ਹਾਜੀਪੁਰ (ਜੋਸ਼ੀ)- ਹਾਜੀਪੁਰ ਦੇ ਨੇੜਲੇ ਪਿੰਡ ਸਵਾਰ ਵਿਖੇ ਇਕ 33 ਸਾਲਾ ਨੌਜਵਾਨ ਮਜ਼ਦੂਰ ਦੀ ਸੱਪ ਦੇ ਡੰਗਣ ਨਾਲ ਮੌਤ ਹੋ ਗਈ। ਇਸ ਘਟਨਾ ਨਾਲ ਜਿੱਥੇ ਪੂਰੇ ਇਲਾਕੇ 'ਚ ਸੋਗ ਦੀ ਲਹਿਰ ਦੌੜ ਗਈ ਹੈ, ਉੱਥੇ ਹੀ ਬੁੱਢੀ ਮਾਂ ਦੇ ਇਕਲੌਤੇ ਸਹਾਰੇ ਦੇ ਚਲੇ ਜਾਣ ਨਾਲ ਪਰਿਵਾਰ 'ਤੇ ਦੁੱਖ਼ਾਂ ਦਾ ਪਹਾੜ ਟੁੱਟ ਪਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਅਨਾਜ ਮੰਡੀ 'ਚ ਦਿਨ-ਦਿਹਾੜੇ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਇਕ ਦੀ ਮੌਤ
ਪ੍ਰਾਪਤ ਜਾਣਕਾਰੀ ਮੁਤਾਬਕ ਅਰੁਣਦੀਪ ਸਿੰਘ (33) ਪੁੱਤਰ ਸਵ. ਸ਼ੇਰ ਸਿੰਘ, ਵਾਸੀ ਪਿੰਡ ਸਵਾਰ, ਖੇਤ ਮਜ਼ਦੂਰੀ ਕਰਕੇ ਆਪਣੀ ਬੁੱਢੀ ਮਾਂ ਦਾ ਗੁਜ਼ਾਰਾ ਚਲਾ ਰਿਹਾ ਸੀ। ਲੰਘੀ 20 ਅਗਸਤ ਨੂੰ ਅਰੁਣਦੀਪ ਸਿੰਘ ਹਰ ਰੋਜ਼ ਦੀ ਤਰ੍ਹਾਂ ਪਸ਼ੂਆਂ ਲਈ ਪੱਠਿਆਂ ਦਾ ਇੰਤਜ਼ਾਮ ਕਰਕੇ ਘਰ ਆਇਆ ਅਤੇ ਰਾਤ ਦਾ ਖਾਣਾ ਖਾ ਕੇ ਸੌਂ ਗਿਆ। 21 ਅਗਸਤ ਦੀ ਸਵੇਰੇ ਸੁੱਤੇ ਪਏ ਅਰੁਣਦੀਪ ਨੂੰ ਕਿਸੇ ਜ਼ਹਿਰੀਲੇ ਸੱਪ ਨੇ ਢੰਗ ਲਿਆ। ਘਟਨਾ ਦਾ ਪਤਾ ਲੱਗਦੇ ਹੀ ਪਰਿਵਾਰਕ ਮੈਂਬਰਾਂ ਵੱਲੋਂ ਪਿੰਡ ਦੇ ਸਰਪੰਚ ਵਿਪਨ ਠਾਕੁਰ ਅਤੇ ਹੋਰ ਲੋਕਾਂ ਦੇ ਸਹਿਯੋਗ ਨਾਲ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਮੁਕੇਰੀਆਂ ਵਿਖੇ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਦੀਆਂ ਅਣਥੱਕ ਕੋਸ਼ਿਸ਼ਾਂ ਦੇ ਬਾਵਜੂਦ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਸਾਬਕਾ DGP ਮੁਹੰਮਦ ਮੁਸਤਫ਼ਾ ਨੂੰ ਭੇਜਿਆ ਗਿਆ ਲੀਗਲ ਨੋਟਿਸ
ਸੂਚਨਾ ਮਿਲਣ 'ਤੇ ਹਾਜੀਪੁਰ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਧਾਰਾ 174 ਅਧੀਨ ਕਾਰਵਾਈ ਕਰਦਿਆਂ ਸਿਵਲ ਹਸਪਤਾਲ ਮੁਕੇਰੀਆਂ ਤੋਂ ਪੋਸਟਮਾਰਟਮ ਕਰਵਾਉਣ ਉਪਰੰਤ ਮ੍ਰਿਤਕ ਦੇਹ ਵਾਰਸਾਂ ਹਵਾਲੇ ਕਰ ਦਿੱਤੀ ਹੈ। ਇਸ ਦੁੱਖ ਦੀ ਘੜੀ ਵਿੱਚ ਪਿੰਡ ਦੇ ਸਰਪੰਚ ਵਿਪਨ ਠਾਕੁਰ ਅਤੇ ਇਲਾਕੇ ਦੇ ਮੋਹਤਬਰਾਂ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੀ ਬੁੱਢੀ ਮਾਂ ਨੂੰ ਤੁਰੰਤ ਯੋਗ ਆਰਥਿਕ ਸਹਾਇਤਾ ਮੁਹੱਈਆ ਕਰਵਾਈ ਜਾਵੇ ।
ਇਹ ਵੀ ਪੜ੍ਹੋ: 100 ਕਰੋੜ ਰੁਪਏ ਦੇ ਸਾਈਬਰ ਘੁਟਾਲੇ ਨੂੰ ਲੈ ਕੇ ED ਦੀ ਨੰਗਲ 'ਚ ਰੇਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦਾ ਅਲਰਟ, ਜਾਣੋ ਜ਼ਿਲ੍ਹਾਵਾਰ ਮੌਸਮ ਦੀ ਭਵਿੱਖਬਾਣੀ
NEXT STORY