ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਹਲਕਾ ਵਿਧਾਇਕ ਟਾਂਡਾ ਨੇ ਅਹੀਆਪੁਰ ਟਾਂਡਾ ਤੋਂ ਤੀਜੇ ਪੜਾਅ ਦੀ ਯਾਤਰਾ ਦੌਰਾਨ ਭਗਵਾਨ ਸ਼੍ਰੀ ਕ੍ਰਿਸ਼ਨ ਜੀ ਦੇ ਅਸਥਾਨ ਖਾਟੂਸ਼ਾਮ ਰਾਜਸਥਾਨ ਅਤੇ ਰਾਮ ਭਗਤ ਮਹਾਬਲੀ ਹਨੁਮਾਨ ਜੀ ਦੇ ਅਸਥਾਨ ਕਿ ਬਾਲਾ ਜੀ ਧਾਮ ਸਾਲਾਸਰ ਰਾਜਸਥਾਨ ਵਾਸਤੇ ਜਾ ਰਹੀ ਬੱਸ ਨੂੰ ਰਵਾਨਾ ਕੀਤਾ।
ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਤੀਰਥ ਯਾਤਰਾ ਵਾਸਤੇ ਜਾ ਰਹੀ ਬਸ ਨੂੰ ਹਰੀ ਝੰਡੀ ਵੇਖ ਕੇ ਰਵਾਨਾ ਕਰਦੇ ਹੋਏ ਕਿਹਾ ਕਿ ਮੁਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸ਼ੁਰੂ ਕੀਤੀ ਗਈ ਇਹ ਇਹ ਯਾਤਰਾ ਸਕੀਮ ਦਾਲੂਆਂ ਵਾਸਤੇ ਵਰਦਾਨ ਸਾਬਿਤ ਹੋਈ ਹੈ ਅਤੇ ਯਾਤਰਾ ਦੌਰਾਨ ਸ਼ਰਧਾਲੂਆਂ ਨੇ ਆਪਣੀ ਆਸਥਾ ਅਨੁਸਾਰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਕੇ ਆਪਣੀ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ ਹੈ।
ਇਹ ਵੀ ਪੜ੍ਹੋ : ਜਲੰਧਰ: 19 ਸਾਲਾ ਮੁੰਡੇ ਦੇ ਕਤਲ ਮਾਮਲੇ 'ਚ 'ਲਵ ਐਂਗਲ' ਆਇਆ ਸਾਹਮਣੇ, CCTV ਫੁਟੇਜ 'ਚ 5 ਸ਼ੱਕੀ ਕੈਦ
ਇਸ ਮੌਕੇ ਵਿਧਾਇਕ ਜਸਬੀਰ ਰਾਜਾ ਨੇ ਹੋਰ ਕਿਹਾ ਕਿ ਇਸ ਤੋਂ ਪਹਿਲਾਂ ਧਿਆਨ ਸਵਾ ਹਲਕਾ ਟਾਂਡਾ ਤੋਂ ਦੋ ਪੜਾਵਾਂ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਕਰਵਾਈ ਜਾ ਚੁੱਕੀ ਹੈ। ਇਸ ਮੌਕੇ ਹੋਰਨਾਂ ਤੋਂ ਜ਼ਿਲ੍ਹਾ ਟਰਾਂਸਪੋਰਟ ਅਸਿਸਟੈਂਟ ਆਰ. ਟੀ. ਓ. ਕੁਲਦੀਪ ਸਿੰਘ ਹੁਸ਼ਿਆਰਪੁਰ, ਨਾਇਬ ਤਹਿਸੀਲਦਾਰ ਗੁਰਪ੍ਰੀਤ ਸਿੰਘ, ਡੀ. ਐੱਸ. ਪੀ. ਕੁਲਵੰਤ ਸਿੰਘ ਟਾਂਡਾ, ਮੀਡੀਆ ਇੰਚਾਰਜ ਸੁਖਵਿੰਦਰ ਸਿੰਘ ਅਰੋੜਾ, ਪ੍ਰੇਮ ਜੈਨ, ਕੇਸ਼ਵ ਸਿੰਘ ਸੈਣੀ,ਸ਼ਾਮ ਸੁੰਦਰ ਵੈਦ ਆਦਿ ਸਮੇਤ ਵੱਡੀ ਗਿਣਤੀ ਵਿੱਚ ਸ਼ਰਧਾਲੂ ਮੌਜੂਦ ਸਨ।
ਇਹ ਵੀ ਪੜ੍ਹੋ : ਵੋਲਵੋ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਜਲਦ ਮਿਲੇਗੀ ਯਾਤਰੀਆਂ ਨੂੰ ਇਹ ਖ਼ਾਸ ਸਹੂਲਤ
'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਨਾਜਾਇਜ਼ ਅਸਲੇ ਸਣੇ ਨੌਜਵਾਨ ਆਇਆ ਪੁਲਸ ਅੜਿੱਕੇ
NEXT STORY