ਨਵਾਂਸ਼ਹਿਰ (ਤ੍ਰਿਪਾਠੀ)- ਪੰਜਾਬ ਦੇ ਖਣਨ ਅਤੇ ਭੂ-ਵਿਗਿਆਨ, ਜਲ ਸਰੋਤ, ਭੂਮੀ ਅਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਪੈਂਦੀ ਰੇਲ ਮਾਜਰਾ ਮਾਈਨਿੰਗ ਸਾਈਟ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਕੋਲੋਂ ਦਰਿਆ ਨਾਲ ਲਗਦੀ ਇਸ ਮਾਈਨਿੰਗ ਸਾਈਟ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ ਅਤੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੀਆਂ ਹੋਰਨਾਂ ਮਾਈਨਿੰਗ ਸਾਈਟਾਂ ਸਬੰਧੀ ਵੀ ਵਿਚਾਰ-ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਬੇਸ਼ਕੀਮਤੀ ਪਾਣੀ ਅਤੇ ਖਣਿਜ ਸਰੋਤਾਂ ਦੀ ਸੰਭਾਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਵੀ ਪੜ੍ਹੋ- 9 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਦੀ ਭਿਆਨਕ ਹਾਦਸੇ 'ਚ ਮੌਤ, ਕੈਨੇਡਾ ਜਾਣ ਦੀ ਸੀ ਤਿਆਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ
ਕਮਿਸ਼ਨਰੇਟ ਪੁਲਸ ਨੇ ਨਾਜਾਇਜ਼ ਹਥਿਆਰਾਂ ਸਣੇ ਇਕ ਵਿਅਕਤੀ ਕੀਤਾ ਗ੍ਰਿਫ਼ਤਾਰ
NEXT STORY