ਮੁਕੇਰੀਆਂ (ਅਮਰੀਕ)— ਜ਼ਿਮਨੀ ਚੋਣਾਂ ਲਈ ਮੁਕੇਰੀਆਂ ਸੀਟ ਤੋਂ ਐਲਾਨੇ ਗਏ ਭਾਜਪਾ ਦੇ ਉਮੀਦਵਾਰ ਜੰਗੀ ਲਾਲ ਮਹਾਜਨ ਨੇ ਅੱਜ ਅਖਰੀਲੇ ਦਿਨ ਨਾਮਜ਼ਦਗੀ ਪੱਤਰ ਐੱਸ. ਡੀ. ਐੱਮ. ਅਸ਼ੋਕ ਕੁਮਾਰ ਦੀ ਕੋਰਟ 'ਚ ਭਰਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੂਬਾ ਪ੍ਰਧਾਨ ਸ਼ਵੇਤ ਮਲਿਕ, ਕੇਂਦਰੀ ਮੰਤਰੀ ਸੋਮ ਪ੍ਰਕਾਸ਼, ਮੁਕੇਰੀਆਂ ਵਿਧਾਨ ਸਭਾ ਇੰਚਾਰਜ ਅਸ਼ਵਨੀ ਸ਼ਰਮਾ, ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਆਦਿ ਮੌਜੂਦ ਸਨ। ਦੱਸਣਯੋਗ ਹੈ ਕਿ ਪੰਜਾਬ 'ਚ 4 ਸੀਟਾਂ 'ਤੇ ਜ਼ਿਮਨੀ ਚੋਣਾਂ 21 ਅਕਤੂਬਰ ਨੂੰ ਹੋਣ ਜਾ ਰਹੀਆਂ ਹਨ, ਜਿਸ ਦੇ ਨਤੀਜੇ 24 ਅਕਤੂਬਰ ਨੂੰ ਐਲਾਨੇ ਜਾਣਗੇ।
ਰਾਜੋਆਣਾ ਦੀ ਸਜ਼ਾ ਤਬਦੀਲੀ 'ਤੇ ਅਕਾਲੀ ਦਲ ਦੀ ਪ੍ਰਤੀਕਿਰਿਆ
NEXT STORY