ਗੜ੍ਹਸ਼ੰਕਰ (ਭਾਰਦਵਾਜ)- ਗੜ੍ਹਸ਼ੰਕਰ ਨੇੜਲੇ ਪਿੰਡ ਦੇਣੋਵਾਲ ਖੁਰਦ ਵਿਚੋਂ ਨੌਜਵਾਨ ਦੀ ਲਾਸ਼ ਸ਼ੱਕੀ ਹਾਲਾਤ ਵਿਚ ਧਾਰਮਿਕ ਸਥਾਨ ਤੋਂ ਮਿਲੀ ਹੈ। ਲੋਕਾਂ ਨੇ ਦੱਸਿਆ ਕਿ ਲਾਸ਼ ਦੇ ਕੋਲ ਹੀ ਸਰਿੰਜ ਵੀ ਪਈ ਹੋਈ ਸੀ, ਜਿਸ ਕਾਰਨ ਮਾਮਲਾ ਨਸ਼ੇ ਦੇ ਓਵਰਡੋਜ਼ ਦਾ ਲੱਗ ਰਿਹਾ ਹੈ। ਸੂਚਨਾ ਮਿਲਣ 'ਤੇ ਗੜ੍ਹਸ਼ੰਕਰ ਪੁਲਸ ਵੱਲੋਂ ਲਾਸ਼ ਨੂੰ ਕਬਜੇ ਵਿਚ ਲੈ ਕੇ ਪਛਾਣ ਲਈ ਲਾਸ਼ ਨੂੰ ਸਿਵਲ ਹਸਪਤਾਲ ਗੜ੍ਹਸ਼ੰਕਰ ਦੇ ਮੁਰਦਾਘਰ ਵਿਚ ਰੱਖਵਾ ਦਿੱਤਾ ਗਿਆ। ਇਸ ਮੌਕੇ ਐੱਸ. ਐੱਚ. ਓ. ਗੜ੍ਹਸ਼ੰਕਰ ਗਗਨਦੀਪ ਸਿੰਘ ਸੇਖੋਂ ਨੇ ਕਿਹਾ ਕਿ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ, ਮੌਤ ਦੇ ਕਾਰਨਾਂ ਦੀ ਜਾਂਚ ਲਈ ਪੋਸਟਮਾਰਟਮ ਕਰਵਾਇਆ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਮ੍ਰਿਤਕ ਦੇਹ ਪਹੁੰਚੀ ਜੱਦੀ ਪਿੰਡ ਪੋਨਾ, ਭਲਕੇ ਹੋਵੇਗਾ ਅੰਤਿਮ ਸੰਸਕਾਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨਿਰਪੱਖ ਤੇ ਪਾਰਦਰਸ਼ੀ ਲਕੀ ਡਰਾਅ ਰਾਹੀਂ ਪਟਾਖ਼ਾ ਲਾਈਸੈਂਸ ਪ੍ਰਕਿਰਿਆ ਲਈ 20 ਅਰਜ਼ੀਆਂ ਦੀ ਚੋਣ
NEXT STORY