ਆਦਮਪੁਰ/ਜਲੰਧਰ (ਦਿਲਬਾਗੀ, ਚਾਂਦ, ਜਤਿੰਦਰ)- ਮਾਤਾ ਚਿੰਤਪੂਰਨੀ ਦੇ ਮੇਲੇ ਤੋਂ ਇਕ ਜਥਾ ਵਾਪਸ ਆ ਰਿਹਾ ਸੀ, ਜਿਸ ’ਚ ਇਕ ਨੌਜਵਾਨ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਥਾਣਾ ਮੁਖੀ ਆਦਮਪੁਰ ਰਾਜੀਵ ਕੁਮਾਰ ਨੇ ਦੱਸਿਆ ਕਿ ਮਾਤਾ ਦੇ ਮੇਲੇ ’ਤੇ ਮੱਥਾ ਟੇਕ ਕੇ ਵਾਪਸ ਆ ਰਹੇ ਨੌਸ਼ਹਿਰਾ ਪਨੂੰਆਂ ਦੇ 18 ਸਾਲਾ ਨੌਜਵਾਨ ਆਦਮਪੁਰ ਥਾਣੇ ਅਧੀਨ ਪੈਂਦੇ ਪਿੰਡ ਕਠਾਰ ਦੇ ਇਕ ਧਾਰਮਿਕ ਸਥਾਨ ’ਤੇ ਲੰਗਰ ਖਾਣ ਲਈ ਰੁਕਿਆ।
ਇਹ ਵੀ ਪੜ੍ਹੋ: ਡਾ. ਇੰਦਰਬੀਰ ਨਿੱਝਰ ਦੇ ਬੇਬਾਕ ਬੋਲ, ਦਿੱਲੀ ਸਰਕਾਰ ਦੇ ਤਜਰਬੇ ਪੰਜਾਬ ’ਚ ਸਾਂਝਾ ਕਰਨ 'ਚ ਕੋਈ ਹਰਜ ਨਹੀਂ
ਸ਼ਰਧਾਲੂ ਉੱਥੇ ਹੀ ਆਰਾਮ ਕਰਨ ਲੱਗ ਪਏ। ਉਨ੍ਹਾਂ ’ਚੋਂ ਇਕ ਨੌਜਵਾਨ ਨੇ ਆਪਣੀ ਟੀ-ਸ਼ਰਟ ਸੁਕਾਉਣ ਲਈ ਪਾਈ ਹੋਈ ਸੀ ਅਤੇ ਉਹ ਟੀ-ਸ਼ਰਟ ਬਿਜਲੀ ਦੀਆਂ ਤਾਰਾਂ ’ਤੇ ਜਾ ਡਿੱਗੀ, ਜਦੋਂ ਉਹ ਲੋਹੇ ਦੇ ਵਾਈਪਰ ਨਾਲ ਟੀ-ਸ਼ਰਟ ਨੂੰ ਤਾਰ ਤੋਂ ਉਤਾਰਨ ਲੱਗਾ ਤਾਂ ਉਹ ਬੁਰੀ ਤਰ੍ਹਾਂ ਬਿਜਲੀ ਦੇ ਕਰੰਟ ਦੀ ਲਪੇਟ ’ਚ ਆ ਗਿਆ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਵਤਾਰ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਨੌਸ਼ਹਿਰਾ ਪੰਨੂਆਂ ਜ਼ਿਲ੍ਹਾ ਤਰਨਤਾਰਨ ਦੇ ਤੌਰ ’ਤੇ ਹੋਈ ਹੈ। ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਵਿਖੇ ਭੇਜ ਦਿੱਤੀ ਗਿਆ ਹੈ। ਪੁਲਸ ਵੱਲੋਂ ਧਾਰਾ 174 ਦੇ ਅਧੀਨ ਕੇਸ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰ ਰਹੀ ਹੈ।
ਇਹ ਵੀ ਪੜ੍ਹੋ: ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਟਿੰਕੂ ਦੇ ਮਾਮਲੇ ’ਚ ਫਿਰੋਜ਼ਪੁਰ ਦੇ ਸ਼ੂਟਰ ਜੀਤਾ ਨੇ ਕੀਤੇ ਵੱਡੇ ਖ਼ੁਲਾਸੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਅਨੋਖਾ ਪਿਆਰ! ਵਿਆਹ ਕਰਵਾਉਣ ਲਈ ਜਲੰਧਰ ਦਾ ਸ਼ੁਭਮ ਬਣਿਆ 'ਜੀਆ', ਹੁਣ ਪਈ ਰਿਸ਼ਤੇ 'ਚ ਤਰੇੜ
NEXT STORY