ਜਲੰਧਰ (ਵਰੁਣ)-ਪ੍ਰਤਾਪ ਬਾਗ ਨੇੜੇ ਕਿਰਾਏ ਦੇ ਮਕਾਨ ਵਿਚ ਰਹਿਣ ਵਾਲੇ ਇਕ ਨੌਜਵਾਨ ਦੀ ਐਤਵਾਰ ਸਵੇਰੇ ਛੱਤ ਤੋਂ ਡਿੱਗਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁਕੇਸ਼ ਵਜੋਂ ਹੋਈ ਹੈ। ਹਾਦਸੇ ਦੀ ਸੂਚਨਾ ਮਿਲਣ ’ਤੇ ਥਾਣਾ ਤਿੰਨ ਦੀ ਪੁਲਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰੱਖਵਾ ਦਿੱਤਾ।
ਪੁਲਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਨੌਜਵਾਨ ਬੂਟਾ ਮੰਡੀ ਸਥਿਤ ਇਕ ਫੈਕਟਰੀ ਵਿਚ ਕੰਮ ਕਰਦਾ ਸੀ ਅਤੇ ਉਸ ਦੇ ਹੋਰ ਸਾਥੀ ਵੀ ਉਸ ਦੇ ਨਾਲ ਰਹਿ ਰਹੇ ਸਨ। ਦੂਜੇ ਪਾਸੇ ਥਾਣਾ ਤਿੰਨ ਦੇ ਇੰਚਾਰਜ ਰਜਿੰਦਰ ਸਿੰਘ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਪੁਲਸ ਨੇ 174 ਤਹਿਤ ਕਾਰਵਾਈ ਕੀਤੀ ਹੈ।
ਇਹ ਵੀ ਪੜ੍ਹੋ: ਨਹੀਂ ਰੁਕ ਰਿਹਾ ਕੁਦਰਤ ਦਾ ਕਹਿਰ! ਪੰਜਾਬ 'ਚ ਹੜ੍ਹਾਂ ਨਾਲ ਭਾਰੀ ਤਬਾਹੀ, ਹੁਣ ਤੱਕ 14936 ਲੋਕਾਂ ਦਾ ਰੈਸਕਿਊ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਸਿਟੀ ਗਰੁੱਪ ਨੇ ਵਧਾਇਆ ਹੱਥ
NEXT STORY