ਜਲੰਧਰ (ਸ਼ੋਰੀ)– ਬੀਤੇ ਦਿਨੀਂ ਕਿਸ਼ਨਪੁਰਾ ਵਿਚ ਗੋਲ਼ੀ ਲੱਗਣ ਨਾਲ ਹੈਪੀ ਸੰਧੂ ਨਾਂ ਦੇ ਨੌਜਵਾਨ ਦੀ ਮੌਤ ਦੇ ਮਾਮਲੇ ਵਿਚ ਮੁਲਜ਼ਮ ਅਜੇ ਤੱਕ ਫ਼ਰਾਰ ਹਨ ਅਤੇ ਉਨ੍ਹਾਂ ਆਪਣੇ ਮੋਬਾਇਲ ਵੀ ਬੰਦ ਕਰ ਲਏ ਹਨ। ਪੁਲਸ ਦੀ ਜਾਂਚ ਵਿਚ ਹੁਣ ਤੱਕ ਇਹ ਗੱਲ ਸਾਹਮਣੇ ਆਈ ਹੈ ਕਿ ਇੰਦਰਜੀਤ ਅਤੇ ਉਸਦੇ ਸਾਥੀ ਹੈਪੀ ਦੇ ਨਾਲ ਕਮਰੇ ਵਿਚ ਸਨ ਅਤੇ ਇਸੇ ਵਿਚਕਾਰ ਗਲਤੀ ਨਾਲ ਗੋਲੀ ਚੱਲ ਗਈ, ਜਿਹੜੀ ਹੈਪੀ ਦੇ ਗਲੇ ਦੇ ਆਰ-ਪਾਰ ਹੋ ਗਈ। ਫਿਲਹਾਲ ਪੁਲਸ ਨੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਹੈਪੀ ਦੇ ਦੋਸਤ ਇੰਦਰਜੀਤ ਸਿੰਘ ਅਤੇ ਅਣਪਛਾਤੇ ਸਾਥੀਆਂ ’ਤੇ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ: ਸੁਖਮੀਤ ਡਿਪਟੀ ਕਤਲ ਕਾਂਡ 'ਚ ਸਾਹਮਣੇ ਆਈ ਨਵੀਂ ਗੱਲ, ਕਬੱਡੀ ਖਿਡਾਰੀ ਦੀ ਕਾਰ ਦਾ ਨੰਬਰ ਲਾ ਕੇ ਆਏ ਸਨ ਮੁਲਜ਼ਮ
ਵਾਰਦਾਤ ਵਿਚ ਵਰਤਿਆ ਗੈਰ-ਕਾਨੂੰਨੀ ਹਥਿਆਰ ਪੁਲਸ ਨੂੰ ਨਹੀਂ ਮਿਲਿਆ। ਪੁਲਸ ਦਾ ਕਹਿਣਾ ਹੈ ਕਿ ਫ਼ਰਾਰ ਮੁਲਜ਼ਮਾਂ ਕੋਲੋਂ ਉਕਤ ਹਥਿਆਰ ਬਰਾਮਦ ਹੋਵੇਗਾ। ਹੈਪੀ ਦੀ ਲਾਸ਼ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਸ ਦੇ ਪਰਿਵਾਰਕ ਮੈਂਬਰਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਲਾਸ਼ ਦਾ ਸਸਕਾਰ ਕਰ ਦਿੱਤਾ ਹੈ। ਏ. ਸੀ. ਪੀ. ਸੈਂਟਰਲ ਹਰਸਿਮਰਤ ਸਿੰਘ ਨੇ ਕਿਹਾ ਕਿ ਪੁਲਸ ਵੱਖ-ਵੱਖ ਐਂਗਲਾਂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਜਲਦ ਕੇਸ ਨੂੰ ਹੱਲ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ: ਜਲੰਧਰ ਦੀ ਇਸ ਬੀਬੀ ਨੇ ਵਿਦੇਸ਼ ’ਚ ਗੱਡੇ ਝੰਡੇ, ਕੈਨੇਡਾ ’ਚ ਮੰਤਰੀ ਬਣ ਕੇ ਚਮਕਾਇਆ ਪੰਜਾਬ ਦਾ ਨਾਂ
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।
ਸੁਖਮੀਤ ਡਿਪਟੀ ਕਤਲ ਕਾਂਡ 'ਚ ਸਾਹਮਣੇ ਆਈ ਨਵੀਂ ਗੱਲ, ਕਬੱਡੀ ਖਿਡਾਰੀ ਦੀ ਕਾਰ ਦਾ ਨੰਬਰ ਲਾ ਕੇ ਆਏ ਸਨ ਮੁਲਜ਼ਮ
NEXT STORY