ ਕੁਮਾਰ ਨੇ ਦੱਸਿਆ ਕਿ ਇਹ ਹਾਦਸਾ ਚੱਲਦੀ ਟਰੇਨ ’ਚ ਚੜ੍ਹਨ ਦੀ ਕੋਸ਼ਿਸ਼ ਕਾਰਨ ਵਾਪਰਿਆ।
ਉਨ੍ਹਾਂ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਉਮਰ 28 ਤੋਂ 30 ਸਾਲ ਜਾਪਦੀ ਹੈ ਪਰ ਅਜੇ ਤੱਕ ਉਸ ਦੀ ਪਛਾਣ ਨਹੀਂ ਹੋ ਸਕੀ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਰਾਜਵਿੰਦਰ ਸਿੰਘ ਨੇ 174 ਦੀ ਕਾਰਵਾਈ ਕਰਦਿਆਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਸ਼ਨਾਖਤ ਲਈ ਅਗਲੇ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਉਸ ਤੋਂ ਬਾਅਦ ਹੀ ਉਸ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਅਸ਼ੋਕ ਕੁਮਾਰ ਨੇ ਦੱਸਿਆ ਕਿ ਪੁਲਸ ਆਪਣੇ ਤੌਰ ’ਤੇ ਵੀ ਮ੍ਰਿਤਕ ਦੀ ਪਛਾਣ ਕਰ ਰਹੀ ਹੈ।
ਇਹ ਵੀ ਪੜ੍ਹੋ: ਜਲੰਧਰ ਪੁਲਸ ਦੀ ਵੱਡੀ ਸਫ਼ਲਤਾ, ਡਰੋਨ ਜ਼ਰੀਏ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ 4 ਮੁਲਜ਼ਮ ਗ੍ਰਿਫ਼ਤਾਰ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਲੋਹੀਆਂ 'ਚ ਸੈਰ ਕਰ ਰਹੇ ਵਿਅਕਤੀ ਨੂੰ ਮਾਰੀ ਗੋਲ਼ੀ, 1 ਕਾਬੂ, ਪਿਸਟਲ ਤੇ 6 ਜ਼ਿੰਦਾ ਕਾਰਤੂਸ ਬਰਾਮਦ
NEXT STORY