ਹਾਜੀਪੁਰ (ਜੋਸ਼ੀ)- ਹਾਜੀਪੁਰ ਪੁਲਸ ਸਟੇਸ਼ਨ ਅਧੀਨ ਪੈਂਦੇ ਪਿੰਡ ਨਿਕੂਚੱਕ ਦੇ ਇਕ ਨੌਜਵਾਨ ਵੱਲੋਂ ਕੋਈ ਜ਼ਹਿਰੀਲੀ ਦਵਾਈ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ ਗਈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਹਾਜੀਪੁਰ ਲੋਮੇਸ਼ ਸ਼ਰਮਾ ਨੇ ਦੱਸਿਆ ਕਿ ਹਾਜੀਪੁਰ ਪੁਲਸ ਨੂੰ ਦਿੱਤੇ ਬਿਆਨ ’ਚ ਗਿਆਨ ਚੰਦ ਪੁੱਤਰ ਈਸ਼ਵਰ ਦਾਸ ਵਾਸੀ ਪਿੰਡ ਨਿਕੂਚੱਕ ਨੇ ਦੱਸਿਆ ਕਿ ਮੇਰਾ ਪੋਤਰਾ ਨਵਜੋਤ ਸਿੰਘ, ਜੋ ਦਸਵੀਂ ਪਾਸ ਸੀ ਅਤੇ ਅੱਜਕੱਲ੍ਹ ਘਰ ਹੀ ਰਹਿੰਦਾ ਸੀ। ਜੋ ਠੀਕ ਨਾ ਹੋਣ ਕਰ ਕੇ ਦਵਾਈ ਲੈ ਰਿਹਾ ਸੀ। ਮੰਗਲਵਾਰ ਰਾਤ ਉਸ ਨੇ ਗਲਤੀ ਨਾਲ ਘਰ ਦੀ ਅਲਮਾਰੀ ’ਚ ਪਈ ਕੋਈ ਜ਼ਹਿਰੀਲੀ ਦਵਾਈ ਖਾ ਲਈ, ਜਿਸ ਕਾਰਨ ਉਹ ਉਲਟੀਆਂ ਕਰਨ ਲੱਗਾ।
ਇਹ ਵੀ ਪੜ੍ਹੋ: ਜਲੰਧਰ ਵਿਖੇ ਅਸਮਾਨ ’ਚ ਸੂਰਿਆ ਕਿਰਨ ਏਅਰੋਬੈਟਿਕ ਟੀਮ ਨੇ ਵਿਖਾਏ ਜੌਹਰ, ਵੇਖਦੇ ਰਹਿ ਗਏ ਲੋਕ
ਇਸ ਦੇ ਬਾਅਦ ਉਸ ਨੂੰ ਤੁਰੰਤ ਹਾਜੀਪੁਰ ਦੇ ਸਰਕਾਰੀ ਹਸਪਤਾਲ ਵਿਖੇ ਲਿਜਾਇਆ ਗਿਆ। ਉੱਥੇ ਡਾਕਟਰਾਂ ਨੇ ਉਸ ਨੂੰ ਮੁੱਢਲੀ ਸਹਾਇਤਾ ਦੇ ਕੇ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿਖੇ ਰੈਫਰ ਕਰ ਦਿੱਤਾ, ਰਸਤੇ ’ਚ ਉਸ ਦੀ ਮੌਤ ਹੋ ਗਈ। ਹਾਜੀਪੁਰ ਪੁਲਸ ਨੇ 174 ਸੀ. ਆਰ. ਪੀ. ਸੀ. ਦੀ ਕਾਰਵਾਈ ਉਪਰੰਤ ਲਾਸ਼ ਨੂੰ ਮੁਕੇਰੀਆਂ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਪੋਸਟਮਾਰਟਮ ਲਈ ਰੱਖਿਆ ਹੈ।
ਜਲੰਧਰ ਵਿਖੇ ਅਸਮਾਨ ’ਚ ਸੂਰਿਆ ਕਿਰਨ ਏਅਰੋਬੈਟਿਕ ਟੀਮ ਨੇ ਵਿਖਾਏ ਜੌਹਰ, ਵੇਖਦੇ ਰਹਿ ਗਏ ਲੋਕ
NEXT STORY