ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ, ਪੰਡਿਤ)-ਭਾਰਤੀ ਆਮ ਜਨਤਾ ਪਾਰਟੀ ਵੱਲੋਂ ਟਾਂਡਾ 'ਚ ਸਕਾਲਰਸ਼ਿਪ ਘੋਟਾਲੇ 'ਚ ਘਿਰੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਦਾ
ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਪਾਰਟੀ ਪ੍ਰਧਾਨ ਸਤੀਸ਼ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਨਰਲ ਸਕੱਤਰ ਪੰਜਾਬ ਦਲਵੀਰ ਸਿੰਘ ਗਿੱਲ ਦੀ ਅਗਵਾਈ 'ਚ ਇਕੱਠੇ ਹੋਏ ਸਮੂਹ ਪਾਰਟੀ ਵਰਕਰਾਂ ਨੇ ਪੁਤਲਾ ਸਾੜ ਕੇ ਕੈਬਨਿਟ ਮੰਤਰੀ ਖ਼ਿਲਾਫ਼ ਰੋਹ ਭਰਪੂਰ ਨਾਅਰੇਬਾਜ਼ੀ ਅਤੇ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਦਲਵੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੀ ਪੰਜਾਬ ਸਰਕਾਰ ਘੋਟਾਲੇ ਕਰਨ ਵਾਲੀ ਸਰਕਾਰ ਸਾਬਤ ਹੋਈ ਹੈ ਜਿਸ ਨੇ ਬੱਚਿਆਂ ਤੱਕ ਨੂੰ ਵੀ ਨਹੀਂ ਬਖ਼ਸ਼ਿਆ ।
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਦੇ ਮੁੱਖ ਮੰਤਰੀ ਨੇ ਸਾਧੂ ਸਿੰਘ ਧਰਮਸੌਤ ਨੂੰ ਮੰਤਰੀ ਅਹੁਦੇ ਤੋਂ ਬਰਖਾਸਤ ਕਰਕੇ ਸੀ.ਬੀ.ਆਈ ਜਾਂਚ ਨਾ ਕਰਵਾਈ ਤਾਂ ਪਾਰਟੀ ਆਪਣੇ ਆਉਣ ਵਾਲੇ ਸਮੇਂ 'ਚ ਸੰਘਰਸ਼ ਤੇਜ਼ ਕਰੇਗੀ। ਇਸ ਮੌਕੇ ਸਤਪਾਲ ਸੱਤਾ, ਸੁਖਵਿੰਦਰ ਲਾਲ, ਚੰਦਰਸ਼ੇਖਰ, ਹਰਵਿੰਦਰ, ਵਿਸ਼ਾਲ ਗਿੱਲ, ਨੱਥੂ ਰਾਮ ਤੇ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।
ਸਿਹਤ ਮਹਿਕਮੇ 'ਚ ਵਾਰਡ ਅਟੈਂਡੈਂਟ ਦੀ ਕੋਰੋਨਾ ਨਾਲ ਮੌਤ
NEXT STORY