ਨਡਾਲਾ (ਸ਼ਰਮਾ)-ਨੇੜਲੇ ਪਿੰਡ ਜੱਗਾ ਵਿੱਚ ਰਿਸ਼ਤੇਦਾਰਾਂ ਨੂੰ ਮਿਲਣ ਆਏ ਇਕ ਨੌਜਵਾਨ ਦੀ ਸ਼ੱਕੀ ਹਾਲਾਤ ਵਿਚ ਮੌਤ ਹੋ ਗਈ। ਸੂਚਨਾ ਮਿਲਣ 'ਤੇ ਨਡਾਲਾ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ ਅਤੇ ਨੌਜਵਾਨ ਦੀ ਮੌਤ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ 28 ਸਾਲਾ ਕਰਨ ਕੁਮਾਰ ਵਜੋਂ ਹੋਈ ਹੈ, ਜੋਕਿ ਵਾਰਡ ਨੰਬਰ 9 ਬੇਗੋਵਾਲ ਦੇ ਰਹਿਣ ਵਾਲੇ ਕੁਲਵਿੰਦਰ ਦਾ ਪੁੱਤਰ ਹੈ।
ਇਹ ਵੀ ਪੜ੍ਹੋ- ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ
ਮ੍ਰਿਤਕ ਦੀ ਮਾਂ ਬਲਵਿੰਦਰ ਕੌਰ ਨੇ ਨਡਾਲਾ ਪੁਲਸ ਨੂੰ ਦਿੱਤੇ ਆਪਣੇ ਬਿਆਨ 'ਚ ਕਿਹਾ ਹੈ ਕਿ ਉਸ ਦਾ ਪੁੱਤਰ ਕਰਨ ਕੁਮਾਰ ਕੁਆਰਾ ਸੀ ਅਤੇ 17 ਸਤੰਬਰ ਨੂੰ ਆਪਣੀ ਭਤੀਜੀ ਜੋਤੀ, ਜੋਕਿ ਜੱਗਾਂ ਪਿੰਡ ਦੇ ਰਹਿਣ ਵਾਲੇ ਹਰਵਿੰਦਰ ਸਿੰਘ ਦੀ ਪਤਨੀ ਹੈ, ਨੂੰ ਮਿਲਣ ਗਿਆ ਸੀ। ਉਸ ਸ਼ਾਮ ਉਸ ਦੀ ਸਿਹਤ ਵਿਗੜ ਗਈ ਅਤੇ ਉਸ ਦੇ ਨੱਕ 'ਚੋਂ ਖ਼ੂਨ ਵਹਿਣ ਲੱਗ ਪਿਆ। ਉਸ ਦੀ ਭਤੀਜੀ ਉਸ ਨੂੰ ਇਲਾਜ ਲਈ ਸੁਭਾਨਪੁਰ ਚੈਰੀਟੇਬਲ ਹਸਪਤਾਲ ਲੈ ਗਈ। ਜਿੱਥੇ ਡਿਊਟੀ 'ਤੇ ਮੌਜੂਦ ਡਾਕਟਰ ਨੇ ਉਸ ਦੀ ਹਾਲਤ ਨਾਜ਼ੁਕ ਦੱਸੀ ਅਤੇ ਜਲੰਧਰ ਹਸਪਤਾਲ ਰੈਫ਼ਰ ਕਰ ਦਿੱਤਾ, ਜਿੱਥੇ ਕਿ ਰਸਤੇ ਵਿਚ ਹੀ ਉਸ ਦੇ ਪੁੱਤਰ ਦੀ ਮੌਤ ਹੋ ਗਈ।
ਉਨ੍ਹਾਂ ਦੱਸਿਆ ਕਿ ਮੈਨੂੰ ਨਹੀਂ ਪਤਾ ਕਿ ਮੇਰੇ ਪੁੱਤਰ ਦੀ ਮੌਤ ਦਾ ਕਾਰਨ ਕੀ ਸੀ। ਮਾਮਲੇ ਦੀ ਜਾਂਚ ਕਰ ਰਹੇ ਨਡਾਲਾ ਚੌਕੀ ਦੇ ਹੈੱਡ ਕਾਂਸਟੇਬਲ ਨਵਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਪੋਸਟਮਾਰਟਮ ਕਰਵਾਇਆ ਅਤੇ ਮ੍ਰਿਤਕ ਦੀ ਲਾਸ਼ ਉਸਦੇ ਵਾਰਸਾਂ ਨੂੰ ਸੌਂਪ ਦਿੱਤੀ। ਪੋਸਟਮਾਰਟਮ ਕਰਨ ਵਾਲੇ ਡਾਕਟਰ ਨਵਨੀਤ ਸਿੰਘ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਨੌਜਵਾਨ ਦੀ ਮੌਤ ਦਾ ਕਾਰਨ ਸਾਹਮਣੇ ਆਵੇਗਾ।
ਇਹ ਵੀ ਪੜ੍ਹੋ- ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼ ! 4 ਮੁਲਜ਼ਮ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ: ਘਰ ਦੀ ਛੱਤ 'ਤੇ ਸੁੱਟਿਆ ਪੈਟਰੋਲ ਬੰਬ! ਧਮਾਕੇ ਮਗਰੋਂ ਸਹਿਮੇ ਲੋਕ
NEXT STORY