ਜਲੰਧਰ (ਗੁਲਸ਼ਨ)- ਸਥਾਨਕ ਸਰਾਂ ਖ਼ਾਸ ਅਤੇ ਕਰਤਾਰਪੁਰ ਦੇ ਵਿਚਕਾਰ ਰੇਲ ਲਾਈਨਾਂ ’ਤੇ ਕਿਸੇ ਅਣਪਛਾਤੀ ਟ੍ਰੇਨ ਦੀ ਲਪੇਟ ’ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਸਵੇਰੇ ਡਿਊਟੀ ’ਤੇ ਤਾਇਨਾਤ ਰੇਲ ਕਰਮਚਾਰੀ ਨੇ ਲਾਈਨਾਂ ਦੇ ਕੋਲ ਲਾਸ਼ ਪਈ ਵੇਖ ਕੇ ਅਧਿਕਾਰੀਆਂ ਨੂੰ ਸੂਚਨਾ ਦਿੱਤੀ। ਇਸ ਤੋਂ ਬਾਅਦ ਜੀ. ਆਰ. ਪੀ. ਦੇ ਏ. ਐੱਸ. ਆਈ. ਨਰਿੰਦਰ ਪਾਲ ਅਤੇ ਆਰ. ਪੀ. ਐੱਫ. ਦੇ ਕਰਮਚਾਰੀ ਮੌਕੇ ’ਤੇ ਪਹੁੰਚੇ ਅਤੇ ਘਟਨਾ ਦੀ ਜਾਂਚ ਤੋਂ ਬਾਅਦ ਲਾਸ਼ ਨੂੰ ਆਪਣੇ ਕਬਜ਼ੇ ’ਚ ਲਿਆ।
ਜਾਣਕਾਰੀ ਦਿੰਦੇ ਏ. ਐੱਸ. ਆਈ. ਨਰਿੰਦਰ ਪਾਲ ਨੇ ਦੱਸਿਆ ਕਿ ਨੌਜਵਾਨ ਦੀ ਸ਼ਨੀਵਾਰ ਦੇਰ ਰਾਤ ਕਿਸੇ ਅਣਪਛਾਤੀ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋਈ ਹੈ। ਉਸ ਦੀ ਜੇਬ ਵਿਚੋਂ ਆਧਾਰ ਕਾਰਡ ਮਿਲਿਆ ਹੈ, ਜਿਸ ਅਨੁਸਾਰ ਉਸ ਦੀ ਪਛਾਣ ਆਕਾਸ਼ (28) ਪੁੱਤਰ ਪ੍ਰਕਾਸ਼ ਨਿਵਾਸੀ ਮੁਹੱਲਾ ਸ਼ਹਿਜ਼ਾਦਾ ਨੰਗਲ, ਗੁਰਦਾਸਪੁਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: Punjab:ਮਾਂ ਨਾਲ ਪਹਿਲਾਂ ਭਾਖੜਾ ਨਹਿਰ ਕੋਲ ਪੁੱਜਾ ਪੁੱਤ, ਫਿਰ ਮਾਂ ਨੂੰ ਗੱਡੀ 'ਚ ਛੱਡ ਪੁਲ ਤੋਂ ਕੀਤਾ ਉਹ ਜੋ ਸੋਚਿਆ ਨਾ ਸੀ
ਆਈ. ਓ. ਨਰਿੰਦਰ ਪਾਲ ਨੇ ਦੱਸਿਆ ਕਿ ਜਦੋਂ ਘਟਨਾ ਦੀ ਸੂਚਨਾ ਨੌਜਵਾਨ ਦੇ ਪਰਿਵਾਰ ਵਾਲਿਆਂ ਤੱਕ ਪਹੁੰਚਾਈ ਗਈ ਤਾਂ ਉਨ੍ਹਾਂ ਨੇ ਲਾਸ਼ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਇਸ ਨੂੰ ਬੇਦਖ਼ਲ ਕੀਤਾ ਹੋਇਆ ਸੀ, ਇਸ ਲਈ ਨਾ ਤਾਂ ਅਸੀਂ ਪੋਸਟਮਾਰਟਮ ਲਈ ਆਵਾਂਗੇ ਅਤੇ ਨਾ ਹੀ ਇਸ ਦਾ ਅੰਤਿਮ ਸੰਸਕਾਰ ਕਰਾਂਗੇ। ਉੱਥੋਂ ਦੇ ਇਕ ਕੌਂਸਲਰ ਨੇ ਜੀ. ਆਰ. ਪੀ. ਨੂੰ ਫ਼ੋਨ ਕਰਕੇ ਇਹ ਜਾਣਕਾਰੀ ਦਿੱਤੀ। ਦੂਜੇ ਪਾਸੇ ਜੀ. ਆਰ. ਪੀ. ਕੋਲ ਵੀ ਅਜਿਹਾ ਪਹਿਲਾ ਮਾਮਲਾ ਆਇਆ ਹੈ, ਜਿਸ ’ਚ ਪਛਾਣ ਹੋਣ ਦੇ ਬਾਵਜੂਦ ਪਰਿਵਾਰ ਵੱਲੋਂ ਲਾਸ਼ ਲੈਣ ਤੋਂ ਇਨਕਾਰ ਕੀਤਾ ਗਿਆ ਹੋਵੇ।
ਪੁਲਸ ਅਨੁਸਾਰ ਪਤਾ ਲੱਗਾ ਹੈ ਕਿ ਉਹ 5 ਭੈਣ-ਭਰਾਵਾਂ ’ਚੋਂ ਸਭ ਤੋਂ ਛੋਟਾ ਸੀ। ਦੱਸਿਆ ਜਾ ਰਿਹਾ ਹੈ ਕਿ 2 ਸਾਲ ਪਹਿਲਾਂ ਉਸ ਨੂੰ ਘਰਦਿਆਂ ਨੇ ਬੇਦਖ਼ਲ ਕਰ ਦਿੱਤਾ ਸੀ। ਮੌਤ ਦਾ ਕਾਰਨ ਫਿਲਹਾਲ ਸਪੱਸ਼ਟ ਨਹੀਂ ਹੋ ਸਕਿਆ ਹੈ। ਪੁਲਸ ਘਟਨਾ ਨੂੰ ਖ਼ੁਦਕੁਸ਼ੀ ਨਾਲ ਵੀ ਜੋੜ ਕੇ ਦੇਖ ਰਹੀ ਹੈ। ਥਾਣਾ ਜੀ. ਆਰ. ਪੀ. ਦੀ ਪੁਲਸ ਨੇ ਇਸ ਸਬੰਧੀ ਲਿਖਤੀ ਕਾਰਵਾਈ ਤੋਂ ਬਾਅਦ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ: ਪੰਜਾਬ: ਕੁੜੀ ਦਾ ਸ਼ਰਮਨਾਕ ਕਾਰਾ! ਬਜ਼ੁਰਗ ਦੀ ਬਣਾਈ ਅਸ਼ਲੀਲ ਵੀਡੀਓ ਤੇ ਫ਼ਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab:ਮਾਂ ਨਾਲ ਪਹਿਲਾਂ ਭਾਖੜਾ ਨਹਿਰ ਕੋਲ ਪੁੱਜਾ ਪੁੱਤ, ਫਿਰ ਮਾਂ ਨੂੰ ਗੱਡੀ 'ਚ ਛੱਡ ਪੁਲ ਤੋਂ ਕੀਤਾ ਉਹ ਜੋ ਸੋਚਿਆ ਨਾ
NEXT STORY