ਲੋਹੀਆਂ ਖਾਸ (ਰਾਜਪੂਤ) - ਨਿਰਮਲ ਕੁਟੀਆ ਸੀਚੇਵਾਲ ਵਿੱਚ ਸੰਤ ਲਾਲ ਸਿੰਘ ਜੀ ਦੀ 46ਵੀਂ ਸਲਾਨਾ ਬਰਸੀ ਇਲਾਕਾ ਵਾਸੀਆਂ ਵੱਲੋਂ ਸ਼ਰਧਾਪੂਰਵਕ ਮਨਾਈ ਗਈ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਨੇ ਸੰਗਤਾਂ ਨੂੰ ਸੰਬੋਧਨ ਕਰਦਿਆ ਕਿਹਾ ਕਿ ਪਵਿੱਤਰ ਕਾਲੀ ਵੇਂਈ ਦੀ ਸਫਾਈ ਕਰਕੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਮਨੁੱਖਤਾ ਦੀ ਸੇਵਾ ਕਰ ਰਹੇ ਸੰਤ ਬਲਬੀਰ ਸਿੰਘ ਸੀਚੇਵਾਲ ਨੂੰ ਦੇਸ਼ ਦੀ ਸਭ ਤੋਂ ਵੱਡੀ ਪੰਚਾਇਤ ਪਾਰਲੀਮੈਂਟ ਦੇ ਅਪਰ ਹਾਊਸ ਵਿਚ ਭੇਜਿਆ ਹੈ।
ਇਹ ਵੀ ਪੜ੍ਹੋ - ਅਮਰੀਕਾ ਦੇ ਫਿਲਾਡੇਲਫੀਆ 'ਚ ਹੋਈ ਗੋਲੀਬਾਰੀ, ਤਿੰਨ ਲੋਕਾਂ ਦੀ ਮੌਤ
ਉਨ੍ਹਾਂ ਸੰਗਤਾਂ ਨੂੰ ਦੱਸਿਆ ਕਿ ਹੜ੍ਹਾਂ ਦੌਰਾਨ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸਮੁੱਚੇ ਪੰਜਾਬ ਦੇ ਲੋਕਾਂ ਨੂੰ ਨਾਲ ਲੈ ਕੇ ਬੰਨ੍ਹ-ਬੰਨ੍ਹੇ ਅਤੇ ਦਰਿਆ ਦੀ ਸਫਾਈ ਕਰਾਈ ਸੀ। ਉਨ੍ਹਾਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣਾ ਅਤੇ ਖਾਸ ਕਰਕੇ ਪੰਜਾਬ ਦੇ ਦਰਿਆਵਾਂ ਨੂੰ ਪਲੀਤ ਹੋਣ ਤੋਂ ਬਚਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਕੁਲਤਾਰ ਸਿੰਘ ਸੰਧਵਾ ਸਪੀਕਰ ਨੇ ਸੰਤ ਸੀਚੇਵਾਲ ਨੂੰ ਭਰੋਸਾ ਦਿਵਾਇਆ ਕਿ ਸਤਲੁਜ ਦਰਿਆ ਦੇ ਰਹਿੰਦੇ ਕਾਰਜ ਜਲਦੀ ਹੀ ਮੁਕੰਮਲ ਕਰਵਾ ਲਏ ਜਾਣਗੇ। ਇਸ ਮੌਕੇ ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਸੰਤ ਲਾਲ ਸਿੰਘ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਜੀਵਨ ਬਹੁਤ ਹੀ ਸਾਦਗੀ ਵਾਲਾ ਸੀ ਅਤੇ ਉਹ 5 ਦਹਾਕੇ ਪਹਿਲਾਂ ਵੀ ਪਾਣੀ ਨੂੰ ਸੰਜਮ ਨਾਲ ਵਰਤਦੇ ਸਨ ਅਤੇ ਦਾਤਣ ਕਰਨ ਲਈ ਦਰਖੱਤਾਂ ਦੀਆਂ ਟਾਹਣੀਆਂ ਨੂੰ ਬੇਲੋੜਾ ਨਹੀ ਕੱਟਦੇ ਸਗੋਂ ਇੱਕ ਦਾਤਣ ਨੂੰ ਹੀ ਕਈ ਕਈ ਦਿਨ ਵਰਤ ਲੈਂਦੇ ਸਨ। ਸੰਤ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਵੇਂਈ ਦੀ ਕਾਰਸੇਵਾ ਤੋਂ ਬਾਅਦ ਸੰਗਤਾਂ ਦੇ ਸਹਿਯੋਗ ਨਾਲ ਬੁੱਢੇ ਦਰਿਆ ਦੀ ਕਾਰਸੇਵਾ ਵੀ 2 ਫਰਵਰੀ ਵੀ ਆਰੰਭੀ ਗਈ। ਉਸਦੇ ਚੰਗੇ ਨਤੀਜ਼ੇ ਵੀ ਸਾਹਮਣੇ ਆ ਰਹੇ ਹਨ
ਇਹ ਵੀ ਪੜ੍ਹੋ - ਵੱਡਾ ਹਾਦਸਾ: ਫੈਕਟਰੀ 'ਚ ਬੁਆਇਲਰ ਫਟਣ ਕਾਰਨ 40 ਲੋਕ ਗੰਭੀਰ ਜ਼ਖ਼ਮੀ
ਤ ਸੀਚੇਵਾਲ ਨੇ ਵੋਟਾਂ ਦਾ ਐਲਾਨ ਹੋਣ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਇਹ ਹਰ ਇੱਕ ਵੋਟਰ ਦਾ ਮੁੱਢਲਾ ਫਰਜ਼ ਬਣਦਾ ਹੈ ਕਿ ਉਹ ਬਿਨਾਂ ਕਿਸੇ ਡਰ ਭੈਅ ਤੋਂ ਆਪਣੀ ਵੋਟ ਦਾ ਇਸਤੇਮਾਲ ਕਰੇ। ਉਹਨਾਂ ਖਾਸਕਰ ਨੌਜਵਾਨ ਵੋਟਰਾਂ ਨੂੰ ਅਪੀਲ ਕੀਤੀ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਦੀ ਗਿਣਤੀ ਬਹੁਤ ਵੱਡੀ ਹੈ ਅਤੇ ਉਨ੍ਹਾਂ ਵੱਲੋਂ ਸਹੀ ਢੰਗ ਨਾਲ ਪਾਈ ਗਈ ਵੋਟ ਉਨ੍ਹਾਂ ਦਾ ਭਵਿੱਖ ਸੰਵਾਰੇਗੀ। ਸੰਤ ਸੀਚੇਵਾਲ ਨੇ ਰਾਜਨੀਤਿਕ ਪਾਰਟੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਚੋਣ ਵਾਅਦਿਆਂ ਵਿੱਚ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਦੇ ਮੁੱਦੇ ਨੂੰ ਤਰਜੀਹ ਦੇਣ। ਇਸ ਸਮਗਾਮ ਦੌਰਾਨ ਦੂਰ ਦਰਾਂਡੇ ਤੋਂ ਆਏ ਮਹਾਂਪੁਰਸ਼ਾਂ ਨੇ ਸੰਗਤਾਂ ਨੂੰ ਸੰਬੋਧਨ ਹੁੰਦਿਆਂ ਸੰਤ ਲਾਲ ਸਿੰਘ ਜੀ ਨੂੰ ਯਾਦ ਕੀਤਾ ਤੇ ਉਨ੍ਹਾਂ ਨੂੰ ਸ਼ਰਧਾ ਸਤਿਕਾਰ ਦੇ ਫੱਲ ਭੇਟ ਕੀਤੇ ਗਏ। ਕੀਰਤਨੀ ਅਤੇ ਢਾਡੀ ਜੱਥਿਆਂ ਵੱਲੋਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆਂ ਗਿਆ। ਸੰਤ ਸੀਚੇਵਾਲ ਵੱਲੋਂ ਆਏ ਮਹਾਂਪੁਰਖਾਂ ਅਤੇ ਸੰਗਤਾਂ ਨੂੰ ਪੌਦੇ ਦਾ ਪ੍ਰਸ਼ਾਦ ਦੇ ਕੇ ਸਨਮਾਨਿਤ ਕੀਤਾ ਗਿਆ।
ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਮਗਰੋਂ ਦੇਸ਼ 'ਚ ਚੋਣ ਜ਼ਾਬਤਾ ਹੋਇਆ ਲਾਗੂ
ਇਸ ਦੌਰਾਨ ਗੁਰੁ ਕੇ ਲੰਗਰ ਅਤੱਟ ਵਰਤਾਏ ਗਏ। ਸੰਗਤਾਂ ਵੱਲੋਂ ਸੰਤ ਅਵਤਾਰ ਸਿੰਘ ਯਾਦਗਾਰੀ ਨਰਸਰੀ ਵਿੱਚੋਂ ਵੱਡੀ ਗਿਣਤੀ ਵਿੱਚ ਬੂਟੇ ਲਏ ਗਏ। ਇਸ ਸਮਾਗਮ ਦੌਰਾਨ ਸੰਤ ਜਗਜੀਤ ਸਿੰਘ ਲੋਪੋਂ, ਸੰਤ ਸੁਖਜੀਤ ਸਿੰਘ, ਸੰਤ ਲੀਡਰ ਸਿੰਘ ਜੀ ਸੈਫਲਾਬਾਦ, ਸੰਤ ਅਮਰੀਕ ਸਿੰਘ ਜੀ ਖੁਖਰੈਣ, ਸੰਤ ਪ੍ਰਗਟ ਨਾਥ ਜੀ ਰਹੀਮਪੁਰ, ਸੰਤ ਗੁਰਮੇਜ਼ ਸਿੰਘ, ਸੰਤ ਅਜੀਤ ਸਿੰਘ ਨੌਲੀ ਵਾਲੇ, ਮਹੰਤ ਰਮਿੰਦਰ ਨਾਥ, ਸੰਤ ਸ਼ਾਂਤਾਨੰਦ ਬੀਰੋਕੇ, ਸੰਤ ਬਲਦੇਵ ਕ੍ਰਿਸ਼ਾਨ, ਸੰਤ ਹਾਕਮ ਸਿੰਘ ਸੁਨਾਮ, ਸੰਤ ਹਰੀ ਸਿੰਘ ਰਿਸ਼ੀਕੇਸ਼, ਸੰਤ ਜੀਤ ਸਿੰਘ, ਸੰਤ ਸਤਨਾਮ ਸਿੰਘ, ਸੰਤ ਭੁਪਿੰਦਰ ਸਿੰਘ ਪਟਿਆਲੇ ਵਾਲੇ, ਸੰਤ ਬਲਰਾਜ ਸਿੰਘ ਡੇਰਾ ਜਿਆਣ ਸਾਹਿਬ, ਸੰਤ ਗੁਰਚਰਨ ਸਿੰਘ ਪਾਂਡਵਾ ਵਾਲੇ, ਬਾਬਾ ਸੁਖਵੰਤ ਸਿੰਘ ਨੱਲ੍ਹ ਅਤੇ ਹੋਰ ਮਹਾਂਪੁਰਖਾਂ,ਐਡਵੋਕੇਟ ਗੁਰਭੇਜ ਸਿੰਘ,ਐਡਵੋਕੇਰ ਹਰਪ੍ਰੀਤ ਸਿੰਘ ਸਮੇਤ ਇਲਾਕੇ ਦੀਆਂ ਸੰਗਤਾਂ ਵੱਲੋਂ ਵੱਡੀ ਗਿਣਤੀ ਚ ਸਮਾਗਮ ਵਿੱਚ ਹਾਜ਼ਰੀ ਭਰੀ ਗਈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਸਵਾਰੀਆਂ ਬਣ ਕੇ ਆਏ ਠੱਗ, ਪੈਸੇ ਤੁੜਵਾਉਣ ਗਏ ਗਰੀਬ ਚਾਲਕ ਦਾ ਈ-ਰਿਕਸ਼ਾ ਲੈ ਕੇ ਹੋਏ ਫਰਾਰ
NEXT STORY