ਬੰਗਾ (ਤ੍ਰਿਪਾਠੀ)- ਸਿਟੀ ਬੰਗਾ ਥਾਣੇ ਦੀ ਪੁਲਸ ਨੇ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਦੇ ਦੋਸ਼ ਵਿੱਚ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਗਸ਼ਤ ਦੌਰਾਨ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਮੁਕੰਦਪੁਰ ਰੋਡ ਤੋਂ ਬੱਸ ਸਟੈਂਡ ਰਾਹੀਂ ਪਿੰਡ ਪੂਨੀਆ ਵੱਲ ਜਾ ਰਹੀ ਸੀ ਤਾਂ ਦੋ ਨੌਜਵਾਨਾਂ ਨੂੰ ਇਕ ਖਾਲੀ ਪਲਾਟ ਵਿੱਚ ਬੈਠ ਕੇ ਹੈਰੋਇਨ ਦਾ ਸੇਵਨ ਕਰਦੇ ਵੇਖਿਆ ਗਿਆ।
ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਵਿਚਾਲੇ CM ਭਗਵੰਤ ਮਾਨ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, ਆਖੀ ਵੱਡੀ ਗੱਲ
ਐੱਸ. ਐੱਚ. ਓ. ਨੇ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਕਤ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ ਚਾਂਦੀ ਦਾ ਕਾਗਜ਼, ਲਾਈਟਰ, 10 ਰੁਪਏ ਦਾ ਨੋਟ ਅਤੇ ਖਾਲੀ ਪਾਣੀ ਦੀ ਬੋਤਲ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਰਾਜਨ ਪੁੱਤਰ ਗੁਰਮੇਲ ਰਾਮ ਵਾਸੀ ਪਿੰਡ ਨਾਗਰਾ ਅਤੇ ਲੇਖ ਰਾਜ ਉਰਫ਼ ਲੇਖੂ ਵਾਸੀ ਭੈਰੋ ਮਜ਼ਾਰਾ ਵਜੋਂ ਹੋਈ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਲੱਗੀ ਛੁੱਟੀਆਂ ਦੀ ਝੜੀ! ਜਾਣੋ ਸਤੰਬਰ ਮਹੀਨੇ 'ਚ ਕਿੰਨੇ ਦਿਨ ਬੰਦ ਰਹਿਣਗੇ ਸਕੂਲ-ਕਾਲਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵੱਧ ਗਈਆਂ ਛੁੱਟੀਆਂ! ਇੰਨੇ ਦਿਨ ਹੋਰ ਬੰਦ ਰਹਿਣਗੇ ਸਾਰੇ ਸਕੂਲ
NEXT STORY