Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:38:50 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Kapurthala-Phagwara
  • ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ

DOABA News Punjabi(ਦੋਆਬਾ)

ਪੰਜਾਬ: ਪੁਲਸ ਹਿਰਾਸਤ 'ਚੋਂ ਨੌਜਵਾਨ ਗੱਡੀ ਤੋਂ ਛਾਲ ਮਾਰ ਕੇ ਭੱਜਿਆ! ਪਈਆਂ ਭਾਜੜਾਂ

  • Edited By Shivani Attri,
  • Updated: 08 Aug, 2026 01:01 PM
Kapurthala-Phagwara
boy taken into police custody goes missing under suspicious circumstances
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ (ਗੁਰਪ੍ਰੀਤ)- ਥਾਣਾ ਸੁਲਤਾਨਪੁਰ ਲੋਧੀ ਅਧੀਨ ਆਉਂਦੀ ਪੁਲਸ ਚੌਂਕੀ ਮੋਠਾਂਵਾਲ 'ਚ ਉਸ ਸਮੇਂ ਹੰਗਾਮੇ ਦੇ ਹਾਲਾਤ ਬਣ ਗਏ ਜਦੋਂ ਚੋਰੀ ਦੇ ਇਕ ਕਥਿਤ ਮਾਮਲੇ 'ਚ ਪੁੱਛਗਿੱਛ ਲਈ ਲਿਆਂਦਾ ਗਿਆ ਨੌਜਵਾਨ ਪੁਲਸ ਹਿਰਾਸਤ 'ਚੋਂ ਲਾਪਤਾ ਹੋ ਗਿਆ। ਲਾਪਤਾ ਨੌਜਵਾਨ ਦੀ ਪਛਾਣ ਸਾਹਿਲ ਕੁਮਾਰ ਉਰਫ਼ ਬਿੱਲੀ ਵਾਸੀ ਪਿੰਡ ਮੁਹੱਬਲੀਪੁਰ (ਸੁਲਤਾਨਪੁਰ ਲੋਧੀ) ਵਜੋਂ ਹੋਈ ਹੈ। 

ਇਸ ਘਟਨਾ ਦੀ ਸੂਚਨਾ ਮਿਲਣ ਉਪਰੰਤ ਨੌਜਵਾਨ ਦੇ ਪਰਿਵਾਰਕ ਮੈਂਬਰ ਅਤੇ ਹੋਰ ਰਿਸ਼ਤੇਦਾਰ ਵੱਡੀ ਗਿਣਤੀ 'ਚ ਚੌਂਕੀ ਮੋਠਾਂਵਾਲ ਪਹੁੰਚੇ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਰੋਸ ਪ੍ਰਗਟਾਇਆ। ਪਰਿਵਾਰ ਨੇ ਦੋਸ਼ ਲਗਾਇਆ ਕਿ ਜਦੋਂ ਨੌਜਵਾਨ ਪੁਲਸ ਦੀ ਹਿਰਾਸਤ 'ਚ ਸੀ ਤਾਂ ਉਸ ਦੇ ਗਾਇਬ ਹੋਣ ਲਈ ਜ਼ਿੰਮੇਵਾਰੀ ਕਿਸ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਪੁਲਸ ਹਿਰਾਸਤ 'ਚੋਂ ਹੀ ਲਾਪਤਾ ਹੋ ਗਿਆ ਹੈ ਤਾਂ ਇਹ ਸੁਰੱਖਿਆ ਪ੍ਰਬੰਧਾਂ ਅਤੇ ਪੁਲਸ ਦੀ ਕਾਰਗੁਜ਼ਾਰੀ 'ਤੇ ਗੰਭੀਰ ਸਵਾਲ ਖੜ੍ਹੇ ਕਰਦਾ ਹੈ। ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਕਿ ਮਾਮਲੇ ਦੀ ਨਿਰਪੱਖ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਸਾਹਿਲ ਉਰਫ਼ ਬਿੱਲੀ ਦਾ ਜਲਦ ਤੋਂ ਜਲਦ ਪਤਾ ਲਗਾਇਆ ਜਾਵੇ। ਉਨ੍ਹਾਂ ਕਿਹਾ ਕਿ ਜਦ ਤੱਕ ਨੌਜਵਾਨ ਦਾ ਕੋਈ ਸੁਰਾਗ ਨਹੀਂ ਮਿਲਦਾ, ਉਹ ਇਨਸਾਫ਼ ਲਈ ਆਪਣੀ ਆਵਾਜ਼ ਬੁਲੰਦ ਕਰਦੇ ਰਹਿਣਗੇ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਰਾਹ 'ਚ ਘੇਰ ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਕਤਲ

PunjabKesari

ਉੱਧਰ ਘਟਨਾ ਨੂੰ ਲੈ ਕੇ ਇਲਾਕੇ 'ਚ ਚਰਚਾਵਾਂ ਦਾ ਦੌਰ ਜਾਰੀ ਹੈ। ਫਿਲਹਾਲ ਨੌਜਵਾਨ ਦਾ ਕੋਈ ਪਤਾ ਨਹੀਂ ਲੱਗ ਸਕਿਆ ਅਤੇ ਮਾਮਲਾ ਪੂਰੀ ਤਰ੍ਹਾਂ ਰਹੱਸ ਬਣਿਆ ਹੋਇਆ ਹੈ। ਪੁਲਸ ਵੱਲੋਂ ਵੀ ਨੌਜਵਾਨ ਦੀ ਭਾਲ ਲਈ ਕੀਤੇ ਜਾ ਰਹੇ ਯਤਨਾਂ ਅਤੇ ਮਾਮਲੇ ਦੀ ਜਾਂਚ ਸਬੰਧੀ ਅਧਿਕਾਰਤ ਜਾਣਕਾਰੀ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਘਟਨਾ ਨੇ ਨਾ ਸਿਰਫ਼ ਪੁਲਸ ਪ੍ਰਣਾਲੀ ਸਗੋਂ ਹਿਰਾਸਤ 'ਚ ਰੱਖੇ ਵਿਅਕਤੀਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਕਈ ਅਹਿਮ ਸਵਾਲ ਖੜ੍ਹੇ ਕਰ ਦਿੱਤੇ ਹਨ। ਹੁਣ ਸਭ ਦੀਆਂ ਨਜ਼ਰਾਂ ਇਸ ਗੱਲ 'ਤੇ ਟਿਕੀਆਂ ਹੋਈਆਂ ਹਨ ਕਿ ਸਾਹਿਲ ਉਰਫ਼ ਬਿੱਲੀ ਦਾ ਕੋਈ ਸੁਰਾਗ ਕਦੋਂ ਮਿਲਦਾ ਹੈ ਅਤੇ ਇਸ ਪੂਰੇ ਮਾਮਲੇ ਦੀ ਸੱਚਾਈ ਕੀ ਹੈ।

ਪੁਲਸ ਦਾ ਪੱਖ: "ਚੋਰੀ ਦੇ ਮਾਮਲੇ 'ਚ ਪੁੱਛਗਿੱਛ ਲਈ ਲਿਆਂਦਾ ਸੀ, ਗੱਡੀ ਵਿੱਚੋਂ ਛਾਲ ਮਾਰ ਕੇ ਫ਼ਰਾਰ ਹੋ ਗਿਆ"
ਉੱਧਰ ਇਸ ਮਾਮਲੇ ਸਬੰਧੀ ਚੌਂਕੀ ਮੋਠਾਂਵਾਲ ਦੇ ਇੰਚਾਰਜ ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਪਿੰਡ ਮੁਹੱਬਲੀਪੁਰ ਦੇ ਸਰਪੰਚ ਫੁਮਨ ਸਿੰਘ ਵੱਲੋਂ ਘਰ 'ਚ ਹੋਈ ਚੋਰੀ ਸਬੰਧੀ ਲਿਖਤੀ ਸ਼ਿਕਾਇਤ ਦਿੱਤੀ ਗਈ ਸੀ। ਸ਼ਿਕਾਇਤ 'ਚ ਸਾਹਿਲ ਕੁਮਾਰ ਉਰਫ਼ ਬਿੱਲੀ ਪੁੱਤਰ ਨਰੇਸ਼ ਕੁਮਾਰ ਨੂੰ ਨਾਮਜ਼ਦ ਕੀਤਾ ਗਿਆ ਸੀ, ਜਿਸ ਦੇ ਆਧਾਰ 'ਤੇ ਸ਼ੱਕ ਦੇ ਆਧਾਰ 'ਤੇ ਉਸ ਨੂੰ ਪੁੱਛਗਿੱਛ ਲਈ ਚੌਂਕੀ ਲਿਆਂਦਾ ਗਿਆ ਸੀ।

ਇਹ ਵੀ ਪੜ੍ਹੋ: ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ

ਏ. ਐੱਸ. ਆਈ. ਸੁਰਜੀਤ ਸਿੰਘ ਨੇ ਦੱਸਿਆ ਕਿ ਜਦੋਂ ਸਾਹਿਲ ਨੂੰ ਚੌਂਕੀ ਲਿਆਂਦਾ ਗਿਆ ਤਾਂ ਚੌਂਕੀ ਦੇ ਬਾਹਰ ਖੜ੍ਹੀ ਪੁਲਸ ਗੱਡੀ ਵਿੱਚੋਂ ਉਹ ਅਚਾਨਕ ਛਾਲ ਮਾਰ ਕੇ ਦੌੜ ਗਿਆ। ਉਨ੍ਹਾਂ ਕਿਹਾ ਕਿ ਉਸ ਸਮੇਂ ਚੌਂਕੀ ਨੇੜੇ ਪੀਰਾਂ ਦੀ ਜਗ੍ਹਾ 'ਤੇ ਮੇਲਾ ਲੱਗਿਆ ਹੋਇਆ ਸੀ ਅਤੇ ਆਮ ਲੋਕਾਂ ਦੀ ਕਾਫ਼ੀ ਭੀੜ ਹੋਣ ਕਾਰਨ ਨੌਜਵਾਨ ਭੱਜਣ ਵਿੱਚ ਕਾਮਯਾਬ ਹੋ ਗਿਆ।

ਪੁਲਸ ਅਧਿਕਾਰੀ ਨੇ ਪਰਿਵਾਰ ਵੱਲੋਂ ਲਗਾਏ ਗਏ ਕੁੱਟਮਾਰ ਦੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਅਜਿਹੀ ਕੋਈ ਘਟਨਾ ਨਹੀਂ ਵਾਪਰੀ। ਉਨ੍ਹਾਂ ਕਿਹਾ ਕਿ ਪੁਲਸ ਨੇ ਸਾਹਿਲ ਨੂੰ ਸਿਰਫ਼ ਚੋਰੀ ਦੇ ਮਾਮਲੇ 'ਚ ਪੁੱਛਗਿੱਛ ਲਈ ਬੁਲਾਇਆ ਸੀ ਅਤੇ ਉਸ ਨਾਲ ਕਿਸੇ ਕਿਸਮ ਦੀ ਮਾਰਕੁੱਟ ਨਹੀਂ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਨੌਜਵਾਨ ਦੀ ਭਾਲ ਲਈ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਅਤੇ ਲਗਾਤਾਰ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰ ਵੀ ਪੁਲਸ ਨਾਲ ਸੰਪਰਕ ਵਿੱਚ ਹਨ। ਪਰਿਵਾਰ ਨੂੰ ਭਰੋਸਾ ਦਿੱਤਾ ਗਿਆ ਹੈ ਕਿ ਜਿਵੇਂ ਹੀ ਸਾਹਿਲ ਬਾਰੇ ਕੋਈ ਜਾਣਕਾਰੀ ਮਿਲੇਗੀ, ਉਨ੍ਹਾਂ ਨੂੰ ਤੁਰੰਤ ਸੂਚਿਤ ਕੀਤਾ ਜਾਵੇਗਾ। ਪੁਲਸ ਆਪਣੇ ਪੱਧਰ 'ਤੇ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਨੌਜਵਾਨ ਦਾ ਜਲਦ ਤੋਂ ਜਲਦ ਪਤਾ ਲਗਾਇਆ ਜਾ ਸਕੇ।

ਇਹ ਵੀ ਪੜ੍ਹੋ: ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ ਮੀਂਹ ਦਾ Alert

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • police custody
  • suspicious circumstances
  • missing boy
  • ਪੁਲਸ ਹਿਰਾਸਤ
  • ਨੌਜਵਾਨ ਲਾਪਤਾ

ਪੰਜਾਬ 'ਚ Red Alert! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ

NEXT STORY

Stories You May Like

  • mayor ritu tawde government vehicle  office  email
    ਬੰਬ ਨਾਲ ਉਡਾ ਦੇਵਾਂਗੇ ਮੇਅਰ ਦੀ ਸਰਕਾਰੀ ਗੱਡੀ ਤੇ ਦਫ਼ਤਰ, ਮੁੰਬਈ ਪੁਲਸ ਨੂੰ ਪਈਆਂ ਭਾਜੜਾਂ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • new twist in case boy escaped from kapurthala police custody
    ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ ਇਹ ਮੰਗ
  • police raids on more than 150 suspicious houses
    150 ਤੋਂ ਵੱਧ ਸ਼ੱਕੀ ਘਰਾਂ ’ਚ ਪੁਲਸ ਦੀ ਦਸਤਕ ਨਾਲ ਮਾੜੇ ਅਨਸਰਾਂ ਨੂੰ ਪਈਆਂ ਭਾਜੜਾਂ
  • rudrapur  police custody  accused  arrested
    ਰੁਦਰਪੁਰ ਸਮੂਹਿਕ ਜ਼ਬਰ-ਜ਼ਿਨਾਹ ਮਾਮਲਾ: ਪੁਲਸ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਕਰਦੇ ਦੋਵੇਂ ਮੁਲਜ਼ਮ ਗ੍ਰਿਫ਼ਤਾਰ
  • burger restaurant incident
    ਬਰਗਰ ਰੈਸਟੋਰੈਂਟ 'ਤੇ ਤਾਬੜਤੋੜ ਫਾਇਰਿੰਗ, ਕਈ ਲੋਕਾਂ ਦੀ ਮੌਤ, ਅਮਰੀਕਾ ਪੁਲਸ ਨੂੰ ਪਈਆਂ ਭਾਜੜਾਂ
  • mahalaxmi express  train  smoke
    ‘ਮਹਾਲਕਸ਼ਮੀ ਐਕਸਪ੍ਰੈੱਸ’ ਟਰੇਨ ਦੇ ਡੱਬੇ ’ਚੋਂ ਧੂੰਆਂ ਨਿਕਲਣ ਨਾਲ ਪਈਆਂ ਭਾਜੜਾਂ
  • husband commits suicide by jumping into canal
    ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਦੁਖ਼ੀ ਪਤੀ ਨੇ ਨਹਿਰ ’ਚ ਛਾਲ ਮਾਰ ਕੀਤੀ ਖ਼ੁਦਕੁਸ਼ੀ
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • 70 percent work of sports hub completed
      ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
    • double blow to jalandhar corporation
      ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
    • power cut today
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
    • armed robbers enter gas agency and loot cash
      ਖੌਫ਼ਨਾਕ ਵਾਰਦਾਤ: ਗੈਸ ਏਜੰਸੀ 'ਚ ਵੜ ਕੇ ਹਥਿਆਰਬੰਦ ਲੁਟੇਰਿਆਂ ਨੇ ਲੁੱਟੀ ਨਕਦੀ
    • punjab bjp tiranga yatra
      ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • protest by doaba kisan committee in   tanda
      ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਵੱਲੋਂ ਟਾਂਡਾ ’ਚ ਰੋਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +