ਫਗਵਾੜਾ (ਹਰਜੋਤ)-ਬੀਤੀ ਰਾਤ ਪਿੰਡ ਢੱਕ ਪੰਡੋਰੀ ਵਿਖੇ ਇਕ 28 ਸਾਲਾ ਨੌਜਵਾਨ ਵੱਲੋਂ ਫ਼ਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਅਮਰ ਸੁਨੀਲ ਉਰਫ਼ ਸ਼ੀਲਾ ਪੁੱਤਰ ਹਰਬੰਸ ਲਾਲ ਵਾਸੀ ਪਿੰਡ ਢੱਕ ਪੰਡੋਰੀ ਵਜੋਂ ਹੋਈ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਰਾਤ ਸਮੇਂ ਸੂਚਨਾ ਮਿਲੀ ਸੀ ਕਿ ਉਕਤ ਵਿਅਕਤੀ ਨੇ ਦੁਕਾਨ ਅੰਦਰ ਫ਼ਾਹਾ ਲਿਆ ਹੈ, ਜਿਸ ’ਤੇ ਪੁਲਸ ਪਾਰਟੀ ਮੌਕੇ ’ਤੇ ਪੁੱਜੀ।
ਇਹ ਵੀ ਪੜ੍ਹੋ: ਜਲੰਧਰ 'ਚ ਚੱਲ ਰਹੇ ਗੰਦੇ ਧੰਦੇ ਦੀਆਂ ਖੁੱਲ੍ਹੀਆਂ ਹੋਰ ਪਰਤਾਂ, ਅਯਾਸ਼ੀ ਲਾਬੀ ਸਰਗਰਮ ਤੇ ਮੀਡੀਆ 'ਤੇ ਵੀ ਟਾਰਗੇਟ
ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਲਿਖਾਏ ਬਿਆਨ ’ਚ ਦੱਸਿਆ ਕਿ ਉਹ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ, ਜਿਸ ਤੋਂ ਦੁਖ਼ੀ ਹੋ ਕੇ ਉਸ ਨੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਹੈ। ਪੁਲਸ ਨੇ ਲਾਸ਼ ਕਬਜ਼ੇ ’ਚ ਲੈ ਸਿਵਲ ਹਸਪਤਾਲ ਵਿਖੇ ਭੇਜ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ: ਬਰਗਰ ਪਸੰਦ ਨਹੀਂ ਆਇਆ ਤਾਂ ਨੌਜਵਾਨ ਨੇ ਰੇਹੜੀ ਵਾਲੇ 'ਤੇ ਪਿਸਤੌਲ ਤਾਣ ਕੀਤਾ ਇਹ ਕਾਰਾ
ਨਵਾਂਸ਼ਹਿਰ 'ਚ 77 ਸਾਲਾ ਬੀਬੀ ਦੀ ਕੋਰੋਨਾ ਨਾਲ ਮੌਤ, 29 ਨਵੇਂ ਕੇਸ ਮਿਲੇ
NEXT STORY