ਫਿਲੌਰ/ਅੱਪਰਾ (ਭਾਖੜੀ, ਦੀਪਾ)- ਅੱਪਰਾ ਦੇ ਇਕ ਨੌਜਵਾਨ ਵਲੋਂ ਪੱਖੇ ਦੇ ਨਾਲ ਪਰਨਾ ਬੰਨ ਕੇ ਲਟਕ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਜਾਂਚ ਅਧਿਕਾਰੀ ਏ. ਐੱਸ. ਆਈ. ਦੇਸ ਰਾਜ ਨੇ ਦੱਸਿਆ ਕਿ ਅੱਪਰਾ ਦੇ ਮੁਹੱਲਾ ਟਿੱਬੇ ਵਾਲਾ ਦਾ ਇਕ ਨੌਜਵਾਨ ਰਵੀ ਕੁਮਾਰ (36) ਪੁੱਤਰ ਰਾਜ ਕੁਮਾਰ ਮਿਹਨਤ ਮਜਦੂਰੀ ਦਾ ਕੰਮ ਕਰਦਾ ਸੀ। ਉਸ ਨੇ ਬੀਤੀ ਦਰਮਿਆਨੀ ਰਾਤ ਆਪਣੇ ਚੁਬਾਰੇ 'ਚ ਪੱਖੇ ਦੇ ਨਾਲ ਪਰਨਾ ਬੰਨ ਕੇ ਉਸ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ।
ਇਹ ਵੀ ਪੜ੍ਹੋ: ਨਵਜੋਤ ਸਿੱਧੂ ਦਾ ਮਜੀਠੀਆ ’ਤੇ ਸ਼ਬਦੀ ਹਮਲਾ, ਕਿਹਾ-ਉਦੋਂ ਤੱਕ ਚੁੱਪ ਨਹੀਂ ਬੈਠਾਂਗਾ ਜਦੋਂ ਤੱਕ ਗ੍ਰਿਫ਼ਤਾਰੀ ਨਹੀਂ ਹੁੰਦੀ
ਇਸ ਦਾ ਪਤਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਸਵੇਰੇ ਲਗਭਗ 11 ਵਜੇ ਉਸ ਦੇ ਨਾ ਉੱਠਣ ਕਾਰਨ ਲੱਗਿਆ। ਜਾਂਚ ਅਧਿਕਾਰੀ ਏ. ਐੱਸ. ਆਈ. ਦੇਸ ਰਾਜ ਨੇ ਦੱਸਿਆ ਕਿ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਰਵੀ ਕੁਮਾਰ, ਜਿਸ ਦਾ ਅਜੇ ਵਿਆਹ ਨਹੀਂ ਹੋਇਆ ਸੀ, ਪਿਛਲੇ ਕੁਝ ਸਮੇਂ ਤੋਂ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ | ਮਿ੍ਤਕ ਦੇ ਭਰਾ ਮਨਜੀਤ ਕੁਮਾਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਦੇ ਹੋਏ ਮਿ੍ਤਕ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਫਿਲੌਰ ਵਿਖੇ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਰੰਧਾਵਾ ਦਾ ਕੇਜਰੀਵਾਲ ’ਤੇ ਵੱਡਾ ਹਮਲਾ, ਕਿਹਾ-ਤੁਸੀਂ ਕਦੋਂ ਤੋਂ ਡਰੱਗ ਦੇ ਦੋਸ਼ੀ ਨੂੰ ‘ਜੀ-ਜੀ’ ਕਹਿਣਾ ਸ਼ੁਰੂ ਕੀਤੈ
ਜ਼ੋਮੈਟੋ ਦੇ ਡਲਿਵਰੀ ਬੁਆਏ ਦਾ ਮੋਟਰਸਾਈਕਲ ਇਨੋਵਾ ਨਾਲ ਟਕਰਾਇਆ, ਮੌਤ
NEXT STORY