ਨਵਾਂਸ਼ਹਿਰ (ਤ੍ਰਿਪਾਠੀ, ਮਨੋਰੰਜਨ, ਰਾਕੇਸ਼)- ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਪੁੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਪੰਜਾਬ ਅਨਮੋਲ ਗਗਨ ਮਾਨ ਨੇ ਆਈ. ਟੀ. ਆਈ. ਗਰਾਊਂਡ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿਚ ਆਜ਼ਾਦੀ ਦਿਹਾੜੇ ਮੌਕੇ ਰਾਸ਼ਟਰੀ ਝੰਡਾ ਲਹਿਰਾਇਆ। ਆਈ. ਟੀ. ਆਈ. ਗਰਾਊਂਡ ਵਿਖੇ ਕੌਮੀ ਝੰਡਾ ਲਹਿਰਾਉਣ ਉਪਰੰਤ ਉਨ੍ਹਾਂ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਇਸ ਮੌਕੇ ਪੰਜਾਬ ਪੁਲਸ, ਐੱਨ. ਸੀ. ਸੀ. ਅਤੇ ਵੱਖ-ਵੱਖ ਸਕੂਲੀ ਬੱਚਿਆਂ ਦੀਆਂ ਟੁੱਕੜੀਆਂ ਵੱਲੋਂ ਮਾਰਚ ਪਾਸਟ ਕੱਢਿਆ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਂਕੀਆਂ ਵੀ ਕੱਢੀਆਂ ਗਈਆਂ। ਇਸ ਤੋਂ ਪਹਿਲਾਂ ਅਨਮੋਲ ਗਗਨ ਮਾਨ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਉਨ੍ਹਾਂ ਦੇ ਪਿਤਾ ਸ. ਕਿਸ਼ਨ ਸਿੰਘ ਨੂੰ ਉਨ੍ਹਾਂ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਬਣੀਆਂ ਯਾਦਗਾਰਾਂ ਵਿਖੇ ਨਤਮਸਤਕ ਹੋਣ ਪੁੱਜੇ।
ਇਹ ਵੀ ਪੜ੍ਹੋ- ਅਮਰੀਕਾ ਦੇ ਸੁਫ਼ਨੇ ਵਿਖਾ ਕੇ ਦੋ ਪਰਿਵਾਰਾਂ ਦੇ ਖ਼ਰਚਾ ਦਿੱਤੇ 40 ਲੱਖ, ਜਦ ਸਾਹਮਣੇ ਆਈ ਸੱਚਾਈ ਤਾਂ ਉੱਡੇ ਹੋਸ਼
ਇਸ ਮੌਕੇ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਅਤੇ ਐੱਸ. ਐੱਸ. ਪੀ. ਡਾ. ਮਹਿਤਾਬ ਸਿੰਘ ਵੀ ਮੌਜੂਦ ਸਨ। ਇਸ ਮੌਕੇ ਦੇਸ਼ ਦੀ ਆਜ਼ਾਦੀ ਵਿਚ ਪੰਜਾਬੀਆਂ ਦੇ ਲਾ-ਮਿਸਾਲ ਯੋਗਦਾਨ ਅਤੇ ਸਭ ਤੋਂ ਵੱਧ ਕੀਤੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਕਰਕੇ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਜੁਲ ਕੇ ਦੇਸ਼ ਦੀ ਉਨਤੀ ਵਿਚ ਸਾਥ ਦੇਣਾ ਚਾਹੀਦਾ ਹੈ ਅਤੇ ਸ਼ਹੀਦਾਂ ਵਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਨੂੰ ਵੀ ਹਮੇਸ਼ਾ ਯਾਦ ਰੱਖਣ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਅੱਜ ਪੰਜਾਬ ਬਿਜਲੀ, ਖੇਤੀਬਾੜੀ, ਸਿੱਖਿਆ, ਲਾਅ ਐਂਡ ਆਡਰ, ਨਾਗਰਿਕ ਸੇਵਾਵਾਂ, ਬੁਨਿਆਦੀ ਢਾਂਚੇ, ਸ਼ਹਿਰੀ ਵਿਕਾਸ, ਪਿੰਡਾਂ ਦੇ ਸਰਵਪੱਖੀ ਵਿਕਾਸ, ਪੰਚਾਇਤੀ ਜ਼ਮੀਨਾਂ ’ਤੋਂ ਨਾਜਾਇਜ਼ ਕਬਜੇ ਛੁਡਾਉਣ, ਸਿਹਤ, ਨਿਵੇਸ਼ ਪੱਖੀ ਮਾਹੌਲ ਸਿਰਜਣ ਅਤੇ ਉਦਯੋਗ ਦੇ ਖੇਤਰ ਵਿਚ ਨਾਮਣਾ ਖੱਟ ਰਿਹਾ ਹੈ।
ਸਮਾਗਮ ਦੌਰਾਨ ਉਨ੍ਹਾਂ ਨੇ ਸ਼ਹੀਦਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਅਤੇ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈਸਾਈਕਲ ਅਤੇ ਸਿਲਾਈ ਮਸ਼ੀਨਾਂ ਵੀ ਭੇਟ ਕੀਤੀਆਂ। ਇਸ ਤੋਂ ਇਲਾਵਾ ਪਰੇਡ ਕਮਾਂਡਰ ਸਮੇਤ ਵੱਖ-ਵੱਖ ਖੇਤਰਾਂ ਦੇ ਵਿਚ ਉਪਲਬੱਧੀਆਂ ਹਾਸਲ ਕਰਨ ਅਤੇ ਵਿਭਾਗਾਂ ’ਚ ਵਧੀਆ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀ/ਕਰਮਚਾਰੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਅਤੇ ਦੇਸ਼ ਭਗਤੀ ਭਰਪੂਰ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤੀ ਗਿਆ।
ਇਹ ਵੀ ਪੜ੍ਹੋ- ਮਨੀਲਾ 'ਚ ਪੰਜਾਬੀ ਨੌਜਵਾਨ ਦੀ ਮੌਤ, ਦੋ ਭੈਣਾਂ ਦਾ ਸੀ ਇਕਲੌਤਾ ਭਰਾ, ਨਵੰਬਰ 'ਚ ਰੱਖਿਆ ਸੀ ਵਿਆਹ
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁੱਖ ਮਹਿਮਾਨ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਤ ਕੀਤਾ ਗਿਆ। ਸਮਾਗਮ ਵਿਚ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਪ੍ਰਿਆ ਸੂਦ, ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਕੁਰਨੇਸ਼ ਕੱਕੜ, ਬਲਾਚੌਰ ਤੋਂ ਵਿਧਾਇਕਾ ਸੰਤੋਸ਼ ਕਟਾਰੀਆ, ਵਿਧਾਇਕ ਨੱਛਤਰ ਪਾਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਜੀਵ ਵਰਮਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਾਗਰ ਸੇਤੀਆ, ਐੱਸ. ਡੀ. ਐੱਮ. ਨਵਾਂਸ਼ਹਿਰ ਡਾ. ਅਕਸ਼ਿਤਾ ਗੁਪਤਾ, ਸਹਾਇਕ ਕਮਿਸ਼ਨਰ (ਜ) ਗੁਰਲੀਨ ਕੌਰ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ ,ਹਲਕਾ ਇੰਚਾਰਜ ਬੰਗਾ ਕੁਲਜੀਤ ਸਰਹਾਲ, ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਸਤਨਾਮ ਸਿੰਘ ਜਲਾਲਪੁਰ, ਚੇਅਰਮੈਨ ਨਗਰ ਸੁਧਾਰ ਟਰੱਸਟ ਸਤਨਾਮ ਸਿੰਘ ਜਲਵਾਹਾ, ਚੇਅਰਮੈਨ ਮਾਰਕੀਟ ਕਮੇਟੀ ਗਗਨ ਅਗਨੀ ਹੋਤਰੀ, ਗੁੱਡ ਗਵਰਨਸ ਫੈਲੋ ਅਸ਼ਮੀਤਾ, ਅਧਿਕਾਰੀ/ ਕਰਮਚਾਰੀ ਅਤੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਇਹ ਵੀ ਪੜ੍ਹੋ- ਕਾਨੂੰਗੋ ਐਸੋਸੀਏਸ਼ਨ ਦੇ ਪ੍ਰਧਾਨ ਗੁਰਮੇਲ ਸਿੰਘ ਗਰੇਵਾਲ ਦੀ ਹਾਦਸੇ 'ਚ ਮੌਤ, ਕੁਝ ਦਿਨ ਬਾਅਦ ਜਾਣਾ ਸੀ ਵਿਦੇਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
3 ਸਤੰਬਰ ਤੋਂ ਸ਼ੁਰੂ ਹੋਣਗੇ ਹੁਸ਼ਿਆਰਪੁਰ 'ਚ ‘ਖੇਡਾਂ ਵਤਨ ਪੰਜਾਬ ਦੀਆਂ-2024’ ਖੇਡ ਮੁਕਾਬਲੇ: ਕੋਮਲ ਮਿੱਤਲ
NEXT STORY