ਜਲੰਧਰ (ਵਰਿੰਦਰ)–ਥਾਣਾ ਲਾਂਬੜਾ ਦੀ ਪੁਲਸ ਨੂੰ 6 ਅਪ੍ਰੈਲ ਨੂੰ ਪਿੰਡ ਸਿੰਘਾਂ ਨੇੜੇ ਇੱਟਾਂ ਦੇ ਭੱਠੇ ਤੋਂ ਸ਼ੱਕੀ ਹਾਲਤ ਵਿਚ ਇਕ ਨੌਜਵਾਨ ਦੀ ਲਾਸ਼ ਮਿਲੀ ਸੀ। ਮ੍ਰਿਤਕ ਦੀ ਪਛਾਣ ਜਤਿੰਦਰ ਕੁਮਾਰ ਪੁੱਤਰ ਹਰਮੇਸ਼ ਲਾਲ ਨਿਵਾਸੀ ਪਿੰਡ ਨਿੱਝਰਾਂ ਦੇ ਰੂਪ ਵਿਚ ਹੋਈ ਸੀ ਅਤੇ ਪੁਲਸ ਨੇ ਉਸ ਸਮੇਂ ਧਾਰਾ 174 ਤਹਿਤ ਕਾਰਵਾਈ ਕੀਤੀ ਸੀ।
ਇਹ ਵੀ ਪੜ੍ਹੋ: ਪੰਜਾਬ ਦੀ ਇਸ ਮੰਡੀ 'ਚ ਗੁੰਡਾਗਰਦੀ ਦਾ ਟ੍ਰੈਂਡ, 14 ਅਪ੍ਰੈਲ ਲਈ ਹੋਇਆ ਵੱਡਾ ਐਲਾਨ
ਇਸ ਮਾਮਲੇ ਵਿਚ ਨਵਾਂ ਮੋੜ ਸਾਹਮਣੇ ਆਇਆ ਹੈ, ਜਿਸ ਬਾਰੇ ਵਿਚ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਦੱਸਿਆ ਕਿ ਜਤਿੰਦਰ ਅਤੇ ਸੰਦੀਪ ਉਰਫ਼ ਟਿੰਡੀ ਦੋਵੇਂ ਨਿਵਾਸੀ ਨਿੱਝਰਾਂ ਦੋਸਤ ਸਨ ਅਤੇ ਘਟਨਾ ਵਾਲੇ ਦਿਨ ਨਕੋਦਰ ਵਿਚ ਧਾਰਮਿਕ ਅਸਥਾਨ ’ਤੇ ਗਏ ਸਨ। ਉਨ੍ਹਾਂ ਦੱਸਿਆ ਕਿ ਇਸ ਦੇ ਬਾਅਦ ਵਾਪਸ ਆਉਂਦੇ ਹੋਏ ਉਹ ਸਿੰਘਾਂ ਨੇੜੇ ਰੁਕੇ ਅਤੇ ਉਥੇ ਨਸ਼ੇ ਦਾ ਸੇਵਨ ਕਰਨ ਲੱਗੇ। ਜਤਿੰਦਰ ਨੇ ਨਸ਼ੇ ਦੀ ਓਵਰਡੋਜ਼ ਲੈ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ ਅਤੇ ਉਸ ਦਾ ਸਾਥੀ ਸੰਦੀਪ ਮੋਟਰਸਾਈਕਲ ਅਤੇ ਮ੍ਰਿਤਕ ਦਾ ਮੋਬਾਇਲ ਲੈ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਉਨ੍ਹਾਂ ਦੱਸਿਆ ਕਿ ਸੰਦੀਪ ਖ਼ਿਲਾਫ਼ ਥਾਣਾ ਲਾਂਬੜਾ ਵਿਚ ਮਾਮਲਾ ਦਰਜ ਕਰਕੇ ਉਸ ਨੂੰ ਕਾਬੂ ਕਰ ਲਿਆ ਅਤੇ ਬਾਅਦ ਵਿਚ ਅਦਾਲਤ ਵਿਚ ਪੇਸ਼ ਕਰ ਕੇ ਜੇਲ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ: ਹਾਈ ਅਲਰਟ 'ਤੇ ਪੰਜਾਬ, ਡੀ. ਜੀ. ਪੀ. ਗੌਰਵ ਯਾਦਵ ਵੱਲੋਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਜਲੰਧਰ 'ਚ ਧੋਖਾਧੜੀ ਦੇ ਨੈੱਟਵਰਕ ਦਾ ਪਰਦਾਫਾਸ਼, ਲੱਖਾਂ ਰੁਪਏ ਦੀ ਨਕਦੀ, 43 ATM ਸਣੇ 3 ਗ੍ਰਿਫ਼ਤਾਰ
NEXT STORY