ਜਲੰਧਰ (ਮਿ੍ਰਦੁਲ)— ਜਲੰਧਰ ਦੇ ਬਸਤੀ ਗੁਜ਼ਾਂ ਇਲਾਕੇ ’ਚ ਇਕ ਨੌਜਵਾਨ ਵੱਲੋਂ ਫਾਹਾ ਲਗਾ ਕੇ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮਿ੍ਰਤਕ ਦੀ ਪਛਾਣ ਰਮਨ ਕੁਮਾਰ ਪੁੱਤਰ ਕੇਵਲ ਕਿਸ਼ਨ ਵਜੋਂ ਹੋਈ ਹੈ, ਜੋਕਿ ਬਸਤੀ ਗੁਜ਼ਾਂ ਮੁਹੱਲੇ ਦੇ ਜੰਜ ਘਰ ਨੇੜੇ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਕਤ ਨੌਜਵਾਨ ਨੇ ਟੂਟੀ ਨਾਲ ਫਾਹਾ ਲਗਾ ਕੇ ਮੌਤ ਨੂੰ ਗਲੇ ਲਗਾਇਆ ਹੈ।
ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਦੀ ਅਨੋਖੀ ਪਹਿਲ, ਧੀ ਦੇ ਜਨਮ ’ਤੇ ਘਰ ਜਾ ਕੇ ਕਿੰਨਰ ਦੇਣਗੇ ਇਹ ਤੋਹਫ਼ਾ
ਮੌਕੇ ’ਤੇ ਸੂਚਨਾ ਪਾ ਕੇ ਬਸਤੀ ਬਾਵਾ ਖੇਲ ਥਾਣਾ ਨੰਬਰ 4 ਦੇ ਏ. ਐੱਸ. ਆਈ. ਮੰਗਤ ਰਾਮ ਮੌਕੇ ’ਤੇ ਪੁਲਸ ਪਾਰਟੀ ਨਾਲ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਏ. ਐੱਸ. ਆਈ. ਮੰਗਤ ਰਾਮ ਨੇ ਦੱਸਿਆ ਕਿ ਉਕਤ ਨੌਜਵਾਨ ਦਿਮਾਗੀ ਤੌਰ ’ਤੇ ਪਰੇਸ਼ਾਨ ਰਹਿੰਦਾ ਸੀ, ਜਿਸ ਦੇ ਕਾਰਨ ਉਸ ਨੇ ਫਾਹਾ ਲਗਾ ਕੇ ਜੀਵਨਲੀਲਾ ਖ਼ਤਮ ਕਰ ਲਈ।
ਇਹ ਵੀ ਪੜ੍ਹੋ : ਵਿਆਹ ਦੇ ਇਕ ਸਾਲ ’ਚ ਸਹੁਰਿਆਂ ਨੇ ਵਿਖਾਏ ਆਪਣੇ ਅਸਲੀ ਰੰਗ, ਨੂੰਹ ਨੂੰ ਦਿੱਤੀ ਦਰਦਨਾਕ ਮੌਤ
ਚੌਲਾਂਗ ਟੋਲ ਪਲਾਜ਼ਾ ’ਤੇ ਕਿਸਾਨਾਂ ਨੇ ਲਾਇਆ ਮੋਰਚਾ, ਕੇਂਦਰ ਖ਼ਿਲਾਫ਼ ਕੱਢੀ ਭੜਾਸ
NEXT STORY