ਜਲੰਧਰ (ਮਹੇਸ਼)- ਮਕਾਨ ਨੰ. 250 ਐਬਰਨ ਅਸਟੇਟ ਫੇਜ਼-2 ਵਾਸੀ 46 ਸਾਲਾ ਵਪਾਰੀ ਤਰੁਣ ਮਰਵਾਹਾ ਪੁੱਤਰ ਘਨਸ਼ਿਆਮ ਮਰਵਾਹਾ ਨੇ ਵੀਰਵਾਰ ਨੂੰ ਜਲੰਧਰ ਹਾਈਟਸ-ਏ ਬਲਾਕ ਦੀ 6ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਤਰੁਣ ਦਾ ਰੁੜਕਾ ਕਲਾਂ ਗੋਰਾਇਆ ’ਚ ਆਪਣਾ ਪੈਟਰੋਲ ਪੰਪ ਵੀ ਸੀ। ਜਲੰਧਰ ਹਾਈਟਸ ਪੁਲਸ ਚੌਂਕੀ ਦੇ ਇੰਚਾਰਜ ਐੱਸ. ਆਈ. ਸਰਬਜੀਤ ਸਿੰਘ ਰੰਧਾਵਾ ਨੇ ਦੱਸਿਆ ਕਿ ਪੁਲਸ ਨੂੰ ਉਪਰੋਕਤ ਸੂਚਨਾ ਸਵੇਰੇ 11.09 ਵਜੇ ਮਿਲੀ ਸੀ।
ਇਸ ਤੋਂ ਬਾਅਦ ਏ. ਐੱਸ. ਆਈ. ਬਚਿੱਤਰ ਸਿੰਘ (ਜਾਂਚ ਅਧਿਕਾਰੀ) ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਅਤੇ ਮ੍ਰਿਤਕ ਤਰੁਣ ਮਰਵਾਹਾ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਅਧਿਕਾਰੀ ਬਚਿੱਤਰ ਸਿੰਘ ਨੇ ਦੱਸਿਆ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਤਰੁਣ ਮਰਵਾਹਾ 10.33 ਵਜੇ ਜਲੰਧਰ ਹਾਈਟਸ-ਏ ਬਲਾਕ ਦੇ ਗੇਟ ਤੋਂ ਅੰਦਰ ਦਾਖਲ ਹੋਇਆ ਸੀ ਤੇ ਕਰੀਬ ਅੱਧੇ ਘੰਟੇ ਬਾਅਦ ਉਸ ਦੀ ਮੌਤ ਹੋ ਗਈ। ਪੁਲਸ ਅਨੁਸਾਰ 6ਵੀਂ ਮੰਜ਼ਿਲ ਤੋਂ ਡਿੱਗਣ ਕਾਰਨ ਮ੍ਰਿਤਕ ਤਰੁਣ ਮਰਵਾਹਾ ਦਾ ਸਿਰ ਪੂਰੀ ਤਰ੍ਹਾਂ ਨਾਲ ਖੁੱਲ੍ਹ ਗਿਆ ਤੇ ਉਸ ਦੀ ਖੱਬੀ ਲੱਤ ਤੇ ਬਾਂਹ ਵੀ ਟੁੱਟ ਗਈ।
ਇਹ ਵੀ ਪੜ੍ਹੋ- ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਅੱਜ ਤੋਂ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ
ਉਨ੍ਹਾਂ ਦੱਸਿਆ ਕਿ ਖ਼ੁਦਕੁਸ਼ੀ ਦੇ ਕਾਰਨਾਂ ਦਾ ਅਜੇ ਤੱਕ ਖ਼ੁਲਾਸਾ ਨਹੀਂ ਹੋਇਆ ਹੈ। ਪੁਲਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ। ਸੀ. ਸੀ. ਟੀ. ਵੀ. ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਵੀ ਅਜੇ ਤੱਕ ਪੁਲਸ ਨੂੰ ਕੋਈ ਬਿਆਨ ਨਹੀਂ ਦਿੱਤਾ ਹੈ। ਏ. ਐੱਸ. ਆਈ. ਬਚਿੱਤਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮ੍ਰਿਤਕ ਤਰੁਣ ਦੀ ਲਾਸ਼ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ ਅਤੇ ਕਾਨੂੰਨੀ ਕਾਰਵਾਈ ਕਰਨ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- DGP ਗੌਰਵ ਯਾਦਵ ਦੀ ਸਖ਼ਤੀ, ਫੀਲਡ ਅਫ਼ਸਰਾਂ ਨੂੰ ਨਸ਼ਿਆਂ ਤੇ ਗੈਂਗਸਟਰ ਕਲਚਰ ਨੂੰ ਖ਼ਤਮ ਕਰਨ ਦੇ ਦਿੱਤੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
PNP ਰਾਹੀਂ ਆਸਾਨੀ ਨਾਲ ਹਾਸਲ ਕਰੋ ਕੈਨੇਡਾ ਦੀ PR, ਜਲਦ ਕਰੋ ਅਪਲਾਈ
NEXT STORY