ਭੋਗਪੁਰ- ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਬੁੱਧਵਾਰ ਨੂੰ ਸ਼ਰਧਾਲੂਆਂ ਦੀ ਬੱਸ ਭੋਗਪੁਰ ਦੇ ਬੱਸ ਅੱਡੇ ਤੋਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਕੀਤੀ ਗਈ। ਪੰਜਾਬ ਰੋਡਵੇਜ਼ ਦੀ ਇਸ ਬੱਸ ਰਾਹੀਂ ਰਵਾਨਾ ਹੋਏ ਸ਼ਰਧਾਲੂ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਦਰਸ਼ਨ ਕਰਨਗੇ। ਅੱਜ ਰਾਤ ਇਹ ਬੱਸ ਤਲਵੰਡੀ ਸਾਬੋ ਵਿਖੇ ਰੁਕੇਗੀ ਅਤੇ ਵੀਰਵਾਰ ਨੂੰ ਵਾਪਸ ਆਵੇਗੀ।
ਜ਼ਿਕਰਯੋਗ ਹੈ ਕਿ ਧਾਰਮਿਕ ਸਥਾਨਾਂ ਦੇ ਮੁਫ਼ਤ ਦਰਸ਼ਨ ਕਰਵਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ 27 ਨਵੰਬਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ ਗਈ ਹੈ। ਯਾਤਰਾ ਦੌਰਾਨ ਰਿਹਾਇਸ਼ ਅਤੇ ਖਾਣੇ ਆਦਿ ’ਤੇ ਆਉਣ ਵਾਲਾ ਸਾਰਾ ਖ਼ਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਇਸ ਸਕੀਮ ਤਹਿਤ ਸ਼ਰਧਾਲੂਆਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ, ਸ੍ਰੀ ਹਜ਼ੂਰ ਸਾਹਿਬ, ਸ੍ਰੀ ਪਟਨਾ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਮਾਤਾ ਨੈਣਾ ਦੇਵੀ ਜੀ, ਵਰਿੰਦਾਵਨ ਧਾਮ, ਮਾਤਾ ਵੈਸ਼ਨੋ ਦੇਵੀ ਜੀ, ਮਾਤਾ ਚਿੰਤਪੁਰਨੀ ਜੀ, ਮਾਤਾ ਜਵਾਲਾ ਜੀ, ਵਾਰਾਣਸੀ, ਸ੍ਰੀ ਖਾਟੂ ਸ਼ਿਆਮ ਜੀ, ਸ੍ਰੀ ਸਾਲਾਸਰ ਬਾਲਾ ਜੀ ਧਾਮ ਅਤੇ ਖ਼ਵਾਜ਼ਾ ਅਜਮੇਰ ਸ਼ਰੀਫ਼ ਦਰਗਾਹ ਦੇ ਦਰਸ਼ਨ ਕਰਵਾਏ ਜਾਣਗੇ। ਪੰਜਾਬ ਸਰਕਾਰ ਵੱਲੋਂ ਇਸ ਸਕੀਮ ’ਤੇ 40 ਕਰੋੜ ਰੁਪਏ ਖ਼ਰਚੇ ਜਾ ਰਹੇ ਹਨ। ਬੱਸ ਰਾਹੀਂ ਪਵਿੱਤਰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ ਹੋਣ ਵਾਲੇ ਸ਼ਰਧਾਲੂਆਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਸਕੀਮ ਰਾਹੀਂ ਉਹ ਬਿਨਾਂ ਕਿਸੇ ਖ਼ਰਚ ਤੋਂ ਵੱਖ-ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਕਰ ਸਕਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਮੌਸਮ ਵਿਭਾਗ ਵੱਲੋਂ ‘ਯੈਲੋ ਅਲਰਟ’ ਜਾਰੀ, ਜਾਣੋ ਆਉਣ ਵਾਲੇ ਦਿਨਾਂ ਦੀ Weather ਦੀ ਤਾਜ਼ਾ ਅਪਡੇਟ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਸ਼ਹਿਰ ਦੇ 1 ਲੱਖ 31 ਹਜ਼ਾਰ ਘਰਾਂ-ਦੁਕਾਨਾਂ ’ਤੇ UID ਨੰਬਰ ਪਲੇਟਾਂ ਲਾ ਚੁੱਕਿਐ ਜਲੰਧਰ ਨਿਗਮ
NEXT STORY