ਜਲੰਧਰ (ਸ਼ੋਰੀ)-ਨਸ਼ਿਆਂ ਨੂੰ ਲੈ ਕੇ ਵੈਸਟ ਹਲਕਾ ਇਨੀਂ ਦਿਨੀਂ ਮੀਡੀਆ ਦੀਆਂ ਸੁਰਖੀਆਂ ਵਿਚ ਬਣਿਆ ਹੋਇਆ ਹੈ। ਕਈ ਨੌਜਵਾਨਾਂ ਦੀ ਮੌਤ ਦੇ ਮਾਮਲਿਆਂ ਵਿਚ ਨਸ਼ੇ ਦੀ ਓਵਰਡੋਜ਼ ਦੇ ਸੰਗੀਨ ਦੋਸ਼ ਲੱਗਦੇ ਆ ਰਹੇ ਹਨ। ਹੁਣ ਬਸਤੀ ਦਾਨਿਸ਼ਮੰਦਾਂ ਵਿਚ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ ਹੈ। ਹਾਲਾਂਕਿ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਪੁਲਸ ਨੂੰ ਕੋਈ ਸ਼ਿਕਾਇਤ ਨਹੀਂ ਦਿੱਤੀ ਅਤੇ ਕਿਹਾ ਕਿ ਨੌਜਵਾਨ ਦੀ ਮੌਤ ਬੀਮਾਰੀ ਕਾਰਨ ਹੋਈ ਹੈ ਪਰ ਦੂਜੇ ਪਾਸੇ ਭਾਜਪਾ ਆਗੂ ਸ਼ੀਤਲ ਅੰਗੁਰਾਲ ਨੇ ਦੋਸ਼ ਲਾਇਆ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ।
ਇਹ ਵੀ ਪੜ੍ਹੋ: ਪੰਜਾਬ ਕਾਂਗਰਸ 'ਚ ਕਾਟੋ-ਕਲੇਸ਼! ਅੰਦਰੂਨੀ ਗੱਲਾਂ ਆਉਣ ਲੱਗੀਆਂ ਬਾਹਰ, ਸਾਬਕਾ CM ਚੰਨੀ ਦਾ ਵੱਡਾ ਬਿਆਨ
ਸ਼ੀਤਲ ਅੰਗੁਰਾਲ ਖ਼ੁਦ ਮ੍ਰਿਤਕ ਦੇ ਘਰ ਸੋਗ ਪ੍ਰਗਟ ਕਰਨ ਪਹੁੰਚੇ। ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਇਹ ਭਰੋਸਾ ਦੇ ਕੇ ਸੱਤਾ ਵਿਚ ਆਈ ਸੀ ਕਿ ਉਹ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰ ਦੇਵੇਗੀ। ਲੋਕਾਂ ਨੇ ਭਰੋਸਾ ਜਤਾਇਆ ਅਤੇ ਭਾਰੀ ਵੋਟਾਂ ਪਾ ਕੇ 'ਆਪ' ਦੀ ਸਰਕਾਰ ਬਣਾਈ ਪਰ ਹੁਣ ਲੋਕ ਆਪਣੇ-ਆਪ ਨੂੰ ਠੱਗਿਆ ਹੋਇਆ ਮਹਿਸੂਸ ਕਰ ਰਹੇ ਹਨ। ਅੰਗੁਰਾਲ ਅਨੁਸਾਰ ਵੈਸਟ ਹਲਕਾ ਨਸ਼ਿਆਂ ਦੀ ਮੰਡੀ ਬਣ ਚੁੱਕਾ ਹੈ ਅਤੇ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਜਾਰੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਪਵੇਗਾ ਭਾਰੀ ਮੀਂਹ! Alert ਜਾਰੀ, ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ
ਉਨ੍ਹਾਂ ਕਿਹਾ ਕਿ ਪੁਲਸ ਕਹਾਣੀ ਕੁਝ ਹੋਰ ਬਣਾ ਦਿੰਦੀ ਹੈ ਅਤੇ ਪੋਸਟਮਾਰਟਮ ਦੇ ਡਰ ਕਾਰਨ ਮ੍ਰਿਤਕ ਦੇ ਪਰਿਵਾਰਕ ਮੈਂਬਰ ਲਾਸ਼ ਦਾ ਸੰਸਕਾਰ ਕਰਨਾ ਹੀ ਬਿਹਤਰ ਸਮਝਦੇ ਹਨ। ਸ਼ੀਤਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰ ਨਸ਼ਾ ਖਤਮ ਨਹੀਂ ਕਰ ਸਕਦੀ ਤਾਂ ਸਾਨੂੰ ਖੁਦ ਇਕਜੁੱਟ ਹੋਣਾ ਪਵੇਗਾ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਨਸ਼ਾ ਸਮੱਗਲਰਾਂ ਬਾਰੇ ਜਾਣਕਾਰੀ ਉਨ੍ਹਾਂ ਨੂੰ ਦਿੱਤੀ ਜਾਵੇ ਤਾਂ ਜੋ ਉਹ ਸੀਨੀਅਰ ਪੁਲਸ ਅਧਿਕਾਰੀਆਂ ਦੇ ਧਿਆਨ ’ਚ ਮਾਮਲਾ ਲਿਆ ਕੇ ਸਮੱਗਲਰਾਂ ਨੂੰ ਜੇਲ ਭੇਜ ਸਕਣ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੀ 'ਨਸ਼ੇ ਵਿਰੁੱਧ ਜੰਗ' ਸਿਰਫ਼ ਇਕ ਡਰਾਮਾ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਲੋਕ 'ਆਪ' ਨੂੰ ਬਾਏ-ਬਾਏ ਕਹਿ ਕੇ ਵਾਪਸ ਦਿੱਲੀ ਭੇਜਣਗੇ।
ਇਹ ਵੀ ਪੜ੍ਹੋ: ਅਬੋਹਰ 'ਚ ਚੱਲਦੇ ਫੁੱਟਬਾਲ ਟੂਰਨਾਮੈਂਟ 'ਚ ਖਿਡਾਰੀ ਦੀ ਮੌਤ, ਇਕ ਕਿੱਕ 'ਤੇ ਹੋਈ ਜ਼ਿੰਦਗੀ ਦੀ Game Over
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
'ਪੰਜਾਬ ਕੇਸਰੀ ਗਰੁੱਪ' 'ਤੇ ਪੰਜਾਬ ਸਰਕਾਰ ਵੱਲੋਂ ਕੀਤੀ ਗਈ ਛਾਪੇਮਾਰੀ 1975 ਦੀ ਐਮਰਜੈਂਸੀ ਦੀ ਯਾਦ ਤਾਜ਼ਾ ਕਰ ਦਿੱਤੀ: ਸੁਸ਼ੀਲ ਪਿੰਕੀ
NEXT STORY