ਸ੍ਰੀ ਅਨੰਦਪੁਰ ਸਾਹਿਬ, (ਦਲਜੀਤ ਸਿੰਘ)— ਸਥਾਨਕ ਰੇਲਵੇ ਸਟੇਸ਼ਨ 'ਤੇ ਭੇਤਭਰੇ ਹਾਲਾਤ 'ਚ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਦੇਰ ਰਾਤ ਸਥਾਨਕ ਰੇਲਵੇ ਸਟੇਸ਼ਨ ਦੇ ਮੁਸਾਫਿਰਖਾਨੇ ਸਾਹਮਣੇ ਬੇਹੋਸ਼ੀ ਦੀ ਹਾਲਤ 'ਚ ਪਏ ਨੌਜਵਾਨ ਬਾਰੇ ਪਤਾ ਲੱਗਾ। ਜਿਸ ਨੂੰ ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਵਿਖੇ ਪਹੁੰਚਾਇਆ ਗਿਆ, ਜਿਥੇ ਡਾਕਟਰਾਂ ਨੇ ਨੌਜਵਾਨ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਰੇਲਵੇ ਪੁਲਸ ਚੌਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਵਿਕਾਸ ਵਿੱਕੀ ਪੁੱਤਰ ਤਰਸੇਮ ਲਾਲ ਵਾਸੀ ਮੁਹੱਲਾ ਨਵੀਂ ਆਬਾਦੀ, ਸ੍ਰੀ ਅਨੰਦਪੁਰ ਸਾਹਿਬ ਜ਼ਿਲਾ ਰੂਪਨਗਰ ਵੱਜੋਂ ਹੋਈ, ਜੋ ਕਿ ਰੇਲਵੇ ਸਟੇਸ਼ਨ 'ਤੇ ਆਪਣੇ ਕਿਸੇ ਸਬੰਧੀ ਨੂੰ ਛੱਡਣ ਆਇਆ ਹੋਇਆ ਸੀ ਪਰ ਉਕਤ ਨੌਜਵਾਨ ਮੁਸਾਫਿਰਖਾਨੇ ਨੇੜੇ ਡਿੱਗ ਗਿਆ।
ਥਾਣੇ 'ਚ ਭਾਜਪਾ ਨੇਤਾ ਨਾਲ ਹੋਈ ਕੁੱਟਮਾਰ ਦਾ ਮਾਮਲਾ, ਡੀ. ਸੀ. ਪੀ. ਨੂੰ ਸੌਂਪੀ ਜਾਂਚ
NEXT STORY