ਜਲੰਧਰ (ਜ. ਬ.)–ਬਰਲਟਨ ਪਾਰਕ ਦੀ ਨਰਸਰੀ ਵਿਚੋਂ 25 ਸਾਲਾ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ ਅਤੇ ਉਸ ਦੀ ਮੌਤ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਨੇ ਪ੍ਰਾਈਵੇਟ ਹਸਪਤਾਲਾਂ ਨੂੰ ਦਿੱਤੇ ਇਹ ਨਵੇਂ ਹੁਕਮ
ਥਾਣਾ ਨੰਬਰ 1 ਦੇ ਇੰਚਾਰਜ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਬਰਲਟਨ ਪਾਰਕ ਦੀ ਨਰਸਰੀ ਵਿਚ ਨੌਜਵਾਨ ਦੀ ਲਾਸ਼ ਪਈ ਹੈ। ਪੁਲਸ ਟੀਮ ਨੇ ਮੌਕੇ ’ਤੇ ਪਹੁੰਚ ਕੇ ਮ੍ਰਿਤਕ ਦੇ ਕੱਪੜਿਆਂ ਦੀ ਤਲਾਸ਼ੀ ਲਈ ਤਾਂ ਉਸ ਦੀ ਜੇਬ ਵਿਚੋਂ ਕੋਈ ਪਛਾਣ ਪੱਤਰ ਬਰਾਮਦ ਨਹੀਂ ਹੋਇਆ। ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਮ੍ਰਿਤਕ ਦੀਆਂ ਤਸਵੀਰਾਂ ਦਿਖਾਈਆਂ ਪਰ ਕੋਈ ਵੀ ਨੌਜਵਾਨ ਦੀ ਪਛਾਣ ਨਹੀਂ ਕਰ ਸਕਿਆ।
ਇਹ ਵੀ ਪੜ੍ਹੋ : ਸੋਢਲ ਫਾਟਕ ’ਤੇ ਵਾਪਰਿਆ ਦਰਦਨਾਕ ਹਾਦਸਾ, ਜਵਾਨ ਪੁੱਤ ਦੀ ਲਾਸ਼ ਨੂੰ ਵੇਖ ਧਾਹਾਂ ਮਾਰ ਰੋਇਆ ਪਰਿਵਾਰ
ਇੰਸ. ਸ਼ਰਮਾ ਨੇ ਕਿਹਾ ਕਿ ਮ੍ਰਿਤਕ ਦੇ ਸਰੀਰ ’ਤੇ ਕਿਸੇ ਸੱਟ ਦਾ ਨਿਸ਼ਾਨ ਨਹੀਂ ਹੈ ਅਤੇ ਨਾ ਹੀ ਲਾਸ਼ ਨੇੜਿਓਂ ਕੋਈ ਸ਼ੱਕੀ ਚੀਜ਼ ਮਿਲੀ ਹੈ। ਮ੍ਰਿਤਕ ਦੀ ਮੌਤ ਦੇ ਕਾਰਨ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਆਉਣ ਉਪਰੰਤ ਹੀ ਲੱਗੇਗਾ। ਪੁਲਸ ਨੇ ਲਾਸ਼ ਨੂੰ 72 ਘੰਟਿਆਂ ਵਾਸਤੇ ਸਿਵਲ ਹਸਪਤਾਲ ਵਿਚ ਰਖਵਾ ਦਿੱਤਾ ਹੈ ਅਤੇ ਮ੍ਰਿਤਕ ਦੀਆਂ ਤਸਵੀਰਾਂ ਸਾਰੇ ਥਾਣਿਆਂ ਵਿਚ ਭੇਜ ਕੇ ਉਸਦੀ ਪਛਾਣ ਕਰਵਾਉਣੀ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : NRI ਪਤੀ ਦੀ ਕਰਤੂਤ ਨੇ ਉਡਾਏ ਪਤਨੀ ਦੇ ਹੋਸ਼, ਇੰਝ ਖੁੱਲ੍ਹਿਆ ਗਰਲਫਰੈਂਡ ਦਾ ਭੇਤ
ਮੌਸਮ ’ਚ ਆਏ ਅਚਾਨਕ ਬਦਲਾਅ ਨਾਲ ਮੌਸਮ ਹੋਇਆ ਸੁਹਾਵਣਾ, ਕਿਸਾਨਾਂ ਦੀਆਂ ਵਧੀਆਂ ਮੁਸ਼ਕਲਾਂ
NEXT STORY