ਟਾਂਡਾ ਉੜਮੁੜ (ਵਰਿੰਦਰ ਪੰਡਿਤ)- ਜਲੰਧਰ-ਪਠਾਨਕੋਟ ਰੇਲਵੇ ਲਾਈਨ ਨੇੜੇ ਚੰਡੀਗੜ੍ਹ ਕਾਲੋਨੀ ਨੇੜੇ ਬੀਤੀ ਰਾਤ ਇਕ ਅਣਪਛਾਤੇ ਨੌਜਵਾਨ ਦੀ ਰੇਲ ਗੱਡੀ ਦੀ ਲਪੇਟ 'ਚ ਆਉਣ ਨਾਲ ਮੌਕੇ 'ਤੇ ਹੀ ਮੌਤ ਹੋ ਗਈ। ਰੇਲਵੇ ਪੁਲਸ ਦੇ ਹੌਲਦਾਰ ਮਹਿੰਦਰ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਜਦੋਂ ਊਧਮਪੁਰ ਤੋਂ ਰੇਲ ਗੱਡੀ ਨੰਬਰ 22402 ਦਿੱਲੀ ਜਾ ਰਹੀ ਸੀ ਤਾਂ ਇਕ ਨੌਜਵਾਨ ਲਪੇਟ ਵਿਚ ਆ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗੋਈ।
ਇਹ ਵੀ ਪੜ੍ਹੋ : ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, 3 ਵਾਹਨਾਂ ਦੇ ਉੱਡੇ ਪਰਖੱਚੇ, ਮੰਜ਼ਰ ਵੇਖ ਸਹਿਮੇ ਲੋਕ
ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਹੈ। ਮ੍ਰਿਤਕ ਨੌਜਵਾਨ ਨੇ ਸੂਤੀ ਕਮੀਜ਼ ਅਤੇ ਨੀਲੀ ਜੈਕਟ ਪਾਈ ਹੋਈ ਸੀ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਲਾਸ਼ ਨੂੰ 72 ਘੰਟਿਆਂ ਲਈ ਦਸੂਹਾ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖਬਰੀ, ਹੋਇਆ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, 3 ਵਾਹਨਾਂ ਦੇ ਉੱਡੇ ਪਰਖੱਚੇ, ਮੰਜ਼ਰ ਵੇਖ ਸਹਿਮੇ ਲੋਕ
NEXT STORY