Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:22:21 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Doaba News
  • Hoshiarpur
  • ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

DOABA News Punjabi(ਦੋਆਬਾ)

ਮੰਤਰੀ ਡਾ. ਰਵਜੋਤ ਸਿੰਘ ਨੇ ਹੁਸ਼ਿਆਰਪੁਰ ’ਚ ਲਹਿਰਾਇਆ ਤਿਰੰਗਾ

  • Edited By Shivani Attri,
  • Updated: 15 Aug, 2026 04:32 PM
Hoshiarpur
cabinet minister dr  ravjot singh hoisted the tricolor in hoshiarpur
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ)-ਪੰਜਾਬ ਦੇ ਜੇਲ੍ਹਾਂ, ਪ੍ਰਵਾਸੀ ਭਾਰਤੀ ਅਤੇ ਸੰਸਦੀ ਕਾਜ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਸਥਾਨਕ ਪੁਲਸ ਲਾਈਨ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੀ ਮੌਕੇ ਕੌਮੀ ਝੰਡਾ ਲਹਿਰਾਉਂਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਨੂੰ 'ਰੰਗਲਾ ਪੰਜਾਬ' ਬਣਾਉਣ ਲਈ ਸਾਂਝੇ ਹੰਭਲੇ ਮਾਰਨੇ ਚਾਹੀਦੇ ਹਨ, ਜਿਸ ਲਈ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇਗੀ ਤਾਂ ਜੋ ਦੇਸ਼ ਦੇ ਮਹਾਨ ਸ਼ਹੀਦਾਂ ਵੱਲੋਂ ਸੰਜੋਏ ਸੁਫ਼ਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਅਤੇ ਪਰੇਡ ਦੇ ਨਿਰੀਖਣ ਉਪਰੰਤ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਹਰ ਖੇਤਰ ਅਤੇ ਹਰ ਵਰਗ ਲਈ ਲਾਮਿਸਾਲ ਵਿਕਾਸ ਅਤੇ ਭਲਾਈ ਦੇ ਕਾਰਜਾਂ ਨੂੰ ਅਮਲੀਜਾਮਾ ਪਹਿਨਾਇਆ ਗਿਆ ਹੈ। 

ਇਹ ਵੀ ਪੜ੍ਹੋ: ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਨੇ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ, ਜਿਸ ਕਰਕੇ ਪੰਜਾਬ ਦੇਸ਼ ਅੰਦਰ ਸਿੱਖਿਆ ਅਤੇ ਸਿਹਤ ਖੇਤਰ ਦੇ ਨਕਸ਼ੇ ’ਤੇ ਵਿਸ਼ੇਸ਼ ਥਾਂ ਰੱਖਦਾ ਹੈ। ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ, ਕਰਤਾਰ ਸਿੰਘ ਸਰਾਭਾ, ਊਧਮ ਸਿੰਘ, ਮਦਨ ਲਾਲ ਢੀਂਗਰਾ, ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇ ਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਨੇ ਦੇਸ਼ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਮੋਹਰੀ ਭੂਮਿਕਾ ਨਿਭਾਈ ਹੈ ਅਤੇ ਆਜ਼ਾਦੀ ਲਈ ਲੜੇ ਗਏ ਘੋਲ ਵਿਚ ਪੰਜਾਬੀਆਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ।

PunjabKesari

ਪੰਜਾਬ ਸਰਕਾਰ ਵੱਲੋਂ ਬੀਤੇ ਚਾਰ ਸਾਲਾਂ ਦੌਰਾਨ ਕੀਤੇ ਕੰਮਾਂ ਦੀ ਗੱਲ ਕਰਦੇ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਸ਼ਲਾਘਾਯੋਗ ਉਪਰਾਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨਾਂ ਦੇ ਵਾਰਸਾਂ ਲਈ ਐਕਸ-ਗਰੇਸ਼ੀਆ ਦੀ ਰਾਸ਼ੀ 50 ਲੱਖ ਰੁਪਏ ਤੋਂ ਵੱਧ ਕੇ ਇਕ ਕਰੋੜ ਰੁਪਏ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰਾਜ ਅੰਦਰ ਆਜ਼ਾਦੀ ਘੁਲਾਟੀਆਂ ਦੇ ਵਾਰਸਾਂ ਨੂੰ ਮਿਲਦੀ ਪੈਨਸ਼ਨ 9400 ਰੁਪਏ ਤੋਂ ਵੱਧ ਕੇ 11000 ਰੁਪਏ ਕਰ ਦਿੱਤੀ ਗਈ ਹੈ।  ਉਨ੍ਹਾਂ ਕਿਹਾ ਕਿ ਮਹਿਲਾਵਾਂ ਦੇ ਸਨਮਾਨ ਲਈ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਹੁਣ ਤੱਕ ਰਾਜ ਅੰਦਰ 74 ਲੱਖ 59 ਹਜ਼ਾਰ ਤੋਂ ਵੱਧ ਮਹਿਲਾਵਾਂ ਦੇ ਖਾਤਿਆਂ ਵਿਚ 2274.42 ਕਰੋੜ ਰੁਪਏ ਦੀ ਵਿੱਤੀ ਰਾਸ਼ੀ ਟਰਾਂਸਫਰ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਪਿਛਲੇ ਚਾਰ ਸਾਲਾਂ ਦੌਰਾਨ 28734 ਸਵੈ-ਸਹਾਇਤਾ ਗਰੁੱਪ ਬਣੇ ਹਨ ਜਿਨ੍ਹਾਂ ਰਾਹੀਂ ਲਗਭਗ 3 ਲੱਖ ਔਰਤਾਂ ਨੂੰ ਸਵੈ-ਸਹਾਇਤਾ ਮੁਹੱਈਆ ਕਰਵਾਈ ਗਈ ਹੈ।  ਉਨ੍ਹਾਂ ਕਿਹਾ ਕਿ ਔਰਤਾਂ ਲਈ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਵੀ ਪੂਰੀ ਤਰ੍ਹਾਂ ਬਰਕਰਾਰ ਹੈ। ਆਸ਼ੀਰਵਾਦ ਸਕੀਮ ਤਹਿਤ 51,000 ਰੁਪਏ ਦੀ ਰਾਸ਼ੀ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਸਾਲ 2025-26 ਦੌਰਾਨ 62 ਹਜ਼ਾਰ ਤੋਂ ਵੱਧ ਲਾਭਪਾਤਰੀਆਂ ਨੂੰ 318.32 ਕਰੋੜ ਰੁਪਏ ਦੀ ਸਹਾਇਤਾ ਪ੍ਰਾਪਤ ਕਰਵਾਈ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 4 ਦਿਨ ਮੀਂਹ ਦੀ ਵੱਡੀ ਚਿਤਾਵਨੀ! ਇਨ੍ਹਾਂ ਜ਼ਿਲ੍ਹਿਆਂ 'ਚ ਰਹੇਗਾ Alert, ਮੌਸਮ ਦੀ ਤਾਜ਼ਾ ਅਪਡੇਟ ਜਾਰੀ

ਮੁੱਖ ਮੰਤਰੀ ਮੇਰੀ ਰਸੋਈ ਯੋਜਨਾ ਬਾਰੇ ਗੱਲ ਕਰਦੇ ਡਾ. ਰਵਜੋਤ ਸਿੰਘ ਨੇ ਕਿਹਾ ਕਿ 2800 ਨਵੇਂ ਡੀਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ ਗਏ ਹਨ ਅਤੇ ਨਵੇਂ ਰਾਸ਼ਨ ਡੀਪੂਆਂ ਨਾਲ ਰਾਸ਼ਨ ਕਾਰਡ ਧਾਰਕਾਂ ਨੂੰ ਹੁਣ ਲੰਬੀ ਦੂਰੀ ਤੈਅ ਨਹੀਂ ਕਰਨੀ ਹੋਵੇਗੀ। ਉਨ੍ਹਾਂ ਕਿਹਾ ਕਿਹਾ ਕਿ ਮੇਰੀ ਰਸੋਈ ਯੋਜਨਾ ਤਹਿਤ ਰਾਸ਼ਨ ਕਿੱਟਾਂ ਵੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਵਿਚ ਰਸੋਈ ਦਾ ਲੋੜੀਂਦਾ ਸਾਮਾਨ ਉਪਲੱਬਧ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇਣ ਦੇ ਨਾਲ-ਨਾਲ ਮਾਵਾਂ-ਧੀਆਂ ਸਤਿਕਾਰ ਯੋਜਨਾ ਦਾ ਵੀ ਲਾਭ ਲੋਕਾਂ ਤੱਕ ਪਹੁੰਚਾ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 900 ਤੋਂ ਵੱਧ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿਚ 10 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਤਾਂ ਜੋ ਰਾਜ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਇਸ ਅਲਾਮਤ ਤੋਂ ਦੂਰ ਰਹਿ ਸਕਣ। 

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਸੜਕ ਸੁਰੱਖਿਆ ਫੋਰਸ ਵਲੋਂ 25 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਮੌਕੇ ’ਤੇ ਮੁੱਢਲੀ ਸਹਾਇਤਾ ਪ੍ਰਦਾਨ ਕਰਕੇ ਬਚਾਇਆ ਗਿਆ। ਉਨ੍ਹਾਂ ਦੱਸਿਆ ਕਿ ਇਸ ਵਾਰ ਸਰਕਾਰੀ ਸਕੂਲਾਂ ਦੇ 361 ਵਿਦਿਆਰਥੀਆਂ ਨੇ ਜੇ. ਏ. ਈ. ਮੇਨ ਅਤੇ 64 ਵਿਦਿਆਰਥੀਆਂ ਜੇ. ਈ. ਈ. ਪ੍ਰਾਇਮਰੀ, 882 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਵਿਚ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਆਵਾਜਾਈ ਹਰ ਖੇਤਰ ਦੀ ਤਰੱਕੀ ਲਈ ਬੇਹੱਦ ਕਾਰਗਰ ਹੁੰਦੀ ਹੈ ਅਤੇ ਲੋਕ ਨਿਰਮਾਣ ਵਿਭਾਗ ਨੇ ਸੂਬੇ ਵਿਚ 45 ਹਜ਼ਾਰ ਕਿਲੋਮੀਟਰ ਸੜਕਾਂ ਦਾ ਨਿਰਮਾਣ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 1279 ਨਵੀਂਆਂ ਬੱਸਾਂ ਦਿੱਤੀਆਂ ਜਾ ਰਹੀਆਂ ਹਨ ਜਿਸ ਨਾਲ ਸਰਕਾਰੀ ਬੱਸਾਂ ਦੀ ਗਿਣਤੀ ਵੱਧ ਕੇ 3546 ਹੋ ਜਾਵੇਗੀ ਜੋ ਪਿਛਲੇ ਦੋ ਦਹਾਕਿਆਂ ਵਿਚ ਸਭ ਤੋਂ ਵੱਡਾ ਵਾਧਾ ਹੈ।

ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਗੱਲ ਕਰਦਿਆਂ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਪੀਲ ’ਤੇ ਇਸ ਵਾਰ 2670 ਪੰਚਾਇਤਾਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਹਨ ਜਿਨ੍ਹਾਂ ਨੂੰ ਪੰਜਾਬ ਸਰਕਾਰ ਵਲੋਂ 5 ਲੱਖ ਰੁਪਏ ਦੀ ਗਰਾਂਟ ਦੇ ਹਿਸਾਬ ਨਾਲ 133 ਕਰੋੜ ਰੁਪਏ ਤੋਂ ਵੱਧ ਦੀ ਗਰਾਂਟ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਵਲੋਂ ਘਰਾਂ ਨੇੜੇ ਹੀ ਲੋਕਾਂ ਨੂੰ ਸੇਵਾ ਕੇਂਦਰਾਂ ਰਾਹੀਂ 437 ਨਾਗਰਿਕ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਅਤੇ ਲੋਕ 1076 ’ਤੇ ਕਾਲ ਕਰਕੇ ਵੀ ਇਨ੍ਹਾਂ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ 'ਈਜ਼ੀ ਰਜਿਸਟਰੀ' ਪ੍ਰਾਜੈਕਟ ਰਾਹੀਂ ਪਾਰਦਰਸ਼ੀ ਢੰਗ ਨਾਲ ਹੁਣ ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਵੱਖ-ਵੱਖ ਸੁਧਾਰਾਂ ਤਹਿਤ ਜੇਲ੍ਹਾਂ ਨੂੰ ਸਿਰਫ਼ ਸਜਾ ਦੇਣ ਵਾਲੀਆਂ ਥਾਵਾਂ ਨਹੀਂ ਸਗੋਂ ਸੁਰੱਖਿਆ, ਆਧੁਨਿਕ ਅਤੇ ਸੁਧਾਰ ਤੇ ਪੁਨਰਵਾਸ ਦੇ ਕੇਂਦਰਾਂ ਵਜੋਂ ਵਿਕਸਿਤ ਕਰਨ ਦਾ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ 14 ਲੱਖ ਖੇਤੀ ਟਿਊਬਵੈਲਾਂ ਲਈ ਮੁਫ਼ਤ ਬਿਜਲੀ ਦੀ ਸਹੂਲਤ ਤਹਿਤ ਸਾਲ 2025-26 ਦੌਰਾਨ 9992 ਕਰੋੜ ਰੁਪਏ ਦੀ ਵਿਵਸਥਾ ਕੀਤੀ ਗਈ ਹੈ ਅਤੇ ਕਿਸਾਨਾਂ ਨੂੰ ਝੋਨੇ ਸੀਜ਼ਨ ਦੌਰਾਨ 8 ਘੰਟਿਆਂ ਤੋਂ ਵੱਧ ਸਮੇਂ ਲਈ ਨਿਰਵਿਘਨ ਬਿਜਲੀ ਸਪਲਾਈ ਯਕੀਨੀ ਬਣਾਈ ਗਈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਅੰਦਰ 60.30 ਲੱਖ ਏਕੜ ਲਈ ਨਹਿਰੀ ਪਾਣੀ ਰਾਹੀਂ ਸਿੰਚਾਈ ਦੀ ਵਿਵਸਥਾ ਕੀਤੀ ਹੈ ਜਿਸ ’ਤੇ 7200 ਕਰੋੜ ਰੁਪਏ ਖਰਚੇ ਗਏ ਹਨ।

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ ਅੰਗ

ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਐੱਨ. ਆਰ. ਆਈ. ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣਿਆ ਹੈ। ਉਨ੍ਹਾਂ ਕਿਹਾ ਕਿ ਐੱਨ. ਆਰ. ਆਈ. ਆਪਣੀਆਂ ਸਮੱਸਿਆਵਾ ਵਟਸਐਪ ਨੰਬਰ 90560-09884 'ਤੇ ਭੇਜ ਸਕਦੇ ਹਨ। ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਨੂੰ ਆਲਲਾਈਨ ਸਿਸਟਮ ਰਾਹੀਂ ਹੁਣ ਤੱਕ 21103 ਦਸਤਾਵੇਜ਼ਾਂ ਨੂੰ ਕਾਊਂਟਰ ਸਾਈਨ ਕੀਤਾ ਗਿਆ ਹੈ।

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ’ਤੇ ਮਨਾਇਆ ਜਾਵੇਗਾ
ਪੰਜਾਬ ਦੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀਦੇ 650ਵੇਂ ਪ੍ਰਕਾਸ਼ ਪੁਰਬ ਨੂੰ ਲਾਮਿਸਾਲ ਢੰਗ ਨਾਲ ਮਨਾਇਆ ਜਾਵੇਗਾ, ਜਿਸ ਲਈ 100 ਕਰੋੜ ਰੁਪਏ ਦਾ ਬਜ਼ਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੋਈ ਲੋਕ ਭਾਵਨਾਵਾਂ ਦੇ ਅਨੁਕੂਲ ਵੱਖ-ਵੱਖ ਧਾਰਮਿਕ ਪ੍ਰੋਗਰਾਮ ਕਰਵਾ ਰਹੀ ਹੈ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਲੋਕਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਪੰਜਾਬ ਵਿਚ 650 ਏਕੜ ਜ਼ਮੀਨ ਉਤੇ ਗੁਰੂ ਜੀ ਦੇ ਨਾਂ ’ਤੇ ਬਗੀਚੀਆਂ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਅਤੇ ਹਰ ਜ਼ਿਲ੍ਹੇ ਵਿਚ ਸਾਢੇ 6 ਲੱਖ ਬੂਟੇ ਲਾਉਣ ਅਤੇ ਸਾਢੇ 6 ਲੱਖ ਯਾਦਗਾਰੀ ਝੰਡੇ ਵੰਡਣ ਦੀ ਮੁਹਿੰਮ ਜਾਰੀ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਚ 53 ਨਾਨਕ ਬਗੀਚੀਆਂ, 6 ਪਵਿੱਤਰ ਵਣ ਅਤੇ ਸੜਕਾਂ ਦੇ ਕਿਨਾਰੇ ਲਗਭਗ 5 ਹਜ਼ਾਰ ਬੂਟੇ ਲਾਏ ਜਾ ਰਹੇ ਹਨ।

ਸੋਮਵਾਰ ਨੂੰ ਜ਼ਿਲ੍ਹੇ ਦੇ ਸਕੂਲਾਂ ’ਚ ਰਹੇਗੀ ਛੁੱਟੀ 
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਦੀ ਸਮਾਪਤੀ ’ਤੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਸੋਮਵਾਰ (17 ਅਗਸਤ) ਨੂੰ ਛੁੱਟੀ ਦਾ ਐਲਾਨ ਕੀਤਾ। ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਅਤੇ ਪਰੇਡ ਕਮਾਂਡਰ ਡੀ. ਐੱਸ. ਪੀ. ਕੁਲਵੰਤ ਸਿੰਘ ਸਮੇਤ ਜਿਪਸੀ ਵਿਚ ਸਵਾਰ ਹੋ ਕੇ ਪਰੇਡ ਦਾ ਨਿਰੀਖਣ ਕੀਤਾ। ਪਰੇਡ ਕਮਾਂਡਰ ਡੀ. ਐੱਸ. ਪੀ. ਕੁਲਵੰਤ ਸਿੰਘ ਅਤੇ ਸੈਕਿੰਡ-ਇਨ-ਕਮਾਂਡ ਇੰਸਪੈਕਟਰ ਜਸਵੀਰ ਕੌਰ ਦੀ ਅਗਵਾਈ ਵਿਚ ਪਰੇਡ ਵਿਚ ਸ਼ਾਮਲ ਪੰਜਾਬ ਪੁਲਸ ਦੇ ਜਵਾਨਾਂ, ਪੀ. ਆਰ. ਟੀ. ਸੀ. ਜਹਾਨਖੇਲਾਂ ਦੇ ਮਹਿਲਾ ਵਿੰਗ, ਪੰਜਾਬ ਪੁਲਸ ਮਹਿਲਾ ਵਿੰਗ, ਪੰਜਾਬ ਹੋਮਗਾਰਡਜ਼, ਐੱਨ. ਸੀ. ਸੀ. 12 ਪੰਜਾਬ ਬਟਾਲੀਅਨ, ਗਰਲਜ਼ ਗਾਈਡਜ਼, ਸਕਾਊਟਸ ਦੀਆਂ ਟੁਕੜੀਆਂ ਅਤੇ ਪੀ. ਆਰ. ਟੀ. ਸੀ. ਜਹਾਨਖੇਲਾਂ ਦਾ ਬੈਂਡ ਮਾਰਚ ਪਾਸਟ ਵਿਚ ਸ਼ਾਮਲ ਸੀ।

ਇਹ ਵੀ ਪੜ੍ਹੋ: ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ ਜਬਰ-ਜ਼ਿਨਾਹ

ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਵਿਧਾਇਕ ਕਰਮਵੀਰ ਸਿੰਘ ਘੁੰਮਣ, ਵਿਧਾਇਕ ਡਾ. ਇਸ਼ਾਂਕ ਕੁਮਾਰ, ਮੇਅਰ ਪ੍ਰਵੀਨ ਸੈਣੀ, ਚੇਅਰਮੈਨ ਬੈਕਫਿੰਕੋ ਪੰਜਾਬ ਸੰਦੀਪ ਸੈਣੀ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਵਿੰਦਰ ਸਿੰਘ ਪਾਬਲਾ, ਚੇਅਰਮੈਨ ਮਾਰਕਿਟ ਕਮੇਟੀ ਹੁਸ਼ਿਆਰਪੁਰ ਜਸਪਾਲ ਸਿੰਘ ਚੇਚੀ, ਸੀਨੀਅਰ ਡਿਪਟੀ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਸੰਦੀਪ ਚੇਚੀ, ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅੱਗਰਵਾਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐੱਸ. ਐੱਸ. ਪੀ. ਸੰਦੀਪ ਕੁਮਾਰ ਮਲਿਕ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ: ਕਪੂਰਥਲਾ 'ਚ ਗੋਲ਼ੀਆਂ ਮਾਰ ਕਤਲ ਕੀਤੇ ਨੌਜਵਾਨ ਦੇ ਮਾਮਲੇ 'ਚ 2 ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • cabinet Minister Dr Ravjot Singh
  • hoisted tricolor in Hoshiarpur
  • ਮੰਤਰੀ ਡਾ ਰਵਜੋਤ ਸਿੰਘ
  • ਹੁਸ਼ਿਆਰਪੁਰ
  • ਤਿਰੰਗਾ
  • ਆਜ਼ਾਦੀ ਦਿਹਾੜਾ

ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ ਮੈਨੇਜਮੈਂਟ ਪ੍ਰਾਜੈਕਟ

NEXT STORY

Stories You May Like

  • delhi committee announces shiromani raagi award to gurnam singh
    ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਡਾ. ਗੁਰਨਾਮ ਸਿੰਘ ਨੂੰ ਸ਼੍ਰੋਮਣੀ ਰਾਗੀ ਐਵਾਰਡ ਦਾ ਐਲਾਨ
  • prime minister modi appeal
    ਪ੍ਰਧਾਨ ਮੰਤਰੀ ਮੋਦੀ ਦੀ ਅਪੀਲ: 'ਹਰ ਘਰ ਤਿਰੰਗਾ' ਮੁਹਿੰਮ 'ਚ ਉਤਸ਼ਾਹ ਨਾਲ ਹਿੱਸਾ ਲੈਣ ਦੇਸ਼ ਵਾਸੀ
  • punjab bjp tiranga yatra
    ਪੰਜਾਬ ਭਾਜਪਾ ਨੇ 'ਹਰ ਘਰ ਤਿਰੰਗਾ' ਤਹਿਤ ਕੱਢੀ ਵਿਸ਼ਾਲ ਤਿਰੰਗਾ ਯਾਤਰਾ
  • prisoner who came for treatment at pgi from hoshiarpur jail escapes
    ਹੁਸ਼ਿਆਰਪੁਰ ਜੇਲ੍ਹ ਤੋਂ PGI ਇਲਾਜ ਲਈ ਆਇਆ ਕੈਦੀ ਫ਼ਰਾਰ
  • independence day tricolour every house  campaign
    ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ
  • uttar pradesh  legislative assembly  yogi adityanath  sp mla
    ਵਿਧਾਨ ਸਭਾ ’ਚ ਲਹਿਰਾਇਆ ਯੋਗੀ ਦੀ ਤਸਵੀਰ ਵਾਲਾ ਬੈਨਰ, ਸਪਾ ਵਿਧਾਇਕ ਸੈਸ਼ਨ ਲਈ ਮੁਅੱਤਲ
  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਬਾਜਵਾ ਨੇ ਚੁੱਕਿਆ ਨੌਕਰੀਆਂ ਦਾ ਮੁੱਦਾ, ਸਿਹਤ ਮੰਤਰੀ ਨੇ ਦਿੱਤਾ ਜਵਾਬ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੋਆਬਾ ਦੀਆਂ ਖਬਰਾਂ
    • ex servicemen welfare society celebrated 80th independence day in garhshankar
      ਗੜ੍ਹਸ਼ੰਕਰ 'ਚ ਐਕਸ ਸਰਵਿਸਮੈਨ ਵੈਲਫੇਅਰ ਸੁਸਾਇਟੀ ਨੇ ਮਨਾਇਆ 80ਵਾਂ ਆਜ਼ਾਦੀ...
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • jalandhar gymkhana elections  progressives stalwarts try to form a group
      ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
    • horrific accident jalandhar activa rammed under a truck  leaving two injured
      ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
    • independence day celebrated in tanda
      ਦੇਸ਼ ਭਗਤੀ ਦੇ ਰੰਗ 'ਚ ਰੰਗੇ ਪੰਜਾਬ ਵਾਸੀ, ਟਾਂਡਾ 'ਚ ਮਨਾਇਆ ਗਿਆ ਆਜ਼ਾਦੀ ਦਿਹਾੜਾ
    • hooliganism in phagwara
      ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
    • roads will remain closed in jalandhar today traffic diverted
      ਜਲੰਧਰ 'ਚ ਅੱਜ ਇਹ ਰਸਤੇ ਰਹਿਣਗੇ ਬੰਦ! ਡਾਇਵਰਟ ਕੀਤਾ ਗਿਆ ਟ੍ਰੈਫਿਕ
    • nine prisoners released from kapurthala central jail
      ਕੇਂਦਰੀ ਜੇਲ੍ਹ ਕਪੂਰਥਲਾ 'ਚੋਂ 9 ਕੈਦੀ ਕੀਤੇ ਗਏ ਰਿਹਾਅ
    • big blow in kapurthala mahila congress
      ਕਪੂਰਥਲਾ ਮਹਿਲਾ ਕਾਂਗਰਸ ’ਚ ਵੱਡਾ ਧਮਾਕਾ, ਜ਼ਿਲ੍ਹਾ ਪ੍ਰਧਾਨ ਸੰਗੀਤਾ ਧੀਰ ਪਾਰਟੀ...
    • special   camp court   held in kapurthala central jail
      ਕੇਂਦਰੀ ਜੇਲ੍ਹ ਕਪੂਰਥਲਾ ’ਚ ਲੱਗੀ ਵਿਸ਼ੇਸ਼ 'ਕੈਂਪ ਕੋਰਟ', ਮੌਕੇ ’ਤੇ ਹੀ 9...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +