ਹੁਸ਼ਿਆਰਪੁਰ (ਘੁੰਮਣ)- ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਉਚੇਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਜਿਸ ਲਈ ਜਿੱਥੇ ਸਰਕਾਰੀ ਕਾਲਜਾਂ ਵਿਚ ਪ੍ਰੋਫ਼ੈਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ, ਉਥੇ ਹੀ ਬੁਨਿਆਦੀ ਢਾਂਚੇ ਨੂੰ ਵੀ ਮਜ਼ਬੂਤਕੀਤਾ ਜਾ ਰਿਹਾ ਹੈ। ਉਹ 90 ਲੱਖ ਰੁਪਏ ਦੀ ਲਾਗਤ ਨਾਲ ਸਰਕਾਰੀ ਕਾਲਜ ਹੁਸ਼ਿਆਰਪੁਰ ਦੇ ‘ਬੀ ਬਲਾਕ’ ਦੇ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਦੇ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਕਾਲਜ ਹੁਸ਼ਿਆਰਪੁਰ ਸਾਡੇ ਜ਼ਿਲ੍ਹੇ ਦੀ ਅਮੀਰ ਵਿਰਾਸਤ ਦਾ ਪ੍ਰਤੀਕ ਹੈ, ਜਿੱਥੋਂ ਦੇ ਵਿਦਿਆਰਥੀਆਂ ਨੇ ਪੂਰੀ ਦੁਨੀਆ ਵਿਚ ਆਪਣੀ ਪਛਾਣ ਬਣਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਕ ਇਮਾਰਤ ਦੀ ਸਾਂਭ-ਸੰਭਾਲ ਲਈ ਗੰਭੀਰ ਹੈ। ਇਸ ਲਈ ਇਸ ਇਮਾਰਤ ਦੀ ਮੁਰੰਮਤ ਅਤੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਜਿੱਥੇ ਇਮਾਰਤ ਦੀ ਸਾਂਭ-ਸੰਭਾਲ ਕੀਤੀ ਜਾ ਸਕੇ, ਉਥੇ ਸੁਰੱਖਿਆ ਦੇ ਨਜ਼ਰੀਏ ਤੋਂ ਵੀ ਇਸ ਵਿਚ ਸੁਧਾਰ ਕੀਤਾ ਜਾ ਸਕੇ। ਇਸ ਸਬੰਧੀ ਲੋਕ ਨਿਰਮਾਣ ਵਿਭਾਗ ਬਹੁਤ ਵਧੀਆ ਕੰਮ ਕਰ ਰਿਹਾ ਹੈ।
ਇਹ ਵੀ ਪੜ੍ਹੋ : ਕਾਂਗਰਸ ਤੇ 'ਆਪ' ਦੇ ਗਠਜੋੜ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਸੁਖਬੀਰ ਦੀ ਮੁਆਫ਼ੀ 'ਤੇ ਵੀ ਸੁਣੋ ਕੀ ਬੋਲੇ
ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਉਚੇਰੀ ਸਿੱਖਿਆ ਦੇ ਵਿਕਾਸ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ ਅਤੇ ਸੂਬੇ ਦੀਆਂ ਵਿੱਦਿਅਕ ਸੰਸਥਾਵਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਵਿਚ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਪੂਰੇ ਵਿਸ਼ਵ ਵਿਚ ਜ਼ਿਲੇ ਦਾ ਮਾਣ ਵਧਾਇਆ ਹੈ ਅਤੇ ਇਸ ਕਾਲਜ ਤੋਂ ਪੜ੍ਹਨ ਵਾਲੇ ਵਿਦਿਆਰਥੀ ਅੱਜ ਵੀ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਿਸ ਕਾਲਜ ਨੇ ਦੇਸ਼ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਵਰਗੇ ਅਰਥ ਸ਼ਾਸਤਰੀ, ਨੇਤਾ ਅਤੇ ਅਣਗਿਣਤ ਆਈ. ਏ. ਐੱਸ. ਅਤੇ ਆਈ. ਪੀ. ਐੱਸ. ਅਧਿਕਾਰੀ ਦਿੱਤੇ ਹਨ, ਉਹ ਕਾਲਜ ਸਾਰੇ ਵਿਦਿਆਰਥੀਆਂ ਲਈ ਹਮੇਸ਼ਾ ਪ੍ਰੇਰਣਾ ਸਰੋਤ ਰਹੇਗਾ। ਇਸ ਮੌਕੇ ਐਕਸੀਅਨ ਲੋਕ ਨਿਰਮਾਣ ਵਿਭਾਗ ਰਾਜੀਵ ਸੈਣੀ, ਕਾਲਜ ਪ੍ਰਿੰਸੀਪਲ ਅਨੀਤਾ ਸਾਗਰ, ਵਾਈਸ ਪ੍ਰਿੰਸੀਪਲ ਜਸਵੀਰਾ ਮਿਨਹਾਸ, ਪ੍ਰੋ. ਨਵਦੀਪ ਕੌਰ, ਪ੍ਰੋ. ਹਰਜਿੰਦਰ ਅਮਨ ਤੋਂ ਇਲਾਵਾ ਕਾਲਜ ਦਾ ਹੋਰ ਸਟਾਫ਼ ਵੀ ਹਾਜ਼ਰ ਸੀ।
ਇਹ ਵੀ ਪੜ੍ਹੋ : ਸੰਵਿਧਾਨ ’ਚ ਨਹੀਂ ਹੈ ਡਿਪਟੀ CM ਅਹੁਦੇ ਦਾ ਜ਼ਿਕਰ ਪਰ ਸਿਆਸੀ ਪਾਰਟੀਆਂ ਨੂੰ ਖੂਬ ‘ਸੂਟ’ ਕਰ ਰਿਹਾ ਹੈ ਇਹ ਅਹੁਦਾ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸਾਵਧਾਨ! ਕਿਤੇ ਤੁਹਾਡੀ ਸਿਹਤ ’ਤੇ ਭਾਰੀ ਨਾ ਪੈ ਜਾਵੇ ਠੰਡ
NEXT STORY